ਸ੍ਰੀ ਮੁਕਤਸਰ ਸਾਹਿਬ, (ਪਵਨ, ਖੁਰਾਣਾ)- ਜ਼ਿਲਾ ਪੁਲਸ ਮੁਖੀ ਮਨਜੀਤ ਸਿੰਘ ਢੇਸੀ ਨਿਰਦੇਸ਼ਾਂ ’ਤੇ ਥਾਣਾ ਕੋਟਭਾਈ ਦੀ ਪੁਲਸ ਨੇ ਸਰਹਿੰਦ ਫੀਡਰ ਨਹਿਰ ’ਚੋਂ ਨੌਜਵਾਨ ਦੀ ਮਿਲੀ ਲਾਸ਼ ਦੇ ਮਾਮਲੇ ਨੂੰ ਸੁਲਝਾਉਂਦਿਆਂ ਮ੍ਰਿਤਕ ਦੀ ਮਾਂ ਅਤੇ ਉਸ ਦੇ ਪ੍ਰੇਮੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਸ ਦਾ ਦਾਅਵਾ ਹੈ ਕਿ ਦੋਸ਼ੀਆਂ ਨੇ ਨਾਜਾਇਜ਼ ਸਬੰਧਾਂ ਵਿਚ ਰੁਕਾਵਟ ਬਣ ਰਹੇ ਨੌਜਵਾਨ ਦਾ ਗਲਾ ਘੁੱਟ ਕੇ ਉਸ ਨੂੰ ਨਹਿਰ ਵਿਚ ਸੁੱਟ ਦਿੱਤਾ ਸੀ। ਫਿਲਹਾਲ ਪੁਲਸ ਨੇ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ 2 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ। ਇਸ ਸਬੰਧੀ ਬੁੱਧਵਾਰ ਨੂੰ ਪੁਲਸ ਲਾਈਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਇਸ ਮਾਮਲੇ ਦਾ ਖੁਲਾਸਾ ਕਰਦਿਆਂ ਐੱਸ. ਪੀ. ਡੀ. ਰਣਬੀਰ ਸਿੰਘ ਨੇ ਦੱਸਿਆ ਕਿ ਬੀਤੀ 13 ਅਕਤੂਬਰ ਨੂੰ ਸ਼ੱਕੀ ਹਲਾਤ ਵਿਚ ਘਰੋਂ ਗਏ ਨੌਜਵਾਨ ਗੁਰਭੇਜ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਮਨੀਆਂਵਾਲਾ ਦੀ ਲਾਸ਼ ਕੁਝ ਦਿਨ ਬਾਅਦ ਉਕਤ ਨਹਿਰ ’ਚੋਂ ਬਾਹੱਦ ਰਕਬਾ ਘੱਗਾ ਤੋਂ ਬਰਾਮਦ ਹੋਈ ਸੀ। ਹਾਲਾਂਕਿ ਲਾਸ਼ ’ਤੇ ਕੋਈ ਜ਼ਖ਼ਮ ਦਾ ਨਿਸ਼ਾਨ ਨਹੀਂ ਸੀ ਪਰ ਜਦੋਂ ਪੁਲਸ ਨੇ ਤਕਨੀਕ ਅਤੇ ਗੁਪਤ ਜਾਣਕਾਰੀ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤਾਂ ਇਹ ਗੱਲ ਖੁੱਲ੍ਹ ਕੇ ਸਾਹਮਣੇ ਆਈ ਕਿ ਮ੍ਰਿਤਕ ਦੀ ਮਾਂ ਅਮਰਜੀਤ ਕੌਰ ਦੇ ਆਪਣੇ ਪਿੰਡ ਦੇ ਰਹਿਣ ਵਾਲੇ ਕੁਲਵੰਤ ਸਿੰਘ ਨਾਲ ਨਜਾਇਜ਼ ਸਬੰਧ ਸਨ ਅਤੇ ਮ੍ਰਿਤਕ ਉਨ੍ਹਾਂ ਦੇ ਨਾਜਾਇਜ਼ ਸਬੰਧਾਂ ਵਿਚ ਰੁਕਾਵਟ ਬਣ ਰਿਹਾ ਸੀ। ਇਸ ਨੂੰ ਰਸਤੇ ’ਚੋਂ ਹਟਾਉਣ ਲਈ ਹੀ ਦੋਵਾਂ ਨੇ ਮਿਲ ਕੇ ਨੌਜਵਾਨ ਗੁਰਭੇਜ ਸਿੰਘ ਦਾ ਗਲਾ ਘੁੱਟ ਕੇ ਮਾਰ ਦਿੱਤਾ ਤੇ ਉਸ ਦੀ ਲਾਸ਼ ਨੂੰ ਨਹਿਰ ’ਚ ਸੁੱਟ ਦਿੱਤਾ, ਜਦਕਿ ਪੁਲਸ ਨੂੰ ਗੁੰਮਰਾਹ ਕਰਨ ਲਈ ਅਮਰਜੀਤ ਕੌਰ ਨੇ ਦੱਸਿਆ ਸੀ ਕਿ ਉਸ ਦਾ ਲਡ਼ਕਾ ਸਵੇਰੇ ਕਰੀਬ 5:00 ਵਜੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਿਆ ਸੀ ਪਰ ਘਰ ਵਾਪਸ ਨਹੀਂ ਆਇਆ। ਉਸ ਨੇ ਇਹ ਵੀ ਕਿਹਾ ਸੀ ਕਿ ਗੁਰਭੇਜ ਸਿੰਘ ਨੇ ਕਿਸੇ ਅਣਪਛਾਤੇ ਵਿਅਕਤੀ ਤੋਂ ਤੰਗ-ਪ੍ਰੇਸ਼ਾਨ ਹੋ ਕੇ ਨਹਿਰ ਵਿਚ ਛਾਲ ਮਾਰ ਕੇ ਆਤਮ-ਹੱਤਿਆ ਕਰ ਲਈ ਹੈ।
ਇਸ ਦੌਰਾਨ ਜਸਕਰਨ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਮਨੀਆਂਵਾਲਾ ਨੇ ਮਾਮਲੇ ਦੀ ਤਫਤੀਸ਼ ਦੌਰਾਨ ਮੁੱਖ ਅਫਸਰ ਥਾਣਾ ਕੋਟਭਾਈ ਤੋਂ ਆਪਣਾ ਬਿਆਨ ਦਰਜ ਕਰਵਾਇਆ ਕਿ ਗੁਰਭੇਜ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਮਨੀਆਂਵਾਲਾ ਦਾ ਕਤਲ ਕੁਲਵੰਤ ਸਿੰਘ ਪੁੱਤਰ ਰੂਪ ਸਿੰਘ ਅਤੇ ਗੁਰਭੇਜ ਸਿੰਘ ਦੀ ਮਾਤਾ ਅਮਰਜੀਤ ਕੌਰ ਪਤਨੀ ਰੇਸ਼ਮ ਸਿੰਘ ਵਾਸੀਆਨ ਮਨੀਆਂਵਾਲਾ ਨੇ ਮਿਲ ਕੇ ਕੀਤਾ ਹੈ।
ਇਸ ਸਬੰਧੀ ਕੁਲਵੰਤ ਸਿੰਘ ਅਤੇ ਗੁਰਭੇਜ ਸਿੰਘ ਦੀ ਮਾਤਾ ਅਮਰਜੀਤ ਕੌਰ ਦੇ ਮੋਬਾਇਲਾਂ ਦੀਆਂ ਕਾਲ ਡਿਟੇਲਸ ਕਢਵਾਈਆਂ ਗਈਆਂ ਤਾਂ ਦੋਵਾਂ ਵਿੱਚ ਲਗਾਤਾਰ ਗੱਲਬਾਤ ਹੋਣ ਦਾ ਖੁਲਾਸਾ ਹੋਇਆ। ਐੱਸ. ਪੀ. ਡੀ. ਨੇ ਦੱਸਿਆ ਕਿ ਗੁਰਭੇਜ ਸਿੰਘ ਸੰਧੂ ਉਪ ਪੁਲਸ ਕਪਤਾਨ ਗਿੱਦਡ਼ਬਾਹਾ, ਦਲਜੀਤ ਸਿੰਘ ਮੁੱਖ ਅਫਸਰ ਥਾਣਾ ਕੋਟਭਾਈ ਨੇ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਦੇ ਹੋਏ ਪਹਿਲਾਂ ਤੋਂ ਦਰਜ ਆਈ. ਪੀ. ਸੀ. ਦੀ ਧਾਰਾ 306 ਵਿਚ ਵਾਧਾ ਕਰਦੇ ਹੋਏ ਧਾਰਾ 302, 34 ਆਈ. ਪੀ. ਸੀ. ਸ਼ਾਮਲ ਕਰਦਿਅਾਂ ਇਨਵਾਂ ਦੋਵਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਝੋਨੇ ਦੀ ਫਸਲ ਵੱਢ ਕੇ ਲਿਜਾਣ ਦੇ ਦੋਸ਼ ’ਚ ਕਈਆਂ ਖਿਲਾਫ ਕੇਸ ਦਰਜ
NEXT STORY