ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ, ਖ਼ੁਰਾਣਾ): ਤਿਉਹਾਰਾਂ ਦੇ ਮੱਦੇਨਜ਼ਰ ਪੁਲਸ ਵਲੋਂ ਪੂਰੀ ਮਸਤੈਦੀ ਨਾਲ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ, ਇਸੇ ਤਹਿਤ ਐੱਸ.ਐੱਸ.ਪੀ. ਡੀ.ਸੁਡਰਵਿਲੀ ਦੀ ਨਿਗਰਾਨੀ ਹੇਠ ਤਿਉਹਾਰਾਂ ਦੇ ਮੌਕੇ ਜਿੱਥੇ ਰਾਤ ਸਮੇਂ ਗਸ਼ਤਾਂ ਵਧਾਈਆਂ ਗਈਆਂ ਹਨ, ਉੱਥੇ ਹੀ ਨਾਕਿਆਂ 'ਤੇ ਬਰੀਕੀ ਨਾਲ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤਹਿਤ ਬੀਤੀ ਰਾਤ ਐੱਸ.ਐੱਸ.ਪੀ ਡੀ.ਸੁਡਰਵਿਲੀ ਵਲੋਂ ਪੁਲਸ ਨਾਕਿਆਂ 'ਤੇ ਖ਼ੁਦ ਚੈਕਿੰਗ ਕੀਤੀ ਗਈ।
ਚੈਕਿੰਗ ਦੌਰਾਨ ਉਨ੍ਹਾਂ ਪੁਲਸ ਮੁਲਾਜ਼ਮਾਂ ਨੂੰ ਸਖ਼ਤ ਹਦਾਇਤ ਦਿੱਤੀ ਕਿ ਡਿਊਟੀ ਦੌਰਾਨ ਅਣਗਹਿਲੀ ਬਰਦਾਸ਼ਿਤ ਨਹੀਂ ਕੀਤੀ ਜਾਵੇਗੀ।ਇਸ ਮੌਕੇ ਐੱਸ.ਐੱਸ.ਪੀ. ਨੇ ਦੱਸਿਆ ਕਿ ਤਿਉਹਾਰਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਅੰਦਰ ਪੁਲਸ ਵਲੋਂ ਵੱਖ-ਵੱਖ ਟੀਮਾਂ ਬਣਾ ਕੇ ਹੋਟਲਾਂ, ਢਾਬਿਆਂ 'ਤੇ ਚੈਕਿੰਗ ਕੀਤੀ ਜਾ ਰਹੀ ਹੈ, ਉਥੇ ਹੀ ਫਲੈਗ ਮਾਰਚ ਕਰਕੇ ਲੋਕਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਡਰੋਨਾਂ ਜ਼ਰੀਏ ਸ਼ਹਿਰ ਦੇ ਚੱਪੇ-ਚੱਪੇ 'ਤੇ ਵੀ ਪੁਲਸ ਦੀ ਨਿਗਰਾਨੀ ਚੱਲ ਰਹੀ ਹੈ।ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਐੱਸ.ਐੱਸ.ਪੀ. ਨੇ ਦੀਵਾਲੀ ਦੇ ਤਿਉਹਾਰ ਦੀ ਸਭ ਨੂੰ ਸੁਭਕਾਮਨਾਵਾਂ ਦਿੰਦੇ ਹੋਏ ਗ੍ਰੀਨ ਦੀਵਾਲੀ ਮਨਾ ਕੇ ਵਾਤਾਵਰਨ ਸੰਭਾਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕੇ ਜੇਕਰ ਤੁਹਾਡੇ ਨਜ਼ਦੀਕ ਕੋਈ ਵਿਅਕਤੀ ਕਾਨੂੰਨ ਦੀ ਉਲੰਘਣਾ ਕਰਦਾ ਹੈ ਜਾਂ ਤੁਸੀਂ ਸਾਡੇ ਨਾਲ ਕੋਈ ਜਾਣਕਾਰੀ ਸਾਂਝੀ ਕਰਨਾ ਚਾਹੁਦੇ ਹੋ ਤਾਂ ਸਾਡੇ ਹੈਲਪ ਲਾਈਨ ਨੰਬਰ 80549-42100 ਜਾਂ 112 'ਤੇ ਸੰਪਰਕ ਕਰ ਸਕਦੇ ਹੋ।
ਕੋਰੋਨਾ ਪਾਜ਼ੇਟਿਵ ਮੰਤਰੀ ਆਸ਼ੂ ਦੀ ਕੌਂਸਲਰ ਪਤਨੀ ਨੇ ਪਾਇਆ ਭੜਥੂ
NEXT STORY