Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 13, 2025

    1:28:53 PM

  • cbse class 10 results declared

    ਵਿਦਿਆਰਥੀਆਂ ਦੀ ਉਡੀਕ ਖ਼ਤਮ, CBSE ਬੋਰਡ ਨੇ 10ਵੀਂ...

  • women  punjab government  bhagwant mann

    ਔਰਤਾਂ ਲਈ ਵੱਡਾ ਐਲਾਨ! ਪੰਜਾਬ ਸਰਕਾਰ ਨੇ ਲਿਆ ਅਹਿਮ...

  • attention gndu students

    GNDU ਦੇ ਵਿਦਿਆਰਥੀ ਦੇਣ ਧਿਆਨ, ਮਈ 2025...

  • good news for the dera beas congregation notification issued

    ਡੇਰਾ ਬਿਆਸ ਦੀ ਸੰਗਤ ਲਈ ਖੁਸ਼ਖ਼ਬਰੀ, ਨਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਸਪੀਕਰ ਕੁਲਤਾਰ ਸੰਧਵਾਂ ਨੇ ਲਹਿਰਾਇਆ ਕੌਮੀ ਤਿਰੰਗਾ

MALWA News Punjabi(ਮਾਲਵਾ)

ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਸਪੀਕਰ ਕੁਲਤਾਰ ਸੰਧਵਾਂ ਨੇ ਲਹਿਰਾਇਆ ਕੌਮੀ ਤਿਰੰਗਾ

  • Edited By Inder Prajapati,
  • Updated: 16 Aug, 2024 05:31 AM
Malwa
speaker sandhawan unfurled national tricolor at shaheed bhagat singh stadium
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਿਜੇ ਵਰਮਾ) - ਜਿਨ੍ਹਾਂ ਆਜ਼ਾਦੀ ਦੇ ਪਰਵਾਨਿਆਂ ਦੇ ਬਲੀਦਾਨ ਸਦਕਾ ਸਾਨੂੰ ਆਜ਼ਾਦੀ ਦਿਹਾੜਾ ਮਨਾਉਣਾ ਨਸੀਬ ਹੋਇਆ ਹੈ, ਉਨ੍ਹਾਂ ਫ਼ਰਿਸ਼ਤਿਆਂ ਨੂੰ ਮੈਂ ਆਪਣੀ ਸ਼ਰਧਾ ਦੇ ਫੁੱਲ ਭੇਂਟ ਕਰਦਾ ਹਾਂ ਅਤੇ ਆਜ਼ਾਦੀ ਲਈ ਲੜੇ ਗਏ ਲੰਬੇ ਸੰਘਰਸ਼ ਵਿੱਚ ਆਪਣੀਆਂ ਕੀਮਤੀ ਜਾਨਾਂ ਨਿਛਾਵਰ ਕਰਨ ਵਾਲੇ ਹਜ਼ਾਰਾਂ ਦੇਸ਼ ਭਗਤ ਸੂਰਵੀਰਾਂ ਨੂੰ ਦਿਲੋਂ ਸ਼ਰਧਾ ਅਤੇ ਸਤਿਕਾਰ ਭੇਂਟ ਕਰਦਾ ਹਾਂ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਥੇ ਆਜ਼ਾਦੀ ਦੀ 77ਵੀਂ ਵਰ੍ਹੇਗੰਢ ਤੇ 78ਵੇਂ ਦਿਹਾੜੇ ਮੌਕੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਕੌਮੀ ਤਿਰੰਗਾ ਲਹਿਰਾਉਣ ਉਪਰੰਤ ਬਠਿੰਡਾ ਵਾਸੀਆਂ ਨੂੰ ਆਪਣਾ ਸੰਦੇਸ਼ ਦਿੰਦਿਆਂ ਕੀਤਾ। ਇਸ ਤੋਂ ਪਹਿਲਾਂ ਮੁੱਖ ਮਹਿਮਾਨ ਸ ਕੁਲਤਾਰ ਸਿੰਘ ਸੰਧਵਾਂ ਨੇ ਸ਼ਾਨਦਾਰ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਇਸ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਅਮਿਤ ਰਤਨ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਮੌੜ ਸੁਖਵੀਰ ਸਿੰਘ ਮਾਈਸਰਖਾਨਾ, ਏਡੀਜੀਪੀ ਐਸਪੀਐਸ ਪਰਮਾਰ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਜ਼ਿਲ੍ਹਾ ਪੁਲਸ ਮੁਖੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਲਾਲਾ ਲਾਜਪਤ ਰਾਏ, ਸ਼ਹੀਦ ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵਲੋਂ ਸਮੇਂ-ਸਮੇਂ ’ਤੇ ਅਰੰਭੇ ਗਏ ਸੰਘਰਸ਼ਾਂ ਅਤੇ ਦਿੱਤੀਆਂ ਕੁਰਬਾਨੀਆਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ ਹਨ। ਸਾਨੂੰ ਆਪਣੀ ਪੰਜਾਬੀਅਤ ’ਤੇ ਮਾਣ ਹੈ।

PunjabKesari

ਸਪੀਕਰ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮੁੜ ਸੂਬੇ ਨੂੰ "ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ ਬਣਾਉਣ" ਲਈ ਤਤਪਰ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਉਪਰਾਲੇ ਹੋ ਰਹੇ ਹਨ। ਸੂਬਾ ਸਰਕਾਰ ਵਲੋਂ ਸਿਹਤ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਅੰਦਰ ਕੁੱਲ 39 ਆਮ ਆਦਮੀ ਕਲੀਨਿਕ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਹੁਣ ਤੱਕ 8,73,961 ਲਾਭਪਾਤਰੀ ਵੱਖ-ਵੱਖ ਤਰ੍ਹਾਂ ਦੀਆਂ ਸਿਹਤ ਸੇਵਾਵਾਂ ਦਾ ਲਾਹਾ ਲੈ ਚੁੱਕੇ ਹਨ ਅਤੇ 2,36,862 ਲਾਭਪਾਤਰੀਆਂ ਦੇ ਲੈਬ ਟੈਸਟ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਛੇਵੇਂ ਫੇਜ ਤਹਿਤ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ 'ਤੇ 6 ਹੋਰ ਆਮ ਆਦਮੀ ਕਲੀਨਿਕ ਉਸਾਰੀ ਅਧੀਨ ਹਨ।

ਸੰਧਵਾਂ ਨੇ ਕਿਹਾ ਕਿ ਬਠਿੰਡਾ ਦੇ ਸਿਵਲ ਹਸਪਤਾਲ ਵਿਖੇ 40 ਲੱਖ ਦੀ ਲਾਗਤ ਨਾਲ ਰਾਜ ਦਾ ਇੱਕ ਪਲੇਠਾ ਫਿਜੀਓਥਰੈਪੀ ਸੈਂਟਰ ਖੋਲ੍ਹਿਆ ਜਾ ਰਿਹਾ ਹੈ, ਜਿਸ 'ਤੇ ਕਾਰਜ ਪ੍ਰਗਤੀ ਅਧੀਨ ਹੈ। ਇਸ ਸੈਂਟਰ 'ਚ ਆਮ ਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਫਿਜੀਓਥਰੈਪੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸੂਬਾ ਸਰਕਾਰ ਵਲੋਂ ਸਿੱਖਿਆ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਅਤੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ 2 ਕਰੋੜ 86 ਲੱਖ ਰੁਪਏ ਦੀ ਲਾਗਤ ਨਾਲ ਬਠਿੰਡਾ ਜ਼ਿਲ੍ਹੇ ਦੇ 6 ਵਿਧਾਨ ਸਭਾ ਹਲਕਿਆਂ ਚ 6 ਸਕੂਲ ਆਫ਼ ਐਮੀਨੈਂਸ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿੱਚ 1606 ਵਿਦਿਆਰਥੀਆਂ ਵਲੋਂ ਆਧੁਨਿਕ ਤਰੀਕੇ ਨਾਲ ਪੜ੍ਹਾਈ ਹਾਸਲ ਕੀਤੀ ਜਾ ਰਹੀ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਜ਼ਿਲ੍ਹਾ ਪੁਲਸ ਵਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਨਸ਼ਾ ਤਸਕਰਾਂ ਉੱਪਰ ਸਿਕੰਜਾ ਕਸਦੇ ਹੋਏ 1 ਜਨਵਰੀ 2024 ਤੋਂ ਹੁਣ ਤੱਕ ਐਨ.ਡੀ.ਪੀ.ਐਸ ਐਕਟ ਤਹਿਤ ਬਠਿੰਡਾ ਪੁਲਿਸ ਵਲੋਂ 328 ਮੁਕੱਦਮੇ ਦਰਜ ਕੀਤੇ ਗਏ ਹਨ। ਦਰਜ ਮਾਮਲਿਆਂ ਵਿੱਚ ਸ਼ਾਮਲ 508 ਦੋਸ਼ੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਬਠਿੰਡਾ ਪੁਲਿਸ ਵਲੋਂ ਹੁਣ ਤੱਕ ਨਸ਼ੇ ਦਾ ਕਾਲਾ ਕਾਰੋਬਾਰ ਕਰਨ ਵਾਲਿਆ ਦੀ 6 ਕਰੋੜ 16 ਲੱਖ 93 ਹਜ਼ਾਰ 646 ਰੁਪਏ ਦੀ ਪ੍ਰੋਪਰਟੀ ਫਰੀਜ਼ ਕੀਤੀ ਜਾ ਚੁੱਕੀ ਹੈ ।

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਸਾਲ 2022 ਤੋਂ ਲੈ ਕੇ ਹੁਣ ਤੱਕ 150 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ। ਪੰਜਾਬ ਦਾ ਪਲੇਠਾ ਬਟੈਨੀਕਲ ਪਾਰਕ ਰੋਜ ਗਾਰਡਨ ਦੇ ਸਾਹਮਣੇ ਸਾਢੇ 7 ਏਕੜ ਵਿਚ 7.21 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਬਠਿੰਡਾ ਸ਼ਹਿਰ ਵਾਸੀਆਂ ਲਈ ਪਾਣੀ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਝੀਲ ਨੰਬਰ 1 ਦੇ ਨੇੜੇ ਸਾਢੇ 37 ਕਰੋੜ ਦੀ ਲਾਗਤ ਨਾਲ ਨਵਾਂ ਵਾਟਰ ਵਰਕਸ ਬਣਾਇਆ ਜਾਵੇਗਾ। ਮਿਉਂਸਿਪਲ ਕਾਰਪੋਰੇਸ਼ਨ ਬਠਿੰਡਾ ਵੱਲੋਂ 9 ਕਰੋੜ 94 ਲੱਖ ਰੁਪਏ ਦੇ ਵਿਕਾਸ ਕਾਰਜ ਮੁਕੰਮਲ ਕੀਤੇ ਜਾ ਚੁੱਕੇ ਹਨ ਜਿੰਨ੍ਹਾਂ ਵਿੱਚ ਮਾਨਸਾ ਰੋਡ 'ਤੇ ਬਣਿਆ ਫਾਇਰ ਸਟੇਸ਼ਨ ਵੀ ਸ਼ਾਮਿਲ ਹੈ। ਬੀਤੇ ਇੱਕ ਸਾਲ ਵਿੱਚ CM ਦੀ ਯੋਗਸ਼ਾਲਾ ਵਿੱਚ 25 ਟ੍ਰੇਨਰਾਂ ਵੱਲੋਂ 133 ਕਲਾਸਾਂ ਰਾਹੀਂ 4500 ਤੋਂ ਵੱਧ ਇਲਾਕਾ ਨਿਵਾਸੀਆਂ ਨੂੰ ਯੋਗਾ ਦੀ ਟ੍ਰੇਨਿੰਗ ਦਿੱਤੀ ਜਾ ਚੁੱਕੀ ਹੈ। ਪਲਾਨ ਸਕੀਮ ਅਧੀਨ ਜ਼ਿਲ੍ਹਾ ਬਠਿੰਡਾ ਵਿਖੇ 2 ਕਰੋੜ 40 ਲੱਖ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ ਜਿੰਨ੍ਹਾਂ ਵਿੱਚ 29 ਲੱਖ 55 ਹਜ਼ਾਰ ਰੁਪਏ ਲਾਇਬਰੇਰੀ ਦੀ ਉਸਾਰੀ ’ਤੇ ਖਰਚ ਕੀਤੇ ਗਏ ਹਨ।

ਜ਼ਿਲ੍ਹਾ ਬਠਿੰਡਾ ਵਿਖੇ ਸਾਲ 2023-24 ਦੌਰਾਨ ਮਨਰੇਗਾ ਅਧੀਨ ਹੁਣ ਤੱਕ 25 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ, ਜਿਸ ਵਿੱਚੋਂ 20 ਕਰੋੜ ਰੁਪਏ ਮਜ਼ਦੂਰੀ ਦੇ ਕੇ ਪਿੰਡ ਪੱਧਰ 'ਤੇ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਵਾਟਰ ਸਪਲਾਈ ਅਤੇ ਸੀਵਰੇਜ਼ ਵਿਭਾਗ ਵੱਲੋਂ ਬਠਿੰਡਾ ਜ਼ਿਲ੍ਹੇ ਦੇ ਰਾਮਾ ਮੰਡੀ ਵਿੱਚ 7 ਕਰੋੜ 29 ਲੱਖ ਰੁਪਏ ਦਾ ਸੀਵਰੇਜ਼ ਟਰੀਟਮੈਂਟ ਪਲਾਂਟ ਲਗਾਇਆ ਜਾ ਰਿਹਾ ਹੈ। ਵਿਭਾਗ ਵੱਲੋਂ ਨਥਾਣਾ ਖੇਤਰ ਲਈ 2 ਕਰੋੜ 35 ਲੱਖ, ਗ੍ਰੋਥ ਸੈਂਟਰ ਲਈ 2 ਕਰੋੜ 25 ਲੱਖ ਅਤੇ ਬਠਿੰਡਾ ਦੇ ਗੋਨਿਆਣਾ ਰੋਡ ਖੇਤਰ ਵਿੱਚ ਸਾਫ ਪਾਣੀ ਉਪਲੱਬਧ ਕਰਾਉਣ ਲਈ 55 ਲੱਖ ਰੁਪਏ ਦੀ ਰਕਮ ਤੋਂ ਇਲਾਵਾ ਹੋਰ ਵੱਖ-ਵੱਖ ਵਿਕਾਸ ਕਾਰਜ ਵੀ ਕੀਤੇ ਜਾ ਰਹੇ ਹਨ। ਇੰਪਰੂਵਮੈਂਟ ਟਰਸਟ ਬਠਿੰਡਾ ਵੱਲੋਂ 78 ਲੱਖ ਰੁਪਏ ਦੀ ਰਕਮ ਨਾਲ ਰਿੰਗ ਰੋਡ ਦੇ ਨਾਲ-ਨਾਲ ਗ੍ਰੀਨ ਬੈਲਟ ਦਾ ਨਿਰਮਾਣ ਕਰਕੇ ਇਲਾਕੇ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ। ਬਠਿੰਡਾ ਜ਼ਿਲ੍ਹਾ ਪੰਜਾਬ ਦੇ ਉਨ੍ਹਾਂ ਵਿਸ਼ੇਸ਼ ਖੇਤਰਾਂ ਵਿੱਚੋਂ ਇੱਕ ਹੈ, ਜਿੱਥੇ ਲੱਗਭੱਗ 10 ਕਰੋੜ ਰੁਪਏ ਦੀ ਲਾਗਤ ਨਾਲ ਗਊਸ਼ਾਲਾਵਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਇੰਨ੍ਹਾਂ ਵਿੱਚੋ ਇੱਕ ਗਊਸ਼ਾਲਾ ਪਿੰਡ ਹਰਰਾਏਪੁਰ ਅਤੇ ਦੂਜੀ ਪਿੰਡ ਝੁੰਬਾ ਵਿਖੇ ਉਸਾਰੀ ਕੀਤੀ ਜਾ ਰਹੀ ਹੈ।

PunjabKesari

ਪੰਜਾਬ ਨੂੰ ਮੁੜ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਲਈ ਸਾਲ 2023 ਵਿੱਚ ਨਵੀਂ ਖੇਡ ਨੀਤੀ ਬਣਾਈ ਗਈ। ਨਵੀਂ ਖੇਡ ਨੀਤੀ ਤਹਿਤ 1000 ਖੇਡ ਨਰਸਰੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ, ਜਿਸ ਦੀ ਸ਼ੁਰੂਆਤ ਪਹਿਲੇ ਫੇਜ਼ ਵਿੱਚ 260 ਨਰਸਰੀਆਂ ਤੋਂ ਹੋ ਚੁੱਕੀ ਹੈ। ਸੂਬਾ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ 14 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੀਆਂ 58 ਹੋਰ ਨਵੀਆਂ ਹਾਈਟੈੱਕ ਐਂਬੂਲੈਂਸਾਂ ਪਿਛਲੇ ਦਿਨੀਂ ਲੋਕਾਂ ਨੂੰ ਸਮਰਪਿਤ ਕੀਤੀਆਂ ਹਨ, ਜਿਸ ਪਿੱਛੋਂ ਸੂਬੇ ਵਿੱਚ ਕੁੱਲ 325 ਹਾਈ-ਟੈਕ ਐਂਬੂਲੈਂਸਾਂ ਲੋਕਾਂ ਦੀ ਸੇਵਾ ਵਿੱਚ ਤੈਨਾਤ ਹਨ। ਇੰਨ੍ਹਾਂ ਐਂਬੂਲੈਂਸਾਂ ਦੀ ਮਰੀਜ਼ਾਂ ਤੱਕ ਪਹੁੰਚ ਲਈ ਸ਼ਹਿਰੀ ਖੇਤਰਾਂ ਵਿੱਚ 15 ਮਿੰਟ ਤੇ ਪੇਂਡੂ ਖੇਤਰਾਂ ਵਿੱਚ 20 ਮਿੰਟ ਦੀ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ ਅਤੇ ਐਂਬੂਲੈਸਾਂ ਦੀ ਰੀਅਲ-ਟਾਈਮ ਟਰੈਕਿੰਗ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਨਵਾਂ ਮੈਡੀਕਲ ਕਾਲਜ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੋਹਾਲੀ ਸ਼ੁਰੂ ਕੀਤਾ ਹੈ। ਇਸੇ ਤਰ੍ਹਾਂ ਕਪੂਰਥਲਾ ਤੇ ਹੁਸ਼ਿਆਰਪੁਰ ਵਿਖੇ 100 ਐਮ.ਬੀ.ਬੀ.ਐਸ. ਸੀਟਾਂ ਵਾਲੇ ਦੋ ਨਵੇਂ ਮੈਡੀਕਲ ਕਾਲਜ ਸਥਾਪਿਤ ਕੀਤੇ ਜਾ ਰਹੇ ਹਨ। ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ ਕੈਂਸਰ ਕੇਅਰ ਸੈਂਟਰ ਫਾਜ਼ਿਲਕਾ ਵਿਖੇ ਕੈਂਸਰ ਦੇ ਮਰੀਜ਼ਾਂ ਦੇ ਇਲਾਜ ਲਈ ਕੈਂਸਰ ਇੰਸਟੀਚਿਊਟ ਦੀ ਸਥਾਪਨਾ ਕ੍ਰਮਵਾਰ 119 ਕਰੋੜ ਰੁਪਏ ਅਤੇ 46 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਗਈ ਹੈ। ਇਸ ਮੌਕੇ ਸੰਧਵਾਂ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਦੀ ਰਹਿਨੁਮਾਈ ਹੇਠ ਚਲਾਏ ਜਾ ਮਹੰਤ ਗੁਰਬੰਤਾ ਦਾਸ ਸਕੂਲ (ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ) ਦੇ ਸਕੂਲ ਲਈ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਦੌਰਾਨ ਮੁੱਖ ਮਹਿਮਾਨ ਸੰਧਵਾਂ ਵਲੋਂ ਆਜ਼ਾਦੀ ਘੁਲਾਟੀਆਂ ਤੇ ਜੰਗੀ ਵਿਧਵਾਵਾਂ, ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈ ਸਾਈਕਲਾਂ ਦੇਣ ਤੋਂ ਇਲਾਵਾ ਸਮਾਗਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਜ਼ਿਲ੍ਹੇ ਭਰ ਦੇ ਸਾਰੇ ਸਕੂਲਾਂ ਵਿੱਚ 16 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ। ਇਸ ਤੋਂ ਪਹਿਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਮੁੱਖ ਮਹਿਮਾਨ ਕੁਲਤਾਰ ਸਿੰਘ ਸੰਧਵਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ।

  • Kultar Sandhawan
  • Shaheed Bhagat Singh Ji Memorial Stadium
  • independence day

ਕਾਂਗਰਸ ਭਵਨ ਬੁਢਲਾਡਾ ਵਿਖੇ ਮਨਾਇਆ ਗਿਆ ਦੇਸ਼ ਦਾ 78ਵਾਂ ਆਜ਼ਾਦੀ ਦਿਵਸ

NEXT STORY

Stories You May Like

  • nimisha mehta gave complaint to union road minister against sbs nagar ssp
    ਨਿਮਿਸ਼ਾ ਮਹਿਤਾ ਨੇ ਕੇਂਦਰੀ ਸੜਕ ਮੰਤਰੀ ਨੂੰ SSP ਸ਼ਹੀਦ ਭਗਤ ਸਿੰਘ ਨਗਰ ਖ਼ਿਲਾਫ਼ ਦਿੱਤੀ ਸ਼ਿਕਾਇਤ
  • national lok adalat in mansa on may 10
    ਮਾਨਸਾ ਵਿਖੇ ਕੌਮੀ ਲੋਕ ਅਦਾਲਤ 10 ਮਈ ਨੂੰ
  • indian army  punjabi  kultar sandhwan
    ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ : ਸੰਧਵਾਂ
  • majithia condemns pakistan army
    ਪਾਕਿਸਤਾਨੀ ਹਮਲੇ 'ਚ 3 ਸਿੰਘ ਸ਼ਹੀਦ! ਬਿਕਰਮ ਮਜੀਠੀਆ ਨੇ ਜਤਾਇਆ ਦੁੱਖ
  • sports minister mandaviya presented khel ratna to satvik  chirag
    ਖੇਡ ਮੰਤਰੀ ਮਾਂਡਵੀਆ ਨੇ ਸਾਤਵਿਕ-ਚਿਰਾਗ ਨੂੰ ਖੇਡ ਰਤਨ ਨਾਲ ਕੀਤਾ ਸਨਮਾਨਿਤ
  • cricket stadium damaged
    ਕ੍ਰਿਕਟ ਮੈਚ ਤੋਂ ਪਹਿਲਾਂ ਤਬਾਹ ਹੋ ਗਿਆ ਵੱਡਾ ਸਟੇਡੀਅਮ!
  • dr ravjot on water issue
    ਪੰਜਾਬ ਨਾਲ ਚਾਲਾਂ ਖੇਡ ਰਹੀ ਹੈ ਕੇਂਦਰ ਸਰਕਾਰ, ਪਾਣੀ ਬਾਰੇ ਸਾਡਾ ਸਟੈਂਡ ਸਾਫ਼: ਰਵਜੋਤ ਸਿੰਘ
  • threat to blow up cricket stadium  email says don  t mess with pakistan
    ਕ੍ਰਿਕਟ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ 'ਚ ਲਿਖਿਆ ਪਾਕਿਸਤਾਨ ਨਾਲ ਪੰਗਾ ਨਾ ਲਵੋ...
  • attention gndu students
    GNDU ਦੇ ਵਿਦਿਆਰਥੀ ਦੇਣ ਧਿਆਨ, ਮਈ 2025 ਪ੍ਰੀਖਿਆਵਾਂ ਲਈ ਵੱਡੀ UPDATE ਜਾਰੀ
  • good news for the dera beas congregation notification issued
    ਡੇਰਾ ਬਿਆਸ ਦੀ ਸੰਗਤ ਲਈ ਖੁਸ਼ਖ਼ਬਰੀ, ਨਵਾਂ ਨੋਟੀਫਿਕੇਸ਼ਨ ਜਾਰੀ
  • pm modi visited adampur airbase
    ਅਚਾਨਕ ਆਦਮਪੁਰ ਏਅਰਬੇਸ ਪੁੱਜਣ ਮਗਰੋਂ PM ਮੋਦੀ ਦਾ ਪਹਿਲਾ ਬਿਆਨ
  • big relief will now be available in punjab
    ਪੰਜਾਬ 'ਚ 6 ਜ਼ਿਲ੍ਹਿਆਂ ਲਈ ਅਹਿਮ ਖ਼ਬਰ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
  • pm modi went to the adampur air base
    ਪੰਜਾਬ ਪਹੁੰਚੇ PM ਮੋਦੀ, ਹਵਾਈ ਫ਼ੌਜ ਦੇ ਜਵਾਨਾਂ ਨਾਲ ਕੀਤੀ ਮੁਲਾਕਾਤ
  • punjab schools decision
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਅੱਜ ਬੰਦ ਰਹਿਣਗੇ ਸਕੂਲ, ਆਨਲਾਈਨ ਹੋਵੇਗੀ...
  • re scheduled trains delayed for 15 hours
    15 ਘੰਟੇ ਤਕ ਲੇਟ ਰਹੀਆਂ ਰੀ-ਸ਼ੈਡਿਊਲ ਟ੍ਰੇਨਾਂ, ਯਾਤਰੀਆਂ ਨੂੰ ਕਰਨੀ ਪੈ ਰਹੀ ਲੰਮੀ...
  • drones spotted in jalandhar
    ਜਲੰਧਰ 'ਚ ਦੇਖੇ ਗਏ ਡਰੋਨ! ਹੋ ਗਿਆ ਬਲੈਕਆਊਟ
Trending
Ek Nazar
good news for the dera beas congregation notification issued

ਡੇਰਾ ਬਿਆਸ ਦੀ ਸੰਗਤ ਲਈ ਖੁਸ਼ਖ਼ਬਰੀ, ਨਵਾਂ ਨੋਟੀਫਿਕੇਸ਼ਨ ਜਾਰੀ

big relief will now be available in punjab

ਪੰਜਾਬ 'ਚ 6 ਜ਼ਿਲ੍ਹਿਆਂ ਲਈ ਅਹਿਮ ਖ਼ਬਰ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

complete ban on flying drones in hoshiarpur district

ਪੰਜਾਬ ਦੇ ਇਸ ਜ਼ਿਲ੍ਹੇ 'ਚ ਅਗਲੇ ਹੁਕਮਾਂ ਤੱਕ ਲੱਗੀ ਇਹ ਵੱਡੀ ਪਾਬੰਦੀ

big related to petrol pumps in punjab after india pakistan ceasefire

ਭਾਰਤ-ਪਾਕਿ ਜੰਗਬੰਦੀ ਮਗਰੋਂ ਪੰਜਾਬ 'ਚ ਪੈਟਰੋਲ ਪੰਪਾਂ ਨਾਲ ਜੁੜੀ ਵੱਡੀ ਅਪਡੇਟ

bangladesh bans propaganda of accused person

ਬੰਗਲਾਦੇਸ਼ ਦਾ ਅਹਿਮ ਕਦਮ, ਦੋਸ਼ੀ ਵਿਅਕਤੀ ਜਾਂ ਸੰਗਠਨ ਦੇ ਪ੍ਰਚਾਰ 'ਤੇ ਲਾਈ ਪਾਬੰਦੀ

jalandhar residents have warned of the rail stop movement

ਜਲੰਧਰ ਵਾਸੀਆਂ ਨੇ ਦਿੱਤੀ ਰੇਲ ਰੋਕੋ ਅੰਦੋਲਨ ਦੀ ਚਿਤਾਵਨੀ, ਜਾਣੋ ਕਿਉਂ

gaza at risk of famine

ਗਾਜ਼ਾ 'ਚ ਅਕਾਲ ਦਾ ਖ਼ਤਰਾ!

nepal pm oli thanks india  pak

ਨੇਪਾਲੀ PM ਓਲੀ ਨੇ ਫੌਜੀ ਕਾਰਵਾਈ ਰੋਕਣ ਲਈ ਭਾਰਤ-ਪਾਕਿ ਦਾ ਕੀਤਾ ਧੰਨਵਾਦ

ammunition explosion in indonesia

ਇੰਡੋਨੇਸ਼ੀਆ 'ਚ ਗੋਲਾ ਬਾਰੂਦ ਧਮਾਕੇ 'ਚ 13 ਲੋਕਾਂ ਦੀ ਮੌਤ

us uk discuss tensions between india and pakistan

US, UK ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਜਾਰੀ ਤਣਾਅ 'ਤੇ ਕੀਤੀ ਚਰਚਾ

pope leo xiv  journalists

ਪੋਪ ਲੀਓ XIV ਨੇ ਜੇਲ੍ਹ 'ਚ ਬੰਦ ਪੱਤਰਕਾਰਾਂ ਪ੍ਰਤੀ ਜਤਾਈ ਇਕਜੁੱਟਤਾ

drones strike after rejects ceasefire offer

ਠੁਕਰਾ 'ਤੀ ਜੰਗਬੰਦੀ ਦੀ ਪੇਸ਼ਕਸ਼, ਦਾਗੇ 100 ਤੋਂ ਵੱਧ ਡਰੋਨ

pak army official statement

ਭਾਰਤ ਨਾਲ ਟਕਰਾਅ 'ਚ ਫੌਜੀ ਜਹਾਜ਼ ਨੂੰ "ਮਾਮੂਲੀ ਨੁਕਸਾਨ"

trump promises cheaper medicines

ਅਮਰੀਕਾ 'ਚ ਸਸਤੀਆਂ ਹੋਣਗੀਆਂ ਦਵਾਈਆਂ, Trump ਨੇ ਕੀਤਾ ਵਾਅਦਾ

strict orders issued in jalandhar district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਸਖ਼ਤ ਹੁਕਮ ਜਾਰੀ, ਜੇਕਰ ਕੀਤੀ ਛੋਟੀ ਜਿਹੀ ਗਲਤੀ...

important news for electricity consumers big problem has arisen

Punjab: ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਖੜ੍ਹੀ ਹੋਈ ਵੱਡੀ ਮੁਸੀਬਤ!

important news for railway passengers

ਰੇਲਵੇ ਯਾਤਰੀਆਂ ਲਈ ਅਹਿਮ ਖ਼ਬਰ, ਸ਼ੁਰੂ ਹੋਈਆਂ ਸਪੈਸ਼ਲ ਟਰੇਨਾਂ

pierre poilivere running for by election

ਪਿਅਰੇ ਪੋਇਲੀਵਰੇ ਵੱਲੋਂ ਜਿਮਨੀ ਚੋਣ ਲੜਨ ਦੀ ਚਰਚਾ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • sensex rose more than 2100 points nifty jumped 600 points
      ਜੰਗਬੰਦੀ ਤੋਂ ਬਾਅਦ ਭਾਰਤੀ ਸ਼ੇਅਰ ਬਾਜ਼ਾਰ 'ਚ ਤੂਫ਼ਾਨੀ ਵਾਧਾ, ਸੈਂਸੈਕਸ ਲਗਭਗ 2500...
    • now war started between india and pakistan actors
      ਹੁਣ ਭਾਰਤ-ਪਾਕਿ ਅਦਾਕਾਰਾਂ ਵਿਚਾਲੇ 'ਜੰਗ' ਸ਼ੁਰੂ, ਆਪਣੇ-ਆਪਣੇ ਦੇਸ਼ਾਂ ਪ੍ਰਤੀ...
    • important news for electricity consumers big problem has arisen
      Punjab: ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਖੜ੍ਹੀ ਹੋਈ ਵੱਡੀ ਮੁਸੀਬਤ!
    • orders issued all schools and educational institutions conduct online studies
      ਵੱਡੀ ਖ਼ਬਰ: ਪੰਜਾਬ 'ਚ ਸਕੂਲਾਂ ਤੇ ਸਿੱਖਿਆ ਸੰਸਥਾਨਾਂ ਨੂੰ ONLINE ਪੜ੍ਹਾਈ...
    • punjab weather update
      ਪੰਜਾਬ 'ਚ ਮੀਂਹ ਤੇ ਗੜੇਮਾਰੀ ਨਾਲ ਬਦਲਿਆ ਮੌਸਮ! ਅੱਜ ਵੀ 9 ਜ਼ਿਲ੍ਹਿਆਂ ਲਈ Alert...
    • big about the resumption of flights from chandigarh airport
      ਚੰਡੀਗੜ੍ਹ ਏਅਰਪੋਰਟ ਖੋਲ੍ਹਣ ਬਾਰੇ ਵੱਡੀ ਅਪਡੇਟ, ਧਿਆਨ ਦੇਣ ਯਾਤਰੀ
    • king kohli announces retirement
      'ਕਿੰਗ ਕੋਹਲੀ' ਨੇ ਲਿਆ ਸੰਨਿਆਸ
    • firing  house  punjab  police
      ਅਣਪਛਾਤਿਆਂ ਨੇ ਘਰ ’ਤੇ ਚਲਾਈਆਂ ਗੋਲੀਆਂ
    • the president is getting a luxury plane worth crores
      ਰਾਸ਼ਟਰਪਤੀ ਨੂੰ ਮਿਲ ਰਿਹਾ ਹੈ ਕਰੋੜਾਂ ਦਾ ਲਗਜ਼ਰੀ ਜਹਾਜ਼ ! ਜਾਣੋ ਇਸ ਤੋਹਫ਼ੇ ਦੀ...
    • people from border areas returned to their homes
      ਸਰਹੱਦੀ ਖੇਤਰ ਦੇ ਲੋਕ ਘਰਾਂ 'ਚ ਮੁੜ ਪਰਤੇ, ਬਾਜ਼ਾਰਾਂ 'ਚ ਫਿਰ ਲੱਗੀਆਂ ਰੌਣਕਾਂ
    • india strong response to trump
      ਭਾਰਤ ਦਾ Trump ਨੂੰ ਠੋਕਵਾਂ ਜਵਾਬ, ਕਿਹਾ-ਸਿਰਫ PoK ਦੀ ਵਾਪਸੀ 'ਤੇ ਹੋਵੇਗੀ...
    • ਮਾਲਵਾ ਦੀਆਂ ਖਬਰਾਂ
    • mla sukhanand son
      ਵਿਧਾਇਕ ਅੰਮ੍ਰਿਤਪਾਲ ਸੁਖਾਨੰਦ ਨੂੰ ਮਿਲੀ ਪੁੱਤਰ ਦੀ ਦਾਤ
    • punjab government s big decision regarding the recruitment of doctors
      ਡਾਕਟਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸਿਹਤ ਮੰਤਰੀ ਨੇ...
    • poisoned liquor incident majitha sukhbir badal
      ਮਜੀਠਾ ਜ਼ਹਿਰੀਲੀ ਸ਼ਰਾਬ ਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ
    • 2 people arrested
      ਨਸ਼ੇ ਦੀਆਂ ਗੋਲੀਆਂ ਅਤੇ ਸ਼ਰਾਬ ਸਮੇਤ 2 ਗ੍ਰਿਫ਼ਤਾਰ
    • youth dies due to electric shock
      ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
    • ctu resumes bus service for jammu katra
      CTU ਨੇ ਜੰਮੂ-ਕਟੜਾ ਲਈ ਬੱਸ ਸੇਵਾ ਕੀਤੀ ਬਹਾਲ, ਧਿਆਨ ਦੇਣ ਯਾਤਰੀ
    • punjab police barnala
      ਨਾਕੇ 'ਤੇ ਖੜ੍ਹੀ ਪੰਜਾਬ ਪੁਲਸ 'ਤੇ ਹਮਲਾ! ਤਾੜ-ਤਾੜ ਚੱਲੀਆਂ ਗੋਲ਼ੀਆਂ
    • pakistan drone punjab woman
      ਪੰਜਾਬ 'ਚ ਪਾਕਿਸਤਾਨੀ ਡਰੋਨ ਹਮਲੇ ਕਾਰਨ ਗਈ ਔਰਤ ਦੀ ਜਾਨ
    • air india and indigo flights cancelled
      ਰੱਦ ਹੋ ਗਈਆਂ ਉਡਾਣਾਂ! Air India ਤੇ Indigo ਨੇ ਕੀਤਾ ਐਲਾਨ
    • accused being brought for arraignment tried to escape by jumping out of auto
      ਪੇਸ਼ੀ ’ਤੇ ਲਿਆਂਦੇ ਜਾ ਰਹੇ ਮੁਲਜ਼ਮ ਨੇ ਆਟੋ ’ਚੋਂ ਛਾਲ ਮਾਰ ਕੇ ਕੀਤੀ ਭੱਜਣ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +