ਅਬੋਹਰ(ਸੁਨੀਲ)- ਸਥਾਨਕ ਬੱਸ ਸਟੈਂਡ ਵਿਖੇ ਪੁਲਸ ਚੌਕੀ ਦੀ ਅਣਹੋਂਦ ਕਾਰਨ ਇਥੇ ਨਿੱਤ ਦਿਨ ਲੁੱਟ-ਖੋਹ ਅਤੇ ਲੜਾਈ-ਝਗੜੇ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਇਸੇ ਲੜੀ ਤਹਿਤ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਪਿੰਡ ਬਜੀਤਪੁਰ ਕੱਟਿਆਂਵਾਲੀ ਦੇ ਵਸਨੀਕ ਵਿਦਿਆਰਥੀ ਦੀ ਕੁਝ ਨੌਜਵਾਨਾਂ ਵੱਲੋਂ ਕੁੱਟਮਾਰ ਕਰ ਕੇ ਉਸ ਕੋਲੋਂ ਹਜ਼ਾਰਾਂ ਰੁਪਏ ਲੁੱਟ ਲਏ ਗਏ। ਜ਼ਖ਼ਮੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਅਤੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ।
ਇਹ ਵੀ ਪੜ੍ਹੋ- ਲੱਖਾਂ ਦੀ ਕਾਰ 'ਚ ਆਏ ਚੋਰ, ਚੋਰੀ ਕੀਤਾ ਮੁਰਗਾ
ਸਰਕਾਰੀ ਹਸਪਤਾਲ ’ਚ ਦਾਖਲ ਨਰਿੰਦਰ ਕੁਮਾਰ ਪੁੱਤਰ ਹੇਤਰਾਮ ਨੇ ਦੱਸਿਆ ਕਿ ਉਹ ਮੀਰਾ ਕਾਲਜ ’ਚ ਜੀ. ਐੱਨ. ਐੱਮ. ਦਾ ਵਿਦਿਆਰਥੀ ਹੈ, ਜਦੋਂ ਕਿ ਉਸ ਦਾ ਵੱਡਾ ਭਰਾ ਰਮਨ ਪਿੰਡ ’ਚ ਕਰਿਆਨੇ ਦੀ ਦੁਕਾਨ ਕਰਦਾ ਹੈ। ਉਹ ਘਰੋਂ ਆਪਣੀ ਫੀਸ ਅਤੇ ਦੁਕਾਨ ਦੇ ਸਾਮਾਨ ਦੇ ਪੈਸੇ ਲੈ ਕੇ ਪਹਿਲਾਂ ਕਾਲਜ ਆਇਆ ਅਤੇ ਉਥੇ ਫੀਸ ਜਮਾਂ ਕਰਵਾਉਣ ਬਾਅਦ ਸ਼ਹਿਰ ਤੋਂ ਦੁਕਾਨ ਦਾ ਸਾਮਾਨ ਲੈਣ ਗਿਆ।
ਇਹ ਵੀ ਪੜ੍ਹੋ-ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਦੋ ਵਿਅਕਤੀਆਂ ਦਾ ਬੇਰਹਿਮੀ ਨਾਲ ਕਤਲ
ਜਿਵੇਂ ਹੀ ਉਹ ਬੱਸ ਸਟੈਂਡ ’ਤੇ ਬੱਸ ਤੋਂ ਉਤਰਿਆ ਤਾਂ ਉਸ ਦੇ ਹੀ ਪਿੰਡ ਦੇ ਚਾਰ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਡੰਡਿਆਂ ਨਾਲ ਕੁੱਟਮਾਰ ਕਰ ਕੇ ਜ਼ਖ਼ਮੀ ਕਰ ਦਿੱਤਾ। ਉਸ ਨੇ ਕਥਿਤ ਦੋਸ਼ ਲਾਇਆ ਕਿ ਨੌਜਵਾਨਾਂ ਨੇ ਉਸ ਤੋਂ ਨਕਦੀ ਖੋਹਣ ਦੀ ਕੋਸ਼ਿਸ਼ ਕੀਤੀ ਅਤੇ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਹ ਉਸ ਦੇ ਗਲੇ ’ਚ ਰੱਸੀ ਪਾ ਕੇ ਉਸ ਨੂੰ ਕੁਝ ਦੂਰੀ ਤੱਕ ਘਸੀਟ ਕੇ ਲੈ ਗਏ ਅਤੇ ਬਾਅਦ ’ਚ ਉਸ ਕੋਲੋਂ ਨਕਦੀ ਖੋਹ ਕੇ ਫ਼ਰਾਰ ਹੋ ਗਏ। ਇਸ ਤੋਂ ਬਾਅਦ ਲੋਕਾਂ ਨੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਭੈਣ ਨੂੰ ਲੈਣ ਜਾ ਰਹੇ ਭਰਾ ਨੂੰ ਕਾਲ਼ ਨੇ ਪਾਇਆ ਘੇਰਾ, 24 ਸਾਲਾ ਨੌਜਵਾਨ ਦੀ ਰੂਹ ਕੰਬਾਊ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਟਰੱਕ ਆਪਰੇਟਰਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ'
NEXT STORY