ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਐੱਸ. ਐੱਸ. ਪੀ ਡਾਕਟਰ ਅਖਿਲ ਚੌਧਰੀ ਦੀ ਅਗਵਾਈ ਹੇਠ ਪੁਲਸ ਨੇ 3 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਸ਼ੱਕੀ ਵਿਅਕਤੀਆਂ ਅਤੇ ਉਨ੍ਹਾਂ ਦੇ ਵਾਹਨ ਦੀ ਤਲਾਸ਼ੀ ਦੌਰਾਨ 700 ਗ੍ਰਾਮ ਹੈਰੋਇਨ ਬਰਾਮਦ ਹੋਈ।
ਪੁਲਸ ਵਲੋਂ ਫੜੇ ਗਏ ਦੋਸ਼ੀਆਂ ਦੀ ਪਛਾਣ ਰਿੰਕੂ ਸਿੰਘ ਪੁੱਤਰ ਸੁਖਦੇਵ ਸਿੰਘ ਨਿਵਾਸੀ ਕੋਟਲੀ ਰੋਡ, ਸ੍ਰੀ ਮੁਕਤਸਰ ਸਾਹਿਬ, ਅਵਤਾਰ ਸਿੰਘ ਉਰਫ ਲੱਭਾ ਬਾਬਾ ਪੁੱਤਰ ਜੰਦ ਸਿੰਘ ਨਿਵਾਸੀ ਕੋਟਲੀ ਰੋਡ ਸ੍ਰੀ ਮੁਕਤਸਰ ਸਾਹਿਬ ਅਤੇ ਮਾਹਿਰ ਉਰਫ ਮੀਤ ਪੁੱਤਰ ਜਤਿੰਦਰ ਕੁਮਾਰ ਨਿਵਾਸੀ ਕੋਟਲੀ ਰੋਡ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਇਨ੍ਹਾਂ ਖ਼ਿਲਾਫ ਪਹਿਲਾਂ ਵੀ ਕਈ ਕੇਸ ਦਰਜ ਹਨ।
ਮਜੀਠੀਆ ਨਾਲ ਮੁਲਾਕਾਤ ਕਰਨ ਨਾਭਾ ਜੇਲ੍ਹ ਪਹੁੰਚੇ ਅਕਾਲੀ ਆਗੂ, ਨਹੀਂ ਮਿਲੀ ਇਜਾਜ਼ਤ
NEXT STORY