ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਲਖੀਮਪੁਰ ਖੀਰੀ ਵਿਚ ਕਿਸਾਨਾਂ ਦੇ ਕਤਲ ਮਾਮਲੇ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਇਕ ਸਮੇਂ ਦੇ ਰਾਜੇ-ਮਹਾਰਾਜੇ ਅਤੇ ਅੰਗਰੇਜ਼ ਆਮ ਲੋਕਾਂ ਨੂੰ ਹਾਥੀ, ਘੋੜਿਆਂ ਨਾਲ ਕੁਚਲਦੇ ਸਨ। ਹੁਣ ਕੇਂਦਰ ਦੀ ਮੋਦੀ ਅਤੇ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਵਿਚ ਅੱਤਿਆਚਾਰੀ ਅੰਗਰੇਜ਼ ਸ਼ਾਸਕਾਂ ਦੀ ਆਤਮਾ ਦਾਖ਼ਲ ਹੋ ਚੁੱਕੀ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਯੁਵਾ ਵਿੰਗ ਦੇ ਨੇਤਾ ਗੁਰਮੀਤ ਸਿੰਘ ਮੀਤ ਹੇਅਰ ਦੀ ਮੌਜੂਦਗੀ ਵਿਚ ਰਾਘਵ ਚੱਢਾ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਦਾ ਸਖ਼ਤ ਸ਼ਬਦਾਂ ’ਚ ਵਿਰੋਧ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ : ਜਮੀਰ ਬਚੀ ਹੁੰਦੀ ਤਾਂ ਤੁਰੰਤ ਅਸਤੀਫ਼ੇ ਦੇ ਦਿੰਦੇ ਹਰਿਆਣਾ ਤੇ ਯੂਪੀ ਦੇ ਮੁੱਖ ਮੰਤਰੀ : ਪ੍ਰਤਾਪ ਸਿੰਘ ਬਾਜਵਾ
ਚੱਢਾ ਨੇ ਕਿਹਾ ਕਿ ਸਾਰੀਆਂ ਜਾਂਚ ਏਜੰਸੀਆਂ ਗ੍ਰਹਿ ਮੰਤਰੀ ਦੇ ਅਧੀਨ ਹੁੰਦੀਆਂ ਹਨ। ਇਸ ਕਾਰਨ ਅਜੈ ਮਿਸ਼ਰਾ ਨੂੰ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਦੇ ਕਤਲ ਕਾਂਡ ਨੇ ਉੱਤਰ ਪ੍ਰਦੇਸ਼ ਸਰਕਾਰ ਅਤੇ ਸ਼ਾਸਨ ਨੂੰ ਲਹੂ ਲੁਹਾਨ ਕਰ ਦਿੱਤਾ ਹੈ। ਹਰਪਾਲ ਸਿੰਘ ਚੀਮਾ ਨੇ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨ ਬਣਨ ਨਾਲ ਹੀ ਕਿਸਾਨ ਸ਼ਾਂਤੀਪੂਰਕ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਪਰ ਲਖੀਮਪੁਰ ਖੀਰੀ ਵਿਚ ਜਿਸ ਤਰ੍ਹਾਂ ਕਿਸਾਨਾਂ ਦੇ ਕਤਲ ਕੀਤੇ ਗਏ ਹਨ, ਭਾਜਪਾ ਸਰਕਾਰ ਦੇ ਮੱਥੇ ’ਤੇ ਇਹ ਕਾਲਾ ਦਿਨ ਲਿਖਿਆ ਜਾਵੇਗਾ। ਚੀਮਾ ਨੇ ਕਿਹਾ ਕਿ ਯੋਗੀ ਸਰਕਾਰ ਨੇ ਉਤਰ ਪ੍ਰਦੇਸ਼ ਵਿਚ ਐਮਰਜੈਂਸੀ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ ਅਤੇ ਭਾਜਪਾ ਸਰਕਾਰ ਕੇਵਲ ਆਪਣੇ ਨੇਤਾ ਅਤੇ ਮੰਤਰੀਆਂ ਨੂੰ ਬਚਾਉਣ ਦੇ ਯਤਨਾਂ ਵਿਚ ਲੱਗੀ ਹੋਈ ਹੈ।
ਇਹ ਵੀ ਪੜ੍ਹੋ : ਹਾਈਕੋਰਟ ਵੱਲੋਂ ਸਾਬਕਾ ਪੁਲਸ ਅਧਿਕਾਰੀਆਂ ਦੀ ਅਪੀਲ ਰੱਦ ਕੀਤੇ ਜਾਣਾ ਸਰਕਾਰ ਦੀ ਵੱਡੀ ਜਿੱਤ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਆਮ ਆਦਮੀ ਪਾਰਟੀ ਦਾ ਵਫ਼ਦ ਲਖੀਮਪੁਰ ਲਈ ਰਵਾਨਾ, ਰੱਖੀਆਂ ਇਹ ਤਿੰਨ ਮੰਗਾਂ
NEXT STORY