ਮੰਡੀ ਲੱਖੇਵਾਲੀ/ ਸ੍ਰੀ ਮੁਕਤਸਰ ਸਾਹਿਬ , (ਸੁਖਪਾਲ ਢਿੱਲੋਂ/ ਪਵਨ ਤਨੇਜਾ)- ਆਲ ਪੰਜਾਬ ਆਂਗਨਵਾੜੀ ਮੁਲਾਜਮ ਯੂਨੀਅਨ ਨੇ ਪੰਜਾਬ ਸਰਕਾਰ ਨੂੰ ਇਹ ਸਖਤ ਚੇਤਾਵਨੀ ਦਿੱਤੀ ਹੈ ਕਿ ਜੇਕਰ 17 ਜੁਲਾਈ ਨੂੰ ਸਰਕਾਰ ਨੇ ਯੂਨੀਅਨ ਦੇ ਵਫ਼ਦ ਨਾਲ ਚੰਡੀਗੜ੍ਹ ਵਿਖੇ ਕੀਤੀ ਜਾਣ ਵਾਲੀ ਮੀਟਿੰਗ ਵਿਚ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਵਿਚ ਵਾਧਾ ਨਾ ਕੀਤਾ ਤੇ ਸਿੱਖਿਆ ਵਿਭਾਗ ਵੱਲੋਂ ਆਂਗਨਵਾੜੀ ਸੈਂਟਰਾਂ ਦੇ ਖੋਹੇ ਹੋਏ ਬੱਚੇ ਵਾਪਿਸ ਨਾ ਕੀਤੇ ਗਏ ਤਾਂ 22 ਜੁਲਾਈ ਨੂੰ ਸੂਬੇ ਪੱਧਰ ਦੀਆਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਪਟਿਆਲਾ ਸਥਿਤ ਮੋਤੀ ਮਹਿਲ ਦਾ ਜੋਰਦਾਰ ਘਿਰਾਓ ਕੀਤਾ ਜਾਵੇਗਾ ਅਤੇ ਸਰਕਾਰ ਨਾਲ ਆਰ ਪਾਰ ਦੀ ਲੜਾਈ ਲੜੀ ਜਾਵੇਗੀ। ਉਪਰੋਕਤ ਜਾਣਕਾਰੀ ਅੱਜ ਇਥੇ 'ਜਗਬਾਣੀ' ਨਾਲ ਗੱਲਬਾਤ ਕਰਦਿਆਂ ਆਂਗਨਵਾੜੀ ਇੰਪਲਾਈਜ ਫੈਡਰੇਸ਼ਨ ਆਫ਼ ਇੰਡੀਆ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ। ਉਹਨਾਂ ਦੱਸਿਆਂ ਕਿ ਉਪਰੋਕਤ ਫੈਸਲਾ ਯੂਨੀਅਨ ਵੱਲੋਂ ਅੱਜ ਬਠਿੰਡਾ ਵਿਖੇ ਕੀਤੀ ਗਈ ਸੂਬਾ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ ਹੈ। ਉਹਨਾਂ ਇਹ ਵੀ ਕਿਹਾ ਕਿ 23 ਜੁਲਾਈ ਤੋਂ ਯੂਨੀਅਨ ਦਾ 11 ਮੈਂਬਰ ਵਫ਼ਦ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਿਵਾਸ ਸਥਾਨ ਚੰਡੀਗੜ੍ਹ ਵਿਖੇ ਜਾ ਕੇ ਅਰੂਸਾ ਆਲਮ ਦੇ ਨਾਮ ਮੰਗ ਪੱਤਰ ਦਿਆ ਕਰੇਗਾ। ਉਹਨਾਂ ਦੋਸ਼ ਲਾਇਆ ਕਿ ਪਿਛਲੇਂ ਕਰੀਬ 6 ਮਹੀਨਿਆਂ ਤੋਂ ਜਥੇਬੰਦੀ ਵੱਲੋਂ ਪੰਜਾਬ ਦੀਆਂ 54 ਹਜ਼ਾਰ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਆਂਗਨਵਾੜੀ ਸੈਂਟਰਾਂ ਦੇ 3 ਲੱਖ ਤੋਂ ਵੱਧ ਖੋਹੇ ਗਏ ਨਿੱਕੇ ਬੱਚਿਆਂ ਨੂੰ ਵਾਪਸ ਸੈਂਟਰਾਂ ਵਿਚ ਭੇਜਣ ਬਾਰੇ ਕਿਹਾ ਜਾ ਰਿਹਾ ਹੈ ਪਰ ਸਰਕਾਰ ਲਾਰਿਆ ਵਿਚ ਹੀ ਰੱਖ ਰਹੀ ਹੈ । ਜਿਸ ਕਰਕੇ ਜਥੇਬੰਦੀ ਨੂੰ ਮਜਬੂਰਨ ਸੰਘਰਸ਼ ਦਾ ਐਲਾਨ ਕਰਨਾ ਪੈ ਰਿਹਾ ਹੈ।
ਨਸ਼ਿਆਂ ਵਿਰੁੱਧ ਦੌੜ ਦਾ ਆਯੋਜਨ
NEXT STORY