ਫਿਰੋਜ਼ਪੁਰ (ਕੁਮਾਰ) : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਂਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਅਤੇ ਥਾਣਾ ਕੁਲਗੜ੍ਹੀ ਦੀ ਪੁਲਸ ਨੇ 2 ਦੋਸ਼ੀਆਂ ਨੂੰ ਹੈਰੋਇਨ ਦੇ ਨਾਲ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਐਸ.ਐਚ.ਓ ਸੁਖਚੈਨ ਮਹਿਤਾ ਨੇ ਦੱਸਿਆ ਕਿ ਏ.ਐਸ.ਆਈ ਸ਼ਰਮਾ ਸਿੰਘ ਦੀ ਅਗਵਾਈ ਹੇਠ ਜਦੋਂ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਇਹ ਗੁਪਤ ਸੂਚਨਾ ਮਿਲੀ ਕਿ ਸਾਜਨ ਪੁੱਤਰ ਪ੍ਰੇਮ ਨਾਂ ਦਾ ਦੋਸ਼ੀ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ, ਜੋ ਇਸ ਸਮੇਂ ਸਿਟੀ ਰੇਲਵੇ ਸਟੇਸ਼ਨ ਦੇ ਨੇੜੇ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ ਤਾਂ ਪੁਲਸ ਦੀ ਪਾਰਟੀ ਨੇ ਤੁਰੰਤ ਛਾਪਾਮਾਰੀ ਕਰਦੇ ਹੋਏ ਨਾਮਜ਼ਦ ਦੋਸ਼ੀ ਨੂੰ ਕਾਬੂ ਕੀਤਾ, ਜਿਸਦੀ ਤਲਾਸ਼ੀ ਲੈਣ 'ਤੇ 5 ਗ੍ਰਾਮ ਹੈਰੋਇਨ ਬਰਾਮਦ ਹੋਈ।
ਉਥੇ ਹੀ ਥਾਣਾ ਕੁਲਗੜ੍ਹੀ ਦੇ ਹੈੱਡ ਕਾਂਸਟੇਬਲ ਲਵਦੀਪ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਦੀ ਪੁਲਸ ਪਾਰਟੀ ਨੂੰ ਬੇਅਬਾਦ ਕਲੋਨੀ ਦੀ ਗਲੀ ਦੇ ਨੇੜੇ ਇਕ ਸ਼ੱਕੀ ਨੌਜਵਾਨ ਖੜ੍ਹਾ ਦਿਖਾਈ ਦਿੱਤਾ, ਜੋ ਪੁਲਸ ਨੂੰ ਦੇਖ ਕੇ ਘਬਰਾ ਗਿਆ ਅਤੇ ਪਿੱਛੇ ਵੱਲ ਭੱਜਣ ਲੱਗਾ, ਜਿਸਨੂੰ ਸ਼ੱਕ ਦੇ ਆਧਾਰ ''ਤੇ ਕਾਬੂ ਕਰਕੇ ਜਦੋਂ ਪੁੱਛਗਿੱਛ ਕੀਤੀ ਗਈ ਤਾਂ ਉਸਨੇ ਪੁਲਸ ਨੂੰ ਆਪਣਾ ਨਾਮ ਖੁਸ਼ਕਰਨ ਸਿੰਘ ਉਰਫ ਕਰਨ ਦੱਸਿਆ, ਜਿਸਦੀ ਤਲਾਸ਼ੀ ਲੈਣ ''ਤੇ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਹੈਰੋਇਨ ਦੇ ਨਾਲ ਫੜੇ ਗਏ ਦੋਸ਼ੀਆਂ ਖਿਲਾਫ ਥਾਣਾ ਸਿਟੀ ਅਤੇ ਥਾਣਾ ਕੁਲਗੜ੍ਹੀ ਵਿੱਚ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲੇ ਦਰਜ ਕੀਤੇ ਗਏ ਹਨ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਸਿਹਤ ਵਿਭਾਗ ਨੇ 60 ਕਿੱਲੋ ਸ਼ੱਕੀ ਪਨੀਰ ਕੀਤਾ ਬਰਾਮਦ, ਮੌਕੇ 'ਤੇ ਹੀ ਕੀਤਾ ਨਸ਼ਟ
NEXT STORY