ਲੁਧਿਆਣਾ (ਅਨਿਲ)- ਐੱਸ.ਟੀ.ਐੱਫ. ਦੇ ਲੁਧਿਆਣਾ ਯੂਨਿਟ ਨੇ ਨਸ਼ਾ ਸਮੱਗਲਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਇਕ ਵੱਡੀ ਸਫਲਤਾ ਹਾਸਲ ਕਰਦਿਆਂ ਵੈਸਟ ਅਫਰੀਕਾ ਦੇ ਰਹਿਣ ਵਾਲੇ ਨਸ਼ਾ ਸਮੱਗਲਰ ਨੂੰ ਢਾਈ ਕਰੋੜ ਦੀ ਆਈਸ ਸਣੇ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਐੱਸ.ਟੀ.ਐੱਫ. ਦੇ ਇੰਚਾਰਜ ਹਰਬੰਸ ਸਿੰਘ ਰਹਿਲ ਨੇ ਦੱਸਿਆ ਕਿ ਪੁਲਸ ਨੂੰ ਮੁਖ਼ਬਰ ਖਾਸ ਨੇ ਸੂਚਨਾ ਦਿੱਤੀ ਸੀ ਕਿ ਇਕ ਅਫਰੀਕੀ ਨਾਗਰਿਕ ‘ਆਈਸ’ ਦੀ ਖੇਪ ਲੈ ਕੇ ਮੁਹੱਲਾ ਗੁਰੂ ਗੋਬਿੰਦ ਸਿੰਘ ਨਗਰ ’ਚ ਆਪਣੇ ਗਾਹਕਾਂ ਨੂੰ ਸਪਲਾਈ ਕਰਨ ਆ ਰਿਹਾ ਹੈ, ਜਿਸ ’ਤੇ ਐੱਸ.ਟੀ.ਐੱਫ. ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਮੁਹੱਲੇ ’ਚ ਆਪਣੀ ਟੀਮ ਭੇਜੀ। ਇਸੇ ਦੌਰਾਨ ਸਾਹਮਣਿਓਂ ਇਕ ਅਫਰੀਕੀ ਵਿਅਕਤੀ ਆਉਂਦਾ ਦਿਖਾਈ ਦਿੱਤਾ।
ਇਹ ਵੀ ਪੜ੍ਹੋ- ਕਿਸਾਨ ਅੰਦੋਲਨ 2.0: ਕੇਂਦਰ ਨਾਲ ਮੀਟਿੰਗ ਮਗਰੋਂ ਹੋ ਗਿਆ ਵੱਡਾ ਐਲਾਨ, ਦਿੱਲੀ ਕੂਚ ਕਰਨਗੇ ਕਿਸਾਨ
ਜਦੋਂ ਪੁਲਸ ਟੀਮ ਨੇ ਉਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕਣ ਦਾ ਯਤਨ ਕੀਤਾ ਤਾਂ ਉਕਤ ਵਿਅਕਤੀ ਪੁਲਸ ਨੂੰ ਦੇਖ ਕੇ ਪਿੱਛੇ ਮੁੜ ਕੇ ਭੱਜਣ ਲੱਗਾ ਪਰ ਪੁਲਸ ਨੇ ਮੁਸਤੈਦੀ ਦਿਖਾਉਂਦੇ ਹੋਏ ਤੁਰੰਤ ਉਸ ਨੂੰ ਕਾਬੂ ਕਰ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਦੀ ਜੈਕੇਟ ਦੀ ਜੇਬ ’ਚੋਂ 260 ਗ੍ਰਾਮ ਆਈਸ ਬਰਾਮਦ ਕੀਤੀ ਗਈ। ਇਸ ਤੋਂ ਬਾਅਦ ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੀ ਪਛਾਣ ਫਰੈਂਕ ਚੁਬੈਜੀ (42) ਪੁੱਤਰ ਚੁਬੈਜੀ ਵਾਸੀ ਲੈਗੋਸੀ ਵੈਸਟ ਅਫਰੀਕਾ ਹਾਲ ਵਾਸੀ ਨੇੜੇ ਐੱਮ.ਬੀ.ਡੀ. ਮਾਲ, ਫਿਰੋਜ਼ਪੁਰ ਰੋਡ ਵਜੋਂ ਕੀਤੀ ਗਈ। ਪੁਲਸ ਨੇ ਮੁਲਜ਼ਮ ਨਸ਼ਾ ਸਮੱਗਲਰ ਖਿਲਾਫ ਮੋਹਾਲੀ ਐੱਸ.ਟੀ.ਐੱਫ. ’ਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮੁਲਜ਼ਮ ਪਹਿਲਾਂ ਹੀ 2 ਮਾਮਲਿਆਂ ’ਚ ਸੀ ਭਗੌੜਾ
ਇੰਚਾਰਜ ਹਰਬੰਸ ਸਿੰਘ ਰਹਿਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਫਰੈਂਕ ਚੁਬੈਜੀ ’ਤੇ ਪਹਿਲਾਂ ਹੀ ਥਾਣਾ ਭੋਗਪੁਰ ਅਤੇ ਥਾਣਾ ਫਗਵਾੜਾ 'ਚ ਨਸ਼ਾ ਸਮੱਗਲਿੰਗ ਦੇ 2 ਮੁਕੱਦਮੇ ਦਰਜ ਹਨ, ਜਿਨ੍ਹਾਂ ਵਿਚ ਮੁਲਜ਼ਮ ਨੂੰ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੈ। ਮੁਲਜ਼ਮ ਪਿਛਲੇ 3 ਸਾਲਾਂ ਤੋਂ ਨਸ਼ਾ ਵੇਚਣ ਦਾ ਕੰਮ ਕਰਦਾ ਆ ਰਿਹਾ ਹੈ, ਜੋ ਕੁਝ ਸਾਲ ਪਹਿਲਾਂ ਆਪਣੀ ਪਤਨੀ ਦਾ ਇਲਾਜ ਕਰਵਾਉਣ ਭਾਰਤ ਆਇਆ ਸੀ ਅਤੇ ਵਾਪਸ ਨਹੀਂ ਗਿਆ ਤੇ ਇੱਥੇ ਰਹਿ ਕੇ ਨਸ਼ੇ ਦਾ ਕਾਰੋਬਾਰ ਚਲਾਉਣ ਲੱਗ ਗਿਆ। ਮੁਲਜ਼ਮ ਖੁਦ ਵੀ ਨਸ਼ਾ ਕਰਨ ਦਾ ਆਦੀ ਹੈ। ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਗਿਆ ਹੈ, ਤਾਂ ਕਿ ਇਸ ਦੇ ਸਾਥੀਆਂ ਸਬੰਧੀ ਪੁੱਛਗਿੱਛ ਕੀਤੀ ਜਾ ਸਕੇ।
ਇਹ ਵੀ ਪੜ੍ਹੋ- ਕਿਸਾਨੀ ਅੰਦੋਲਨ ਦਾ ਖ਼ੂਬ ਫਾਇਦਾ ਉਠਾ ਰਹੀਆਂ AirLine ਕੰਪਨੀਆਂ, ਤਿੰਨ ਗੁਣਾ ਕੀਮਤਾਂ 'ਤੇ ਵੇਚ ਰਹੀਆਂ ਟਿਕਟਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਿਸਾਨ ਅੰਦੋਲਨ ਤੋਂ ਪਹਿਲਾਂ ਹਰਿਆਣਾ ਸਰਕਾਰ ਦੀ ਸਖ਼ਤੀ, ਭੰਨ-ਤੋੜ ਕਰਨ ਵਾਲਿਆਂ ਤੋਂ ਹੀ ਵਸੂਲੇ ਜਾਣਗੇ ਪੈਸੇ
NEXT STORY