ਸ੍ਰੀ ਮੁਕਤਸਰ ਸਾਹਿਬ, (ਪਵਨ ਤਨੇਜਾ, ਖੁਰਾਣਾ)— ਥਾਣਾ ਸਿਟੀ ਮੁਕਤਸਰ ਪੁਲਸ ਨੇ ਨਸ਼ੇ ਦੇ ਤੌਰ 'ਤੇ ਇਸਤੇਮਾਲ ਹੋਣ ਵਾਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਿਸ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਸਿਟੀ ਦੇ ਸਬ ਇੰਸਪੈਕਟਰ ਪ੍ਰੀਤਮ ਸਿੰਘ ਨੇ ਦੱਸਿਆ ਕਿ ਦਾਣਾ ਮੰਡੀ 'ਚ ਇਕ ਮੋਟਰਸਾਈਕਲ ਸਵਾਰ ਨੂੰ ਦੇਖਿਆ। ਜੋ ਕਿ ਪੁਲਸ ਨੂੰ ਦੇਖ ਕੇ ਘਬਰਾਅ ਗਿਆ। ਪੁਲਸ ਨੇ ਤੁਰੰਤ ਹੀ ਉਸ ਨੂੰ ਕਾਬੂ ਕਰ ਲਿਆ। ਜਿਸ ਦੀ ਤਲਾਸ਼ੀ ਦੌਰਾਨ ਉਸ ਕੋਲੋਂ 450 ਨਸ਼ੇ ਦੇ ਤੌਰ 'ਤੇ ਇਸਤੇਮਾਲ ਹੋਣ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਦੋਸ਼ੀ ਦੀ ਪਛਾਣ ਦੀਪਕ ਕੁਮਾਰ ਉਰਫ਼ ਦੀਪੂ ਨਿਵਾਸੀ ਪੁਰਾਣੀ ਚੁੰਗੀ ਕੋਟਕਪੂਰਾ ਰੋਡ ਦੇ ਤੌਰ 'ਤੇ ਹੋਈ ਹੇ। ਪੁਲਸ ਨੇ ਦੋਸ਼ੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਐੱਸ. ਜੀ. ਪੀ. ਸੀ. 'ਚੋਂ ਲੁੱਟ-ਖਸੁੱਟ ਖਤਮ ਕਰਕੇ ਪੰਥਕ ਚਿਹਰੇ ਲਿਆਵਾਂਗੇ ਮੂਹਰੇ : ਢੀਂਡਸਾ
NEXT STORY