ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) - ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਅਤੇ ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਹਰਬਿੰਦਰ ਸਿੰਘ ਸ਼ੇਰਾਵਾਲੀ ਅਤੇ ਕਾਮਰੇਡ ਮਹਿੰਗਾ ਰਾਮ ਦੋਦਾ ਦੀ ਅਗਵਾਈ ਹੇਠ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ ਹੈ। ਇਸ ਮੌਕੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਨਾਂ 'ਤੇ ਏ.ਡੀ.ਸੀ. ਵਿਕਾਸ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਹਰੀਰਾਮ ਚੱਕ ਸ਼ੇਰੇਵਾਲਾ, ਜ਼ਿਲਾ ਪ੍ਰਧਾਨ ਹਰਬਿੰਦਰ ਸਿੰਘ, ਜੰਗੀਰ ਸਿੰਘ ਰੁਪਾਣਾ, ਮਲਕੀਤ ਸਿੰਘ, ਬੂਟਾ ਸਿੰਘ ਆਦਿ ਸਬੋਧਨ ਕਰਦਿਆਂ ਕਿਹਾ ਕਿ ਸਰਕਾਰ ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੋਲਿਆ ਕਰ ਰਹੀ ਹੈ, ਜਿਸ ਕਾਰਨ ਮਜ਼ਦੂਰ ਵਰਗ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਮੰਗ ਪੱਤਰ ਰਾਹੀਂ ਉਨ੍ਹਾਂ ਨੇ ਸਰਕਾਰ ਤੋਂ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਕਰਜ਼ਾ ਮਾਫ ਕਰਨ, ਸੁਆਮੀਨਾਥਨ ਕਮਿਸ਼ਨ ਦੀ ਰਿਪੋਰਟਰ ਲਾਗੂ ਕਰਨ, ਮਨਰੇਗਾ ਕਾਨੂੰਨ ਅਧੀਨ ਸਾਰਾ ਸਾਲਾ ਕੰਮ 600 ਰੁਪਏ ਦੇਣ, ਕੀਤੇ ਕੰਮ ਦੇ ਪੈਸੇ ਦੇਣ, ਬੁਢਾਪਾ ਤੇ ਵਿਧਵਾ ਪੈਨਸ਼ਨ 3000 ਰੁਪਏ ਪ੍ਰਤੀ ਮਹੀਨਾ ਕਰਨ, ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਮਜ਼ਦੂਰਾਂ ਦੇ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 10 ਲੱਖ ਰੁਪਏ ਮੁਆਵਜ਼ਾ ਦੇਣ ਆਦਿ ਦੀ ਮੰਗ ਕੀਤੀ ਹੈ। ਇਸ ਮੌਕੇ ਗੁਰਜੀਤ ਕੌਰ ਮਾਂਗਟਕੇਰ, ਬੂਟਾ ਸਿੰਘ ਲੁਬਾਣਿਆਂਵਾਲੀ, ਕਬੀਰ ਸਿੰਘ ਚੌਂਤਰਾ, ਸੀਟੂ ਆਗੂ ਤਰਸੇਮ ਲਾਲ ਆਦਿ ਹਾਜ਼ਰ ਸਨ।
ਰਾਫੇਲ ਦੇ ਮੁੱਦੇ 'ਤੇ ਰਾਹੁਲ ਨੇ ਮੋਦੀ ਨੂੰ ਦਿੱਤੀ ਬਹਿਸ ਦੀ ਚੁਣੌਤੀ
NEXT STORY