ਲੁਧਿਆਣਾ (ਰਾਜ): ਮਹਾਨਗਰ ਵਿਚ ਲੁਟੇਰਿਆਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਹੁਣ ਦਿਨ-ਦਿਹਾੜੇ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ਵਿਚ ਵੀ ਲੋਕ ਸੁਰੱਖਿਅਤ ਨਹੀਂ ਹਨ। ਤਾਜ਼ਾ ਮਾਮਲਾ ਕੇਸਰਗੰਜ ਚੌਕ ਦੇ ਕੋਲੋਂ ਸਾਹਮਣੇ ਆਇਆ ਹੈ, ਜਿੱਥੇ ਬਾਈਕ ਸਵਾਰ ਦੋ ਅਣਪਛਾਤੇ ਝਪਟਮਾਰਾਂ ਨੇ ਇਕ ਔਰਤ ਨੂੰ ਆਪਣਾ ਨਿਸ਼ਾਨਾ ਬਣਾਇਆ। ਲੁਟੇਰੇ ਔਰਤ ਦੇ ਕੰਨਾਂ ਵਿੱਚੋਂ ਸੋਨੇ ਦੀਆਂ ਵਾਲੀਆਂ ਝਪਟ ਕੇ ਬੜੀ ਆਸਾਨੀ ਨਾਲ ਰਫੂ-ਚੱਕਰ ਹੋ ਗਏ।
ਜਾਣਕਾਰੀ ਅਨੁਸਾਰ ਰਾਜੂ ਦੇਵੀ ਆਪਣੇ ਪਰਿਵਾਰਕ ਮੈਂਬਰ ਨਾਲ ਐਕਟਿਵਾ 'ਤੇ ਸਵਾਰ ਹੋ ਕੇ ਸੁਖਸਾਗਰ ਦਵਾਖਾਨਾ ਵੱਲ ਜਾ ਰਹੀ ਸੀ। ਜਿਵੇਂ ਹੀ ਉਹ ਕੇਸਰਗੰਜ ਚੌਕ ਕੋਲ ਪਹੁੰਚੇ ਅਤੇ ਸੜਕ ਪਾਰ ਕਰਨ ਲਈ ਐਕਟਿਵਾ ਦੀ ਰਫ਼ਤਾਰ ਹੌਲੀ ਕੀਤੀ, ਉਦੋਂ ਹੀ ਪਿੱਛੇ ਤੋਂ ਆਏ ਇਕ ਮੋਟਰਸਾਈਕਲ 'ਤੇ ਸਵਾਰ ਦੋ ਨਕਾਬਪੋਸ਼ ਲੁਟੇਰਿਆਂ ਨੇ ਝਪੱਟਾ ਮਾਰ ਦਿੱਤਾ। ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਚਲਦੀ ਗੱਡੀ 'ਤੇ ਹੀ ਰਾਜੂ ਦੇਵੀ ਦੇ ਕੰਨਾਂ ਵਿਚ ਪਾਈਆਂ ਹੋਈਆਂ ਸੋਨੇ ਦੀਆਂ ਵਾਲੀਆਂ ਖਿੱਚ ਲਈਆਂ। ਸ਼ਾਤਿਰ ਲੁਟੇਰੇ ਭੀੜ ਦਾ ਫ਼ਾਇਦਾ ਉਠਾ ਕੇ ਗਲੀਆਂ ਵਿਚ ਗਾਇਬ ਹੋ ਗਏ। ਘਟਨਾ ਦੀ ਜਾਣਕਾਰੀ ਤੁਰੰਤ ਸਥਾਨਕ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਥਾਣਾ ਡਵੀਜ਼ਨ ਨੰਬਰ 1 ਦੀ ਪੁਲਸ ਟੀਮ ਨੇ ਪੀੜਤ ਪਰਿਵਾਰ ਦੇ ਬਿਆਨ ਦਰਜ ਕਰ ਲਏ ਹਨ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ਹਿਰ ਦੇ ਮੁੱਖ ਚੌਕਾਂ ਅਤੇ ਰਸਤਿਆਂ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਲੁਟੇਰਿਆਂ ਦੇ ਭੱਜਣ ਦੇ ਰੂਟ ਅਤੇ ਉਨ੍ਹਾਂ ਦੀ ਪਛਾਣ ਦਾ ਪਤਾ ਲਗਾਇਆ ਜਾ ਸਕੇ।
ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ 'ਚ 'ਆਪ' ਸਰਕਾਰ ਪੂਰੀ ਤਰ੍ਹਾਂ ਅਸਫ਼ਲ: ਕੁਲਦੀਪ ਸਿੰਘ ਗੜਗੱਜ
NEXT STORY