ਜੈਤੋ, (ਰਘੁਨੰਦਨ ਪਰਾਸ਼ਰ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੀ 350ਵੀਂ ਸ਼ਤਾਬਦੀ ਦੇ ਉਪਲਕਸ਼ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ, ਅਸਾਮ ਤੋਂ ਸਜਾਇਆ ਗਿਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਨਾਨਕਸ ਸਾਹਿਬ, ਭੋਪਾਲ ਤੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੇਮ ਨਗਰ, ਜਬਲਪੁਰ ਲਈ ਰਵਾਨਾ ਹੋਇਆ। ਨਗਰ ਕੀਰਤਨ ਦੇ ਰਵਾਲਾ ਹੋਣ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੂ ਜੱਥਾ ਨੇ ਗੁਰਦੁਆਰਾ ਸਾਹਿਬ 'ਚ ਸਜਾਏ ਗਏ ਧਾਰਮਿਕ ਹਾਲ 'ਚ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥ ਸਿੰਘ ਸਾਹਿਬ ਗਿਆਨ ਰਾਜਦੀਪ ਸਿੰਘ ਨੇ ਨੌਵੇਂ ਪਾਤਸ਼ਾਹ ਵੱਲੋਂ ਸੁਣਾਈ ਗਈ ਗੁਰਬਾਣੀ 'ਤੇ ਚਰਚਾ ਕੀਤੀ।

ਇਸ ਮੌਕੇ ਗੁਰਦੁਆਰਾ ਨਾਨਕਸਰ ਸਾਹਿਬ ਦੇ ਪ੍ਰਬੰਧਕਾਂ ਨੇ ਹਾਜ਼ਰ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਮੁਖੀਆਂ ਦਾ ਸਵਾਗਤ ਕੀਤਾ। ਸਮੂਹ ਪਤਵੰਤਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਨੌਵੇਂ ਗੁਰੂ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ ਵਰ੍ਹੇ ਨੂੰ ਸਮਰਪਿਤ ਇਸ ਸ਼ਹੀਦੀ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵੱਲੋਂ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ ਅਤੇ ਗੁਰੂ ਸਾਹਿਬ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਨਗਰ ਕੀਰਤਨ ਪ੍ਰਤੀ ਵੱਖ-ਵੱਖ ਧਰਮਾਂ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਿਆ ਗਿਆ ਅਤੇ ਸ਼ਰਧਾਲੂਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ 'ਤੇ ਫੁੱਲ ਵਰ੍ਹਾ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਡਿਪਟੀ ਸਕੱਤਰ ਜਸਵਿੰਦਰ ਸਿੰਘ ਜੱਸੀ, ਇੰਚਾਰਜ ਪਲਵਿੰਦਰ ਸਿੰਘ ਓਗਰਾ, ਹਰਭਜਨ ਸਿੰਘ ਸੁਪਰਵਾਈਜ਼ਰ, ਗੁਰਸਾਹਿਬ ਸਿੰਘ, ਲਖਬੀਰ ਸਿੰਘ, ਡਿਪਟੀ ਮੈਨੇਜਰ ਭਾਈ ਗੁਰਪ੍ਰੀਤ ਸਿੰਘ, ਸੁਰਜੀਤ ਸਿੰਘ, ਪ੍ਰਚਾਰਕ ਭਾਈ ਗਗਨਦੀਪ ਸਿੰਘ, ਭਾਈ ਗੁਰਪਿੰਦਰ ਸਿੰਘ, ਭਾਈ ਸੰਤੋਖ ਸਿੰਘ, ਭਾਈ ਵੀਰ ਸਿੰਘ ਸਣੇ ਸੰਗਤ ਹਾਜ਼ਰ ਸੀ।
ਨਾਜਾਇਜ਼ ਸ਼ਰਾਬ ਸਮੇਤ ਮੁਲਜ਼ਮ ਗ੍ਰਿਫ਼ਤਾਰ
NEXT STORY