Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    8:05:28 PM

  • gujarat won the toss and invited bengaluru to bat

    GT vs RCB : ਗੁਜਰਾਤ ਨੇ ਟਾਸ ਜਿੱਤ ਕੇ ਬੈਂਗਲੁਰੂ...

  • thief who escaped with motorcycle jumps into kali bein sultanpur lodhi

    ਮੋਟਰਸਾਈਕਲ ਚੁੱਕ ਭੱਜੇ ਚੋਰ ਨੇ ਮਾਰ 'ਤੀ ਕਾਲੀ ਵੇਈਂ...

  • five indian origin men charged theft in canada

    ਕੈਨੇਡਾ 'ਚ 5 ਪੰਜਾਬੀ ਨੌਜਵਾਨ ਗ੍ਰਿਫਤਾਰ, 16.5...

  • khalistani module exposed again in punjab big conspiracy behind isi

    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਅਧਿਆਪਕਾਂ ਵੱਲੋਂ ਸਰਕਾਰ ਖਿਲਾਫ ਨਾਅਰੇਬਾਜ਼ੀ

MALWA News Punjabi(ਮਾਲਵਾ)

ਅਧਿਆਪਕਾਂ ਵੱਲੋਂ ਸਰਕਾਰ ਖਿਲਾਫ ਨਾਅਰੇਬਾਜ਼ੀ

  • Updated: 14 Jan, 2019 02:35 AM
Sangrur
slogans against the government by the teachers
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ, (ਬੇਦੀ, ਜਨੂਹਾ, ਯਾਦਵਿੰਦਰ, ਹਰਜਿੰਦਰ)- ਸਾਂਝਾ ਅਧਿਆਪਕ ਮੋਰਚਾ ਨੇ ਸਿੱਖਿਆ ਮੰਤਰੀ ’ਤੇ ਪਟਿਆਲਾ ਸ਼ਹਿਰ ’ਚ ਅਧਿਆਪਕਾਂ ਦੇ ਪੱਕੇ ਧਰਨੇ ਦੇ 56ਵੇਂ ਦਿਨ ਕੀਤੇ ਸਾਰੇ ਐਲਾਨਾਂ ਤੋਂ ਪਿੱਛੇ ਹਟਦਿਆਂ ਗੈਰ-ਜ਼ਿੰਮੇਵਾਰਾਨਾ ਰਵੱਈਆ ਅਪਣਾਉਣ ਅਤੇ ਵਾਅਦਾ ਖਿਲਾਫੀ ਕਰਨ ਦਾ ਦੋਸ਼ ਲਾਇਆ ਹੈ। ਸਵਾ ਮਹੀਨਾ ਬੀਤਣ ਦੇ ਬਾਵਜੂਦ ਜਨਤਕ ਰੂਪ ’ਚ ਕੀਤੇ ਐਲਾਨਾਂ ਨੂੰ ਪੂਰਾ ਨਾ ਕਰ ਕੇ ਅਤੇ ਐੱਸ. ਐੱਸ. ਏ. ਰਮਸਾ ਅਧਿਆਪਕਾਂ ਦੀ ਤਨਖਾਹ ਕਟੌਤੀ ਨੂੰ ਜਬਰੀ ਲਾਗੂ ਕਰਵਾਉਣ ਲਈ ਆਨਲਾਈਨ ਪੋਰਟਲ ਫਿਰ ਤੋਂ ਖੋਲ੍ਹਣ ਦੇ ਰੋਸ ਵਜੋਂ ਸੰਗਰੂਰ ਜ਼ਿਲੇ ਦੇ ਅਧਿਆਪਕਾਂ ਨੇ ਮੋਰਚੇ ਦੇ ਕੁਲਦੀਪ ਸਿੰਘ, ਦੇਵੀ ਦਿਆਲ, ਜਰਨੈਲ ਸਿੰਘ ਮਿੱਠੇਵਾਲ ਅਤੇ ਨਿਰਭੈ ਸਿੰਘ  ਦੀ ਅਗਵਾਈ ’ਚ ਕੈਬਿਨਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਿਹਾਇਸ਼ ਅੱਗੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਦਾ ਪੁਤਲਾ ਸਾਡ਼ਿਆ। 
 ਅਧਿਆਪਕ ਆਗੂਆਂ ਸੁਖਦੇਵ ਸ਼ਰਮਾ, ਕਰਮਜੀਤ 5178 , ਹਰਪ੍ਰੀਤ ਸਿੰਘ ਅਤੇ ਜਸਵਿੰਦਰ ਧੀਮਾਨ ਨੇ ਦੱਸਿਆ ਕਿ ਮੁਲਾਜ਼ਮਾਂ, ਕਿਸਾਨਾਂ ਅਤੇ ਹੋਰਨਾਂ ਜਨਤਕ ਜਥੇਬੰਦੀਆਂ ਨੂੰ ਨਾਲ ਲੈਂਦਿਆਂ 3 ਫਰਵਰੀ ਨੂੰ ਮੁੱਖ ਮੰਤਰੀ ਦੇ ਸ਼ਹਿਰ ’ਚ ਵਿਸ਼ਾਲ ਸੂਬਾਈ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
 ਇਸ ਮੌਕੇ ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਪਟਿਆਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ 7 ਮਹੀਨਿਆਂ ਦੀ ਰੁਕੀਆਂ ਆਪਣੀਆਂ ਤਨਖਾਹਾਂ ਨੂੰ ਅੱਜ ਲੋਹਡ਼ੀ ਦੇ ਰੂਪ ’ਚ ਮੰਗੇ ਜਾਣ ਦਾ ਐਲਾਨ ਵੀ ਕੀਤਾ।    ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਸਕੱਤਰ ਸਰੂਪ ਚੰਦ ਅਤੇ ਨਾਨਕ ਸਿੰਘ ਥਲੇਸਾਂ  ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਦਿਆ ਦਾ ਚਾਨਣ ਵੰਡ ਰਹੇ ਹਜ਼ਾਰਾਂ ਐੱਸ. ਐੱਸ. ਏ., ਰਮਸਾ, ਆਦਰਸ਼, ਮਾਡਲ ਸਕੂਲ ਅਧਿਆਪਕਾਂ, 5178 ਮਾਸਟਰ ਕਾਡਰ ਅਧਿਆਪਕਾਂ, ਈ. ਜੀ. ਐੱਸ., ਐੱਸ. ਟੀ. ਆਰ., ਏ. ਆਈ. ਈ., ਆਈ. ਈ. ਵੀ. ਅਧਿਆਪਕਾਂ, ਸਿੱਖਿਆ ਪ੍ਰੋਵਾਈਡਰਾਂ, ਕੰਪਿਊਟਰ ਅਧਿਆਪਕਾਂ, ਆਈ. ਈ.ਆਰ.ਟੀ ਸਮੇਤ ਸਾਰੇ ਕੱਚੇ ਅਧਿਆਪਕਾਂ ਦਾ ਆਪਣਾ ਭਵਿੱਖ ਹਨੇਰ ਵੱਲ ਧੱਕਣ ਕਾਰਨ ਅਤੇ ਸਿੱਖਿਆ ਮੰਤਰੀ ਵੱਲੋਂ ਜਨਤਕ ਐਲਾਨਾਂ ਨੂੰ ਪੂਰਾ ਨਾ ਕਰਨ ਕਰਕੇ ਸਾਂਝੇ ਅਧਿਆਪਕ ਮੋਰਚੇ ਵੱਲੋਂ ਮੁਡ਼ ਤੋਂ ਵਿਆਪਕ ਰੂਪ ’ਚ ਸੰਘਰਸ਼ ਵਿੱਢਣ ’ਤੇ ਲੋਕਾਂ ਦੀ ਕਚਹਿਰੀ ’ਚ ਸਰਕਾਰੀ ਧੱਕੇਸ਼ਾਹੀ ਨੂੰ ਲਿਜਾਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਲਾਜ਼ਮੀ ਤੌਰ ’ਤੇ ਪੰਜਾਬ ਸਰਕਾਰ ਨੂੰ ਆਗਾਮੀ ਲੋਕ ਸਭਾ ਚੋਣਾਂ ’ਚ ਅਧਿਆਪਕ ਵਰਗ ਦੇ ਤਿੱਖੇ ਵਿਰੋਧ ਦੀ ਸਿਆਸੀ ਕੀਮਤ ਭੁਗਤਣ ਲਈ ਤਿਆਰ ਰਹਿਣਾ ਚਾਹੀਦਾ ਹੈ।
  ਬਰਨਾਲਾ,  (ਵਿਵੇਕ ਸਿੰਧਵਾਨੀ)-ਜਿੱਥੇ ਅੱਜ ਸਾਰਾ ਦੇਸ਼ ਲੋਹਡ਼ੀ ਤੇ ਮਾਘੀ ਦੇ ਪਵਿੱਤਰ ਦਿਹਾਡ਼ੇ ਦੀਆਂ ਖੁਸ਼ੀਆਂ ਮਨਾ ਰਿਹਾ ਹੈ, ਉੱਥੇ ਹੀ ਪੰਜਾਬ ਦੇ ਐੱਸ. ਐੱਸ. ਏ./ਰਮਸਾ ਅਧਿਆਪਕਾਂ ਨਾਲ ਪੰਜਾਬ ਸਰਕਾਰ ਇੰਨਾ ਜਬਰ ਕਰ ਰਹੀ ਹੈ ਕਿ ਅਧਿਆਪਕਾਂ ਦੀਆਂ ਪਿਛਲੇ ਦਸ ਸਾਲਾਂ ਦੀਆਂ ਸੇਵਾਵਾਂ ਖੂਹ-ਖਾਤੇ ’ਚ ਪਾ ਕੇ ਅਧਿਆਪਕਾਂ ਨੂੰ ਵਿਭਾਗ ’ਚ ਰੈਗੂਲਰ ਕਰਨ ਦੀ ਆਡ਼ ’ਚ ਮੌਜੂਦਾ ਤਨਖਾਹਾਂ ’ਤੇ 75% ਕੱਟ ਲਾ ਕੇ 15,300 ਤਨਖਾਹ ਲੈਣ ਲਈ ਮਜਬੂਰ ਕਰ ਰਹੀ ਹੈ, ਜਿਸ ਤਹਿਤ ਅਧਿਆਪਕਾਂ ਦੀਆਂ ਜਿੱਥੇ ਵੱਡੇ ਪੱਧਰ ’ਤੇ ਵਿਕਟੇਮਾਈਜ਼ੇਸ਼ਨਾਂ ਕੀਤੀਆਂ ਹਨ ਉੱਥੇ ਪਿਛਲੇ ਅੱਠ ਮਹੀਨਿਆਂ ਤੋਂ ਤਨਖਾਹਾਂ ਵੀ ਜਾਰੀ ਨਹੀਂ ਕੀਤੀਆਂ, ਜਿਸ ਕਰਕੇ ਅਧਿਆਪਕਾਂ ਦੇ ਜਿੱਥੇ ਪਹਿਲਾਂ ਦੁਸਹਿਰਾ, ਦੀਵਾਲੀ, ਨਵਾਂ ਸਾਲ ਸੁੱਕੇ ਲੰਘੇ ਹਨ, ਉੱਥੇ ਲੋਹਡ਼ੀ ਤੇ ਮਾਘੀ ਦੇ ਤਿਉਹਾਰ ’ਤੇ ਵੀ ਅਧਿਆਪਕਾਂ ਦੇ ਹੱਥ ਖਾਲੀ ਹਨ, ਜਿਸ ਦੇ ਰੋਸ ਵਜੋਂ ਸਾਂਝਾ ਅਧਿਆਪਕ ਮੋਰਚਾ ਦੀ ਅਗਵਾਈ ਹੇਠ ਅਤੇ ਕਿਸਾਨਾਂ, ਮੁਲਾਜ਼ਮਾਂ ਦੇ ਸਹਿਯੋਗ ਨਾਲ ਅਧਿਆਪਕਾਂ ਨੇ ਸਥਾਨਕ ਚਿੰਟੂ ਪਾਰਕ ਵਿਖੇ ਇਕੱਠੇ ਹੋ ਕੇ ਪੰਜਾਬ ਸਰਕਾਰ ਦਾ ਪਿੱਟ-ਸਿਆਪਾ ਕਰ ਕੇ ਸਿੱਖਿਆ ਮੰਤਰੀ ਦੀ ਅਰਥੀ ਨੂੰ ਸਾੜਿਆ।
 ਇਸ ਮੌਕੇ ਸਾਂਝਾ ਅਧਿਆਪਕ ਮੋਰਚੇ ਦੇ ਜ਼ਿਲਾ ਆਗੂ ਗੁਰਮੀਤ ਸੁਖਪੁਰ, ਨਿਰਮਲ ਚੁਹਾਣਕੇ, ਸੁਰਿੰਦਰ ਕੁਮਾਰ, ਸਿਕੰਦਰ ਸਿੰਘ, ਕੁਲਵਿੰਦਰ ਰਾਮਗਡ਼੍ਹ ਨੇ ਕਿਹਾ ਕਿ 56 ਦਿਨਾਂ ਦੇ ਪਟਿਆਲਾ ਵਿਖੇ ਸਾਂਝੇ ਅਧਿਆਪਕ ਮੋਰਚੇ ਦੇ ਧਰਨੇ ’ਚ ਆ ਕੇ ਅਧਿਆਪਕਾਂ ਦੀਆਂ ਕੀਤੀਆਂ ਵਿਕਟੇਮਾਈਜ਼ੇਸ਼ਨਾਂ ਤੁਰੰਤ ਰੱਦ ਕਰਨ ਅਤੇ 5178 ਅਧਿਆਪਕਾਂ ਨੂੰ 1 ਜਨਵਰੀ 2019 ਤੋਂ ਪੂਰੀ ਤਨਖਾਹ ’ਤੇ ਰੈਗੂਲਰ ਕਰਨ ਅਤੇ 8886 ਐੱਸ. ਐੱਸ. ਏ/ਰਮਸਾ ਅਧਿਆਪਕ ਅਾਦਰਸ਼ ਤੇ ਮਾਡਲ ਸਕੂਲਾਂ ’ਚ ਕੰਮ ਕਰਦੇ ਅਧਿਆਪਕਾਂ ਦੀਆਂ ਤਨਖਾਹਾਂ ’ਤੇ ਕੀਤੀ ਕਟੌਤੀ ਦਾ ਮਾਮਲਾ ਮੁਡ਼ ਵਿਚਾਰਨ ਲਈ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਕਰਵਾ ਕੇ ਹੱਲ ਕਰਵਾਉਣ ਦਾ ਭਰਵੇਂ ਇਕੱਠ ਅਤੇ ਮੀਡੀਆ ਸਾਹਮਣੇ ਕੀਤਾ ਐਲਾਨ ਅਜੇ ਤੱਕ ਵਫ਼ਾ ਨਹੀਂ ਹੋਇਆ, ਉਲਟਾ ਸਰਕਾਰ ਤਨਖਾਹ ਕਟੌਤੀ ਦਾ ਫੈਸਲਾ ਥੋਪਣ ਲਈ ਵਾਰ-ਵਾਰ ਕਲਿੱਕ ਦੀ ਆਪਸ਼ਨ ਖੋਲ੍ਹ ਕੇ ਆਪਣੇ ਸਿੱਖਿਆ ਤੇ ਅਧਿਆਪਕ ਮਾਰੂ ਉਜਾਡ਼ੂ ਮਨਸੂਬੇ ਨੂੰ ਪੂਰਾ ਕਰਨ ’ਤੇ ਲੱਗੀ ਹੋਈ ਹੈ, ਜਿਸ ਨੂੰ ਲੈ ਕੇ ਮੋਰਚੇ ਵੱਲੋਂ ਮੁਡ਼ ਸੰਘਰਸ਼ ਦੀ ਸ਼ੁਰੂਆਤ ਕਰਦਿਆਂ ਜਿੱਥੇ ਅੱਜ ਜ਼ਿਲਾ ਹੈੱਡਕੁਆਰਟਰਾਂ ’ਤੇ ਲੋਹਡ਼ੀ ਦੇ ਤਿਉਹਾਰ ’ਤੇ ਜਿੱਥੇ ਲੋਕ ਖੁਸ਼ੀ ’ਚ ਲੋਹਡ਼ੀ ਬਾਲਦੇ ਹਨ, ਉਥੇ ਸਿੱਖਿਆ ਮੰਤਰੀ ਦੀ ਅਰਥੀ ਨੂੰ ਬਾਲ ਕੇ ਸ਼ੁਰੂਆਤ ਕੀਤੀ ਗਈ ਅਤੇ 3 ਫਰਵਰੀ ਨੂੰ ਮੁੱਖ ਮੰਤਰੀ ਦੇ ਸ਼ਹਿਰ ਪਟਿਆਲੇ ਸੂਬਾ ਪੱਧਰੀ ਰੈਲੀ ਕਰ ਕੇ ਕਾਂਗਰਸ ਸਰਕਾਰ ਨੂੰ ਕੀਤੇ ਵਾਅਦੇ ਪੂਰੇ ਕਰਵਾਉਣ ਲਈ ਮਜਬੂਰ ਕੀਤਾ ਜਾਵੇਗਾ ਅਤੇ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਨੂੰ ਹੋਰ ਭਖਾਇਆ ਜਾਵੇਗਾ।ਇਸ ਮੌਕੇ ਉਪਰੋਕਤ ਤੋਂ ਇਲਾਵਾ ਗੁਰਦੇਵ ਸਿੰਘ ਮਾਂਗੇਵਾਲ ਬੀ. ਕੇ. ਯੂ. ਏਕਤਾ ਡਕੌਂਦਾ, ਸਾਹਿਬ ਸਿੰਘ ਬਡਬਰ, ਜਰਨੈਲ ਸਿੰਘ ਬਦਰਾ ਬੀ. ਕੇ. ਯੂ. ਉਗਰਾਹਾਂ, ਬਲਵੰਤ ਉੱਪਲੀ ਜਮਹੂਰੀ ਅਧਿਕਾਰ ਸਭਾ, ਰਾਜੀਵ ਕੁਮਾਰ, ਹਰਿੰਦਰ ਮੱਲ੍ਹੀਆਂ, ਰਾਜਿੰਦਰ ਮੂਲੋਵਾਲ, ਬਲਦੇਵ ਧੌਲਾ, ਕਮਲਦੀਪ, ਅੰਮ੍ਰਿਤ ਹਰੀਗਡ਼੍ਹ, ਲਾਭ ਅਕਲੀਆਂ, ਸੋਹਣ ਸਿੰਘ, ਰਮਨਦੀਪ, ਬਲਜਿੰਦਰ ਪ੍ਰਭੂ,ਅਸ਼ੋਕ ਕੁਮਾਰ, ਸੁਰਿੰਦਰ ਤਪਾ ,ਬਿਕਰਮਜੀਤ ਖੁੱਡੀ, ਜਗਜੀਤ ਠੀਕਰੀਵਾਲਾ, ਰਾਮੇਸ਼ਵਰ, ਮੈਡਮ ਸਿਮਰਜੀਤ ਕੌਰ, ਅਮਨਦੀਪ ਕੌਰ, ਰਾਜਵਿੰਦਰ ਕੌਰ, ਰਜਨੀ, ਅਸ਼ੋਕ ਬਾਲਾ ਆਦਿ ਵੱਡੀ ਗਿਣਤੀ ’ਚ ਅਧਿਆਪਕ ਤੇ ਕਿਸਾਨ ਹਾਜ਼ਰ ਸਨ।

  • ਅਧਿਆਪਕਾਂ
  • ਨਾਅਰੇਬਾਜ਼ੀ
  • teachers
  • Slogans

ਮੋਟਰਸਾਈਕਲ ਸਲਿੱਪ ਹੋਣ ਕਾਰਨ 2 ਜ਼ਖਮੀ

NEXT STORY

Stories You May Like

  • governor kataria holds a foot march against drugs in pathankot
    ਰਾਜਪਾਲ ਕਟਾਰੀਆ ਵੱਲੋਂ ਪਠਾਨਕੋਟ 'ਚ ਨਸ਼ਿਆਂ ਖਿਲਾਫ ਪੈਦਲ ਯਾਤਰਾ, ਨੌਜਵਾਨਾਂ ਨੂੰ ਦਿੱਤਾ ਸੰਦੇਸ਼
  • indian government closes dal khalsa  s instagram account
    ਭਾਰਤ ਸਰਕਾਰ ਵੱਲੋਂ ਦਲ ਖਾਲਸਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ, ਆਗੂਆਂ ਨੇ ਜਤਾਇਆ ਸਖ਼ਤ ਇਤਰਾਜ਼
  • parrots  crop damage  farmers  government  compensation  court
    ਤੋਤਿਆਂ ਵੱਲੋਂ ਕੀਤੇ ਫਸਲ ਦੇ ਨੁਕਸਾਨ ਲਈ ਸਰਕਾਰ ਦੇਵੇਗੀ ਮੁਆਵਜ਼ਾ, ਕੋਰਟ ਨੇ ਦਿੱਤਾ ਆਦੇਸ਼
  • government preparing to increase minimum daily wage punjab
    ਕੇਂਦਰ ਸਰਕਾਰ ਵੱਲੋਂ ਪੰਜਾਬ ਸਮੇਂ ਇਨ੍ਹਾਂ ਸੂਬਿਆਂ 'ਚ ਘੱਟੋ-ਘੱਟ ਦਿਹਾੜੀ 'ਚ ਭਾਰੀ ਵਾਧੇ ਦੀ ਤਿਆਰੀ
  • central government  punjab farmers  wheat crop
    ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ਨੂੰ ਮਿਲ ਸਕਦੀ ਹੈ ਵੱਡੀ ਰਾਹਤ
  • class mobile phone use teacher ban
    ਸਕੂਲ 'ਚ ਅਧਿਆਪਕਾਂ ਦੇ ਮੋਬਾਈਲ ਫੋਨ ਦੀ ਵਰਤੋਂ 'ਤੇ ਲੱਗੀ ਰੋਕ, ਮਧੂਬਨੀ DM ਵਲੋਂ ਹੁਕਮ ਜਾਰੀ
  • punjab  worrying news for teachers willing to get transferred
    ਪੰਜਾਬ : ਬਦਲੀਆਂ ਕਰਾਉਣ ਦੇ ਇੱਛੁਕ ਅਧਿਆਪਕਾਂ ਲਈ ਚਿੰਤਾ ਭਰੀ ਖ਼ਬਰ, ਸਿੱਖਿਆ ਵਿਭਾਗ ਨੇ ...
  • fir registered against famous actor
    ਧਾਰਮਿਕ ਟਿੱਪਣੀਆਂ ਕਾਰਨ ਮਸ਼ਹੂਰ ਅਦਾਕਾਰ ਖਿਲਾਫ ਪਰਚਾ ਦਰਜ !
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
Trending
Ek Nazar
stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • sgpc  sri akhand path sahib
      SGPC ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ...
    • land route  battle between two sides
      ਜ਼ਮੀਨੀ ਰਸਤੇ ਦੇ ਵਿਵਾਦ ਨੇ ਲਿਆ ਖੂਨੀ ਰੂਪ, ਪਿੰਡ ਪਹਿਲੂਵਾਲਾ 'ਚ ਹੋਈ ਭਿਆਨਕ...
    • raffic police  vehicle challans  traffic rules
      ਟ੍ਰੈਫਿਕ ਪੁਲਸ ਦੀ ਸਖ਼ਤੀ : ਇੰਨ੍ਹਾਂ ਵਾਹਨਾਂ 'ਤੇ ਕੱਟੇ ਗਏ ਚਲਾਨ
    • 2 vehicles burnt due to fire at garbage dump
      ਕੂੜੇ ਦੇ ਢੇਰ ਨੂੰ ਅੱਗ ਲੱਗਣ ਕਾਰਨ ਸੜੀਆਂ 2 ਗੱਡੀਆ
    • raid on trident group
      ਰਾਜਨੀਤਿਕ ਪਾਰੀ ਅਤੇ ਸ਼ੱਕੀ ਡਰੋਨ ਤੋਂ ਬਾਅਦ ਹੁਣ ਟ੍ਰਾਈਡੈਂਟ ਗਰੁੱਪ 'ਤੇ RAID
    • heavy hailstones have fallen weather alert issued in punjab
      ਪੈ ਗਏ ਮੋਟੇ-ਮੋਟੇ ਗੜ੍ਹੇ! ਪੰਜਾਬ 'ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਪੜ੍ਹੋ ਵਿਭਾਗ...
    • cousin beaten up on suspicion of having an affair with wife
      ਪਤਨੀ ਨਾਲ ਪ੍ਰੇਮ ਸਬੰਧਾਂ ਦੇ ਸ਼ੱਕ 'ਚ ਚਚੇਰੇ ਭਰਾ ਨਾਲ ਕੁੱਟਮਾਰ
    • punjab police constable
      ਪੰਜਾਬ ਪੁਲਸ ਦੇ ਮੁਲਾਜ਼ਮ ਉੱਪਰ ON-DUTY ਦਾਤਰ ਨਾਲ ਹਮਲਾ! ਸੜਕ ਵਿਚਾਲੇ...
    • ludhiana boy viral video
      'ਮੇਰੀ ਅਰਥੀ ਨੂੰ ਮੋਢਾ ਮੇਰੇ ਭਰਾ ਦਾ ਹੋਵੇ...', ਲੁਧਿਆਣਾ ਦੇ ਮੁੰਡੇ ਨੇ...
    • a big danger bell for punjabis
      ਪੰਜਾਬੀਆਂ ਨੂੰ ਲੈ ਕੇ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾਉਣ ਵਾਲੀ ਖ਼ਬਰ ਆਈ ਸਾਹਮਣੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +