ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 'ਆਪ' ਸਰਕਾਰ ਦਾ ਇੱਕ ਸਾਲ ਪੂਰਾ ਹੋਣ ’ਤੇ ਸੰਗਰੂਰ ਵਿਖੇ ਆਪਣੀ ਰਿਹਾਇਸ਼ ’ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਗਏ, ਜਿਨ੍ਹਾਂ ਦੇ ਅੱਜ ਭੋਗ ਪਏ ਗਏ। ਇਸ ਮੌਕੇ ਕੀਰਤਨੀ ਜਥੇ ਵੱਲੋਂ ਕਥਾ ਕੀਰਤਨ ਕੀਤਾ ਗਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ ਗਈ। ਭੋਗ ਉਪਰੰਤ ਪਾਠੀ ਸਿੰਘਾਂ ਦਾ ਮਾਨ ਪਰਿਵਾਰ ਵੱਲੋਂ ਸਿਰੋਪਾਓ ਦੀ ਬਖਸ਼ਸ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਸਮਾਗਮ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਉਨ੍ਹਾਂ ਦੇ ਮਾਤਾ ਹਰਪਾਲ ਕੌਰ, ਪਤਨੀ ਡਾ. ਗੁਰਪ੍ਰੀਤ ਕੌਰ ਮਾਨ, ਭੈਣ ਮਨਪ੍ਰੀਤ ਕੌਰ ਤੂਰ ਮਾਨ, ਚਚੇਰੇ ਭਰਾ ਗਿਆਨ ਸਿੰਘ ਮਾਨ ਉਚੇਚੇ ਤੌਰ ਹਾਜ਼ਰ ਰਹੇ।
ਇਹ ਵੀ ਪੜ੍ਹੋ- ਕੋਟਕਪੂਰਾ ਗੋਲ਼ੀਕਾਂਡ : ਮੁਸ਼ਕਿਲਾਂ 'ਚ ਘਿਰੇ ਸੁਖਬੀਰ ਬਾਦਲ, ਅਦਾਲਤ ਨੇ ਰੱਦ ਕੀਤੀ ਅਗਾਊਂ ਜ਼ਮਾਨਤ ਅਰਜ਼ੀ
ਜਦਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ, ਮੰਤਰੀ ਮੀਤ ਹੇਅਰ, ਚੇਅਰਮੈਨ ਦਲਵੀਰ ਸਿੰਘ ਢਿੱਲੋਂ ਸਲੇਮਪੁਰ, ਪਟਿਆਲਾ ਦੇ ਡੀ. ਆਈ. ਜੀ. ਮੁਖਵਿੰਦਰ ਸਿੰਘ ਛੀਨਾਂ, ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਸੰਗਰੂਰ ਦੇ ਐੱਸ. ਐੱਸ. ਪੀ. ਸਰੇਂਦਰ ਲਾਂਬਾ, ਵਿਧਾਇਕ ਨਰਿੰਦਰ ਕੌਰ ਭਰਾਜ, ਵਿਧਾਇਕ ਡਾ. ਜਮੀਲ ਉਰ ਰਹਿਮਾਨ, ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ, ਹਲਕਾ ਮਹਿਲ ਕਲਾ ਵਿਧਾਇਕ ਕੁਲਵੰਤ ਸਿੰਘ ਘਨੌਰੀ ਹਾਜ਼ਰ ਸਨ।

ਇਹ ਵੀ ਪੜ੍ਹੋ- ਕਰਜ਼ੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਮੋਗਾ 'ਚ ਉੱਘੇ ਵਪਾਰੀ ਨੇ ਕੀਤੀ ਖ਼ੁਦਕੁਸ਼ੀ
ਇਨ੍ਹਾਂ ਸਭ ਤੋਂ ਇਲਾਵਾ ਇਸੀਲਾ ਹੈਲਥ ਫੂਡਜ ਦੇ ਡਾਇਰੈਕਟਰ ਪ੍ਰਸ਼ੋਤਮ ਗਰਗ ਕਾਲਾ, 'ਆਪ' ਦੇ ਘੱਟ ਗਿਣਤੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਅਨਵਰ ਭਸੌੜ ਧੂਰੀ ਤੋਂ ਇਲਾਵਾ ਹੋਰ ਵੀ ਆਗੂਆਂ ਨੇ ਵੀ ਇਸ ਸਮਾਗਮ 'ਚ ਸ਼ਮੂਲੀਅਤ ਕੀਤੀ।ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ ਉਹ ਆਪਣੀ ਸਰਕਾਰ ਦੇ ਇੱਕ ਸਾਲ ਪੂਰਾ ਹੋਣ ’ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਹੋਏ ਅਰਦਾਸ ਕਰਦੇ ਹਨ ਆਉਣ ਵਾਲਾ ਸਮਾਂ ਵੀ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਵਾਲਾ ਹੋਵੇ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਜੇਲ੍ਹ 'ਚ ਬੰਦ Lawrence Bishnoi ਨੂੰ ਮਿਲਣ ਪੁੱਜੀਆਂ 2 ਕੁੜੀਆਂ, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
NEXT STORY