ਗੁਰੂਹਰਸਹਾਏ/ਫਿਰੋਜ਼ਪੁਰ ( ਸੁਨੀਲ ਵਿੱਕੀ, ਸਿਕਰੀ, ਕਾਲੜਾ, ਕੁਮਾਰ)- ਫਿਰੋਜ਼ਪੁਰ ਦੇ ਪਿੰਡ ਮਾਦੀ ਕੇ ਦੇ ਏਰੀਆ ’ਚ ਤੇਜ਼ ਰਫਤਾਰ ਬੋਲੈਰੋ ਨੇ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ 55 ਸਾਲਾ ਪਿਆਰਾ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਬਸਤੀ ਕੇਸਰ ਵਾਲੀ ਦੀ ਮੌਤ ਹੋ ਗਈ, ਜਦਕਿ ਇਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ। ਇਸ ਘਟਨਾ ਸਬੰਧੀ ਥਾਣਾ ਲੱਖੋ ਕੇ ਬਹਿਰਾਮ ’ਚ ਬੋਲੈਰੋ ਡਰਾਈਵਰ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਸਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਚੱਲੀਆਂ ਤਾਬੜਤੋੜ ਗੋਲੀਆਂ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਬਿੰਦਰ ਸਿੰਘ ਪੁੱਤਰ ਨੰਗਲ ਸਿੰਘ ਵਾਸੀ ਬਸਤੀ ਕੇਸਰ ਸਿੰਘ ਵਾਲੀ ਨੇ ਪੁਲਸ ਨੂੰ ਦਿੱਤੇ ਬਿਆਨ ’ਚ ਦੱਸਿਆ ਹੈ ਕਿ ਉਹ ਆਪਣੇ ਤਾਏ ਪਿਆਰਾ ਸਿੰਘ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਰਿਸ਼ਤੇਦਾਰ ਦੇ ਘਰੋਂ ਵਾਪਸ ਆ ਰਹੇ ਸਨ। ਜਦੋਂ ਉਹ ਪਿੰਡ ਮਾਦੀ ਕੇ ਨੇੜੇ ਪਹੁੰਚੇ ਤਾਂ ਤੇਜ਼ ਰਫ਼ਤਾਰ ਅਤੇ ਲਾਪ੍ਰਵਾਹੀ ਨਾਲ ਆ ਰਹੀ ਇਕ ਬੋਲੈਰੋ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਮੁੱਦਈ ਅਤੇ ਉਸਦਾ ਤਾਇਆ ਸੜਕ ’ਤੇ ਡਿੱਗ ਪਏ ਅਤੇ ਬੋਲੈਰੋ ਦੇ ਟਾਇਰ ਉਸਦੇ ਤਾਏ ਦੇ ਉੱਪਰੋਂ ਲੰਘ ਗਏ, ਜਿਸ ਕਾਰਨ ਪਿਆਰਾ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਸ਼ਿਕਾਇਤਕਰਤਾ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ- ਚਾਂਵਾਂ ਨਾਲ ਵਿਆਹ ਕੇ ਲਿਆਂਦੀ ਨੂੰਹ ਨੇ ਚੜ੍ਹਾ 'ਤਾ ਚੰਨ, ਕੁਝ ਹੀ ਹਫ਼ਤਿਆਂ ਬਾਅਦ ਘਰਦਿਆਂ ਦੇ ਉੱਡਾ ਦਿੱਤੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੂਬੇ ਦੇ ਵਿਦਿਆਰਥੀਆਂ ਲਈ ਖ਼ੁਸ਼ਖਬਰੀ, ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਨਿਵੇਕਲੀ ਪਹਿਲ
NEXT STORY