ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ, ਪਵਨ) - ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਹਾਂ ਗਰੁੱਪ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਬੀਤੇ ਦਿਨ ਅਧਿਆਪਕਾਂ ਦੀਆਂ ਘਟਾਈਆਂ ਤਨਖਾਹਾਂ ਦੇ ਵਿਰੋਧ 'ਚ ਪੰਜਾਬ ਸਰਕਾਰ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਦਿੱਤਾ। ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ 8886 ਅਧਿਆਪਕ ਐੱਸ. ਐੱਸ./ਰਮਸਾ ਅਤੇ ਸਿੱਖਿਆ ਅਭਿਆਨ ਵਾਲੇ ਅਧਿਆਪਕਾਂ ਦੀ 75 ਫੀਸਦੀ ਤਨਖਾਹ 'ਚ ਕੀਤੀ ਕਟੌਤੀ ਨੂੰ ਰੱਦ ਕਰ ਕੇ ਅਧਿਆਪਕਾਂ ਨੂੰ ਜਲਦੀ ਤੋਂ ਜਲਦੀ ਪੱਕਾ ਕੀਤਾ ਜਾਵੇ।
ਇਸ ਤੋਂ ਇਲਾਵਾ ਉਨ੍ਹਾਂ ਨੇ ਸੰਘਰਸ਼ ਦੌਰਾਨ ਮੁਅੱਤਲ ਕੀਤੇ ਗਏ ਅਧਿਆਪਕਾਂ ਨੂੰ ਮੁੜ ਤੋਂ ਬਹਾਲ ਕਰਨ ਦੀ ਵੀ ਮੰਗ ਕੀਤੀ। ਇਸ ਮੌਕੇ ਜ਼ਿਲਾ ਪ੍ਰਧਾਨ ਪੂਰਨ ਸਿੰਘ ਦੋਦਾ, ਜ਼ਿਲਾ ਸਕੱਤਰ ਤਰਸੇਮ ਸਿੰਘ ਖੁੰਡੇ ਹਲਾਲ, ਗੁਰਭਗਤ ਸਿੰਘ ਭਲਾਈਆਣਾ, ਸੁਖਰਾਜ ਸਿੰਘ ਆਦਿ ਅਧਿਆਪਕ ਆਗੂ ਹਾਜ਼ਰ ਸਨ।
ਕੁਦਰਤੀ ਆਫਤ ਨਾਲ ਮਕਾਨਾਂ ਦੇ ਹੋਏ ਨੁਕਸਾਨ ਦਾ ਵਿੱਤ ਮੰਤਰੀ ਨੇ 50-50 ਹਜ਼ਾਰ ਰੁਪਏ ਮੁਆਵਜ਼ਾ
NEXT STORY