ਮੋਗਾ (ਆਜ਼ਾਦ)-ਜ਼ਿਲ੍ਹਾ ਪੁਲਸ ਮੁਖੀ ਅਜੈ ਗਾਂਧੀ ਨੇ ਦੱਸਿਆ ਕਿ ਹੈਰੋਇਨ ਅਤੇ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਉਸ ਵੇਲੇ ਪੁਲਸ ਨੂੰ ਸਫ਼ਲਤਾ ਮਿਲੀ ਜਦੋਂ ਮੋਗਾ ਪੁਲਸ ਨੇ ਭਾਰੀ ਮਾਤਰਾ ’ਚ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ। ਡੀ. ਐੱਸ. ਪੀ. ਡੀ. ਲਵਦੀਪ ਸਿੰਘ ਨੇ ਦੱਸਿਆ ਕਿ ਥਾਣਾ ਬਾਘਾਪੁਰਾਣਾ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਬਾਘਾਪੁਰਾਣਾ ਜੈ ਸਿੰਘ ਵਾਲਾ Çਲਿੰਕ ਰੋਡ ਤੋਂ ਗੁਰਸੇਵਕ ਸਿੰਘ ਉਰਫ਼ ਅਕਾਸ਼ ਨਿਵਾਸੀ ਬੁੱਧ ਸਿੰਘ ਵਾਲਾ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਡੀ. ਐੱਸ. ਪੀ. ਡੀ. ਲਵਦੀਪ ਸਿੰਘ ਨੇ ਦੱਸਿਆ ਕਿ ਸਮੱਗਲਰ ਨੂੰ ਪੁੱਛਗਿੱਛ ਮਗਰੋਂ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ, ਜਿਸ ਦਾ 2 ਦਿਨਾਂ ਪੁਲਸ ਰਿਮਾਂਡ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਗੁਰਸੇਵਕ ਸਿੰਘ ਉਰਫ਼ ਅਕਾਸ਼ ਵਿਰੁੱਧ ਪਹਿਲਾਂ ਵੀ ਥਾਣਾ ਬਾਘਾਪੁਰਾਣਾ ਵਿਖੇ ਤਿੰਨ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ : ਰਾਧਾ ਸੁਆਮੀ ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਇਸ ਐਤਵਾਰ ਹੋਵੇਗਾ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭੁੱਕੀ ਸੁੱਟ ਕੇ ਭੱਜੇ 2 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ
NEXT STORY