ਮੋਹਾਲੀ, (ਕੁਲਦੀਪ ਸਿੰਘ)— ਪੁਲਸ ਸਟੇਸ਼ਨ ਫੇਜ਼-8 ਦੀ ਪੁਲਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਨਾਂ ਦੀਪਕ ਕੁਮਾਰ ਦੱਸਿਆ ਜਾਂਦਾ ਹੈ, ਜੋ ਕਿ ਮਛਲੀ ਕਲਾਂ ਜ਼ਿਲ੍ਹਾ ਮੋਹਾਲੀ ਦਾ ਵਸਨੀਕ ਹੈ। ਪੁਲਸ ਨੇ ਉਸ ਦੇ ਕਬਜ਼ੇ 'ਚੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਪੁਲਸ ਸਟੇਸ਼ਨ ਫੇਜ਼-8 ਦੇ ਐੱਸ. ਐੱਚ. ਓ. ਸ਼ਿਵਦੀਪ ਸਿੰਘ ਬਰਾੜ ਨੇ ਦੱਸਿਆ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਇਸ ਖੇਤਰ 'ਚ ਨਸ਼ਿਆਂ ਦੀ ਸਪਲਾਈ ਕਰਦਾ ਹੈ। ਪੁਲਸ ਨੇ ਸੂਚਨਾ ਦੇ ਆਧਾਰ 'ਤੇ ਫੇਜ਼-9 ਸਥਿਤ ਪੈਟਰੋਲ ਪੰਪ ਨਜ਼ਦੀਕ ਟਰੈਪ ਲਾਇਆ ਤਾਂ ਮੁਲਜ਼ਮ ਉੱਥੇ ਖੜ੍ਹਾ ਮਿਲਿਆ। ਸ਼ੱਕ ਹੋਣ 'ਤੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ 'ਚੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ।
ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਪੁਲਸ ਸਟੇਸ਼ਨ ਫੇਜ਼-8 ਲਿਆਂਦਾ ਗਿਆ, ਜਿੱਥੇ ਉਸ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੀਆਂ ਧਾਰਾਵਾਂ ਦੇ ਤਹਿਤ ਕੇਸ ਦਰਜ ਕਰ ਲਿਆ ਗਿਆ। ਉਸ ਨੂੰ ਅਦਾਲਤ 'ਚ ਪੇਸ਼ ਕਰ ਕੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।
550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾਈ ਖੇਡਾਂ ਕਰਵਾਏਗੀ SGPC : ਭਾਈ ਲੌਂਗੋਵਾਲ
NEXT STORY