ਭੁੱਚੋ ਮੰਡੀ, (ਨਾਗਪਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੋਦਾ ਦੀ ਅਗਵਾਈ ਵਿਚ ਪਿੰਡ ਭੁੱਚੋ ਕਲਾ ਵਿੱਖੇ ਕਿਸਾਨਾਂ ਨੇ ਕਰੀਬ 10 ਕਿੱਲੇ ਖੇਤ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਬਲਾਕ ਆਗੂ ਬੂਟਾ ਸਿੰਘ ਅਤੇ ਜਗਜੀਤ ਸਿੰਘ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਪਰਾਲੀ ਦੀ ਸੰਭਾਲ ਲਈ ਪ੍ਰਬੰਧ ਨਹੀਂ ਕਰਦੀ ਜਾਂ ਸੰਭਾਲ ਦੇ ਖਰਚੇ ਲਈ 200 ਰੁਪਏ ਪ੍ਰਤੀ ਕੁਇੰਟਲ ਝੋਨੇ ’ਤੇ ਬੋਨਸ ਜਾਂ 6000 ਰੁਪਏ ਪ੍ਰਤੀ ਏਕਡ਼ ਦੇ ਹਿਸਾਬ ਨਾਲ ਮੁਆਵਜ਼ਾ ਨਹੀਂ ਦਿੰਦੀ,ਉਦੋਂ ਤੱਕ ਮਜਬੂਰਨ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣੀ ਪਵੇਗੀ।
ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਆਇਆ ਤਾਂ ਉਸ ਦਾ ਘਿਰਾਓ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦੀ ਪਰਾਲੀ ਦੀ ਸੰਭਾਲ ਕਰਨ ਦੇ ਪ੍ਰਬੰਧ ਕਰਨ ਦੀ ਬਜਾਏ ਨੈਸ਼ਨਲ ਗ੍ਰੀਨ ਟ੍ਰਿਬਿਊਨਲ, ਪੰਜਾਬ ਸਰਕਾਰ , ਅਖੌਤੀ ਵਾਤਾਵਰਣ ਪ੍ਰੇਮੀ ਤੇ ਅਖੌਤੀ ਬੁੱਧੀਜੀਵੀ ਮਜਬੂਰੀ ਵੱਸ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਵਾਤਾਵਰਣ ਪ੍ਰਦੂਸ਼ਿਤ ਕਰਨ ਦੇ ਜ਼ਿੰਮੇਵਾਰ ਬਣਾ ਰਹੇ ਹਨ ਜਦੋਂ ਕਿ ਪਰਾਲੀ ਦੇ ਧੂੰਏਂ ਨਾਲ ਸਿਰਫ਼ 8 ਪ੍ਰਤੀਸ਼ਤ ਪ੍ਰਦੂਸ਼ਣ ਫੈਲਦਾ ਹੈ। ਮੁਨਾਫ਼ੇ ਦੀ ਖ਼ਾਤਰ 50 ਪ੍ਰਤੀਸ਼ਤ ਤੋਂ ਵੱਧ ਪ੍ਰਦੂਸ਼ਣ ਫੈਲਾਉਣ ਵਾਲੀਅਾਂ ਫ਼ੈਕਟਰੀਆਂ ਖ਼ਿਲਾਫ਼ ਕੋਈ ਵੀ ਸਰਕਾਰੀ ਅਧਿਕਾਰੀ ਜਾਂ ਵਾਤਾਵਰਣ ਪ੍ਰੇਮੀ ਨਹੀਂ ਬੋਲਦਾ। ਇਸ ਮੌਕੇ ਭਾਰੀ ਗਿਣਤੀ ’ਚ ਕਿਸਾਨ ਮੌਜੂਦ ਸਨ।
ਜ਼ਮੀਨ ਦਾ ਠੇਕਾ ਮੰਗਿਆ ਤਾਂ ਚਲਾਈ ਗੋਲੀ
NEXT STORY