ਜ਼ੀਰਾ (ਗੁਰਮੇਲ ਸੇਖਵਾਂ): ਪੁਲਸ ਦੀ ਸਪੈਸ਼ਲ ਬ੍ਰਾਂਚ ਦੀ ਟੀਮ ਨੇ ਏ.ਐੱਸ.ਆਈ. ਰੇਸ਼ਮ ਸਿੰਘ ਦੀ ਅਗਵਾਈ ਹੇਠ ਕਾਬੂ ਕੀਤੇ ਸ਼ੱਕੀ ਵਿਅਕਤੀ ਤੋਂ 1160 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ, ਜਿਸ ਦੇ ਖ਼ਿਲਾਫ਼ ਥਾਣਾ ਸਦਰ ਜ਼ੀਰਾ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਦਿੰਦੇ ਇੰਸਪੈਕਟਰ ਮੋਹਿਤ ਧਵਨ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਿੰਡ ਰਟੋਲ ਰੋਹੀ ਏਰੀਆ ਵਿਚ ਪੁਲਸ ਪਾਰਟੀ ਏ.ਐੱਸ.ਆਈ. ਰੇਸ਼ਮ ਸਿੰਘ ਦੀ ਅਗਵਾਈ ਹੇਠ ਜਦ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਪੁਲਸ ਪਾਰਟੀ ਨੇ ਇਕ ਵਿਅਕਤੀ ਹੱਥ ’ਚ ਲਿਫ਼ਾਫ਼ਾ ਫੜ੍ਹੀ ਆਉਂਦਾ ਦਿਖਾਈ ਦਿੱਤਾ, ਜੋ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਉਸ ਨੇ ਹੱਥ ਵਿਚ ਫੜ੍ਹਿਆ ਲਿਫ਼ਾਫ਼ਾ ਸੁੱਟ ਦਿੱਤਾ।
ਉਨ੍ਹਾਂ ਦੱਸਿਆ ਕਿ ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਜਦੋਂ ਉਸ ਵਿਅਕਤੀ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋ 1160 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਤੇ ਫੜ੍ਹੇ ਗਏ ਵਿਅਕਤੀ ਨੇ ਪੁੱਛਗਿੱਛ ਦੌਰਾਨ ਪੁਲਸ ਨੂੰ ਆਪਣਾ ਨਾਮ ਅੰਕੁਸ਼ ਸ਼ਰਮਾ ਪੁੱਤਰ ਕਿਸ਼ੋਰ ਚੰਦ ਸ਼ਰਮਾ ਵਾਸੀ ਸੋਢੀ ਵਾਲਾ ਦੱਸਿਆ, ਜਿਸ ਦੇ ਖ਼ਿਲਾਫ਼ ਪੁਲਸ ਵੱਲੋਂ ਅਗਲੀ ਕਾਰਵਾਈ ਤੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਚੰਡੀਗੜ੍ਹ ਦੀ ਖੂਬਸੂਰਤ ਸੁਖਨਾ ਝੀਲ 'ਤੇ ਭਾਰਤੀ ਫ਼ੌਜ ਦਾ 'ਏਅਰਸ਼ੋਅ' ਅੱਜ ਸ਼ਾਮ ਨੂੰ, ਦੇਖੋ ਰਿਹਰਸਲ ਦੀਆਂ ਤਸਵੀਰਾਂ
NEXT STORY