ਫਿਰੋਜ਼ਪੁਰ (ਮਲਹੋਤਰਾ)- ਸੀ. ਆਈ. ਏ. ਸਟਾਫ਼ ਦੀ ਟੀਮ ਨੇ ਸੂਚਨਾ ਦੇ ਆਧਾਰ 'ਤੇ ਨਾਕਾ ਲਗਾ ਕੇ ਇਕ ਸਮੱਗਲਰ ਨੂੰ ਹੈਰੋਇਨ ਸਮੇਤ ਫੜਿਆ ਹੈ। ਐੱਸ. ਆਈ. ਸੁਖਬੀਰ ਸਿੰਘ ਦੇ ਅਨੁਸਾਰ ਉਨਾਂ ਦੀ ਅਗਵਾਈ ਵਿਚ ਟੀਮ ਪਿੰਡ ਨਿਹਾਲੇਵਾਲਾ ਦੇ ਕੋਲ ਗਸ਼ਤ 'ਤੇ ਸੀ ਤਾਂ ਸੂਚਨਾ ਮਿਲੀ ਕਿ ਉਕਤ ਪਿੰਡ ਦਾ ਵਾਸੀ ਸ਼ਿੰਦਰ ਸਿੰਘ ਹੈਰੋਇਨ ਵੇਚਣ ਦਾ ਕੰਮ ਕਰਦਾ ਹੈ ਅਤੇ ਇਸ ਸਮੇਂ ਉਹ ਪਿੰਡ ਦੇ ਕੋਲ ਇੱਟਾਂ ਵਾਲੇ ਭੱਠੇ ਵੱਲ ਆਪਣੇ ਗ੍ਰਾਹਕਾਂ ਨੂੰ ਹੈਰੋਇਨ ਵੇਚਣ ਜਾ ਰਿਹਾ ਹੈ।
ਇਹ ਵੀ ਪੜ੍ਹੋ: ਬਠਿੰਡਾ ਪਹੁੰਚੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬੀਆਂ ਲਈ ਕੀਤੇ ਵੱਡੇ ਐਲਾਨ
ਐੱਸ. ਆਈ. ਨੇ ਦੱਸਿਆ ਕਿ ਭੱਠੇ ਦੇ ਕੋਲ ਨਾਕਾ ਲਗਾਇਆ ਹੋਇਆ ਸੀ ਤਾਂ ਮੋਟਰਸਾਈਕਲ 'ਤੇ ਸ਼ੱਕੀ ਹਾਲਾਤ ਵਿਚ ਆ ਰਹੇ ਉਕਤ ਸ਼ਿੰਦਰ ਸਿੰਘ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 518 ਗ੍ਰਾਮ ਹੈਰੋਇਨ ਮਿਲੀ। ਦੋਸ਼ੀ ਖ਼ਿਲਾਫ਼ ਥਾਣਾ ਸਦਰ ਵਿਚ ਐੱਨ. ਡੀ. ਪੀ. ਐੱਸ. ਐਕਟ ਦਾ ਪਰਚਾ ਦਰਜ ਕਰ ਲਿਆ ਗਿਆ ਹੈ। ਐੱਸ. ਆਈ. ਨੇ ਦੱਸਿਆ ਕਿ ਬਰਾਮਦ ਹੈਰੋਇਨ ਦੀ ਕੀਮਤ ਕਰੀਬ 2.59 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੁਲਸ ਮੁਲਾਜ਼ਮ ਦਾ ਸ਼ਰਮਨਾਕ ਕਾਰਾ ਕਰੇਗਾ ਹੈਰਾਨ, ਡਿੱਗੀ ਗਾਜ, ਕੁੜੀ ਨਾਲ ਜਬਰ-ਜ਼ਿਨਾਹ ਦੇ ਮਾਮਲੇ ’ਚ...
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
12ਵੀਂ ਦੇ ਵਿਦਿਆਰਥੀ ਦੇ ਬੈਗ 'ਚੋਂ ਨਿਕਲਿਆ ਪਿਸਤੌਲ! ਸਕੂਲ 'ਚ ਪੈ ਗਈਆਂ ਭਾਜੜਾਂ
NEXT STORY