ਸੰਗਰੂਰ (ਸਿੰਗਲਾ, ਵਿਵੇਕ ਸਿੰਧਵਾਨੀ, ਯਾਦਵਿੰਦਰ) : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵਲੋਂ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਅਣਮਿਥੇ ਸਮੇਂ ਦੇ ਪੱਕੇ ਮੋਰਚੇ ਦੌਰਾਨ ਬੀਤੇ ਦਿਨ ਲਲਕਾਰ ਦਿਵਸ ਮਨਾਇਆ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ’ਚ ਔਰਤਾਂ ਸਮੇਤ ਪੰਜਾਬ ਭਰ ਤੋਂ ਪੁੱਜੇ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਸਾਹਮਣੇ ਮਾਨ ਸਰਕਾਰ ਨੂੰ ਭੇਜਿਆ ਜਾਣ ਵਾਲਾ ਯਾਦ ਪੱਤਰ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵਲੋਂ ਪੜ੍ਹ ਕੇ ਪਾਸ ਕਰਾਇਆ ਗਿਆ।
ਇਹ ਵੀ ਪੜ੍ਹੋ- ਪਟਿਆਲਾ ਜੇਲ੍ਹ 'ਚ ਸਜ਼ਾ ਕੱਟ ਰਹੇ ਸਾਬਕਾ ਮੰਤਰੀ ਨਵਜੋਤ ਸਿੱਧੂ ਨੂੰ ਲੈ ਕੇ ਆਈ ਇਹ ਖ਼ਬਰ
ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਇਸ ਯਾਦ ਪੱਤਰ ਪ੍ਰਤੀ ਸਰਕਾਰ ਵਲੋਂ ਸਾਰਥਕ ਹੁੰਗਾਰਾ ਨਾ ਭਰੇ ਜਾਣ ਦੀ ਸੂਰਤ ’ਚ 20 ਅਕਤੂਬਰ ਨੂੰ ਸਖ਼ਤ ਐਕਸ਼ਨ ਕਰਨ ਦਾ ਐਲਾਨ ਕੀਤਾ। ਮੰਗਾਂ ਨੂੰ ਮੁੜ ਤਰਤੀਬ ਦੇ ਕੇ ਭੇਜੇ ਗਏ ਯਾਦ ਪੱਤਰ ’ਚ ਮੰਗ ਕੀਤੀ ਗਈ ਹੈ ਕਿ ਪੰਜਾਬ ਦੇ ਹਿੱਸੇ ਆਏ ਦਰਿਆਈ ਪਾਣੀ ਖੇਤੀ ਲਈ ਰੋਡ ਮੈਪ ਤਿਆਰ ਕਰ ਕੇ ਤੁਰੰਤ ਕਿਸਾਨਾਂ ਨੂੰ ਦਿੱਤਾ ਜਾਵੇ। ਇਸ ਬਾਰੇ 27-7-22 ਨੂੰ ਲੋਕ ਸਭਾ ’ਚ ਪੇਸ਼ ਕੀਤੀ ਗਈ ਰਿਪੋਰਟ ਦੇ ਵੇਰਵੇ ਜਨਤਕ ਕੀਤੇ ਜਾਣ।
ਇਹ ਵੀ ਪੜ੍ਹੋ- ਵੱਡੀ ਖ਼ਬਰ : ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ (ਵੀਡੀਓ)
ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਪੰਜਾਬ ਦੇ ਕੁਝ ਮੌਕਾਪ੍ਰਸਤ ਫਿਰਕਾਪ੍ਰਸਤ ਆਗੂਆਂ ਦੀ ਲੋਕਾਂ ’ਚ ਫੁੱਟ ਪਾਊ ਨੀਤੀ ਦੀ ਨਿੰਦਾ ਕਰਦਿਆਂ ਜਥੇਬੰਦੀ ਦੀ ਧਰਮ ਨਿਰਪੱਖਤਾ ਅਤੇ ਵੋਟ ਸਿਆਸਤ ਤੋਂ ਨਿਰਲੇਪਤਾ ਦੀ ਨੀਤੀ ਦੀ ਵਿਆਖਿਆ ਕੀਤੀ। ਸਟੇਜ ਸਕੱਤਰ ਦੀ ਭੂਮਿਕਾ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ ਨੇ ਨਿਭਾਈ। ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ’ਚ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਅਤੇ ਹਰਿੰਦਰ ਕੌਰ ਬਿੰਦੂ ਸ਼ਾਮਲ ਸਨ। ਕਾਫਲਿਆਂ ਦੇ ਰੂਪ ’ਚ ਸ਼ਾਮਲ ਭਰਾਤਰੀ ਜਥੇਬੰਦੀਆਂ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂ ਜਗਰੂਪ ਸਿੰਘ ਲਹਿਰਾ ਅਤੇ ਸਾਬਕਾ ਸੈਨਿਕ ਜੀ. ਓ. ਜੀ. ਦੇ ਆਗੂ ਕੈਪਟਨ ਗੁਲਾਬ ਸਿੰਘ ਵਲੋਂ ਮੋਰਚੇ ਦੀ ਡਟਵੀਂ ਹਮਾਇਤ ਦਾ ਐਲਾਨ ਕੀਤਾ ਗਿਆ। ਇਸ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਪੀ. ਆਰ. ਟੀ. ਸੀ. ਯੂਨੀਅਨ ਦੇ ਕਾਰਕੁੰਨ ਵੀ ਵੱਡੀ ਗਿਣਤੀ ’ਚ ਸ਼ਾਮਲ ਸਨ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
USA ਡਾਲਰ ਦੇ ਚੱਕਰਾਂ 'ਚ ਪਏ ਨੌਜਵਾਨ ਨਾਲ ਫਿਲਮੀ ਸਟਾਈਲ 'ਚ ਜੋ ਕਹਾਣੀ ਵਾਪਰੀ, ਪੈਰਾਂ ਹੇਠੋਂ ਖ਼ਿਸਕਾ ਛੱਡੀ ਜ਼ਮੀਨ
NEXT STORY