ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਨਾ ਸਿਰਫ਼ ਜ਼ਿਲ੍ਹੇ ਭਰ ਵਿਚ ਨਸ਼ਾ ਤਸਕਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਸਗੋਂ ਜੇਲ ਅੰਦਰੋਂ ਹੋਣ ਵਾਲੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਵੀ ਪੂਰੀ ਤਰ੍ਹਾਂ ਰੋਕਣ ਲਈ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਸਿਲਸਿਲੇ ਵਿਚ ਅੱਜ ਸਵੇਰੇ ਜ਼ਿਲ੍ਹਾ ਜੇਲ੍ਹ (ਸੁਧਾਰ ਘਰ) ਸ੍ਰੀ ਮੁਕਤਸਰ ਸਾਹਿਬ ਵਿਚ ਇਕ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਜੇਲ ਦੇ ਹਰ ਹਿੱਸੇ ਦੀ ਤਲਾਸ਼ੀ ਕੀਤੀ ਗਈ। ਮੁਹਿੰਮ ਦੀ ਅਗਵਾਈ ਨਵੀਨ ਕੁਮਾਰ ਡੀ.ਐੱਸ.ਪੀ. (ਸਬ ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ), ਇੰਸਪੈਕਟਰ ਵਰੁਣ ਯਾਦਵ, ਮੁੱਖ ਅਫ਼ਸਰ ਥਾਣਾ ਸਦਰ ਸ.ਮ.ਸ., ਐੱਸ.ਆਈ. ਗੁਰਦੀਪ ਸਿੰਘ, ਮੁੱਖ ਅਫ਼ਸਰ ਬਰੀਵਾਲਾ ਵੱਲੋਂ ਕੀਤੀ ਗਈ। ਇਸ ਵਿਚ ਜੇਲ੍ਹ ਸਟਾਫ ਅਤੇ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੋਂ ਤਕਰੀਬਨ 150 ਪੁਲਸ ਕਰਮਚਾਰੀ ਸ਼ਾਮਲ ਹੋਏ।
ਇਸ ਦੌਰਾਨ ਸੁਪਰਡੈਂਟ ਜੇਲ ਸ੍ਰੀ ਨਵਦੀਪ ਸਿੰਘ ਬੈਣੀਵਾਲ, ਐੱਸ.ਆਈ. ਗੁਰਦਿੱਤ ਸਿੰਘ, ਐੱਸ.ਆਈ. ਵਰਿੰਦਰ ਸਿੰਘ ਅਤੇ ਹੋਰ ਸੀਨੀਅਰ ਜੇਲ ਅਧਿਕਾਰੀ ਵੀ ਹਾਜ਼ਰ ਸਨ। ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਇਸ ਮੁਹਿੰਮ ਦਾ ਮਕਸਦ ਹੈ ਕਿ ਜੇਲ ਅੰਦਰ ਕੋਈ ਵੀ ਨਸ਼ਾ ਤਸਕਰੀ, ਗੈਂਗਸਟਰ ਗਤੀਵਿਧੀ ਜਾਂ ਗੈਰਕਾਨੂੰਨੀ ਸਮਾਨ (ਜਿਵੇਂ ਕਿ ਮੋਬਾਈਲ ਫੋਨ, ਨਸ਼ੀਲੇ ਪਦਾਰਥ, ਤਿੱਖੇ ਹਥਿਆਰ, ਮਨਾਹੀ-ਸ਼ੁਦਾ ਸਮੱਗਰੀ ਆਦਿ) ਦੀ ਵਰਤੋਂ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਨੈੱਟਵਰਕ ਨੂੰ ਤੋੜਨ ਲਈ ਜੇਲ੍ਹਾਂ ਦੇ ਅੰਦਰੂਨੀ ਹਾਲਾਤ ’ਤੇ ਕਾਬੂ ਪਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਜੇਲ੍ਹਾਂ ਨੂੰ ਅਕਸਰ ਨਸ਼ਾ ਤਸਕਰੀ ਅਤੇ ਗੈਂਗਸਟਰ ਗਤੀਵਿਧੀਆਂ ਦਾ ਕੇਂਦਰ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਜੇਲ੍ਹਾਂ ਵਿਚ ਬੰਦ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ’ਤੇ ਨਿਗਰਾਨੀ ਰੱਖਣ ਲਈ ਅਜਿਹੀਆਂ ਤਲਾਸ਼ੀ ਮੁਹਿੰਮਾਂ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਜੇਲ੍ਹ ਅੰਦਰੋਂ ਗੈਰਕਾਨੂੰਨੀ ਕੰਮ ਕਰਨ ਦੀਆਂ ਕੋਸ਼ਿਸ਼ਾਂ ਨੂੰ ਪੂਰੀ ਤਰ੍ਹਾਂ ਨਾਕਾਮ ਬਣਾਇਆ ਜਾਵੇਗਾ।
ਪੰਜਾਬ ਦੇ ਇਨ੍ਹਾਂ ਪਰਿਵਾਰਾਂ ਲਈ ਮਾਨ ਸਰਕਾਰ ਦਾ ਵੱਡਾ ਕਦਮ
NEXT STORY