ਮੋਗਾ (ਸੰਜੀਵ): ਕੱਲ੍ਹ ਸ਼ਾਮ ਪਿੰਡ ਤੋਤਾ ਸਿੰਘ ਵਾਲਾ ਦੀ ਇਕ ਮਹਿਲਾ ਵਲੋਂ ਘਰ 'ਚ ਫਾਹਾ ਲੈ ਕੇ ਆਤਮ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਡੀ.ਐੱਸ.ਪੀ. ਧਰਮਕੋਟ ਯਾਦਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਥਾਣਾ ਫਤਿਹਗੜ੍ਹ ਪੰਜਤੂਰ ਦੇ ਅਧੀਨ ਪੈਂਦੇ ਪਿੰਡ ਤੋਤਾ ਸਿੰਘ ਵਾਲਾ ਦੀ ਕਰਮਜੀਤ ਕੌਰ (37) ਧੀ ਲਖਵਿੰਦਰ ਸਿੰਘ ਨਿਵਾਸੀ ਪਿੰਡ ਤੋਤਾ ਸਿੰਘ ਵਾਲਾ ਨੇ ਕੱਲ੍ਹ ਸ਼ਾਮ ਆਪਣੇ ਘਰ ਦੇ ਇਕ ਕਮਰੇ 'ਚ ਪੱਖੇ ਦੀ ਹੁਕ ਨਾਲ ਕੱਪੜੇ ਦਾ ਫੰਦਾ ਬਣਾ ਕੇ ਜੀਵਨ ਲੀਲਾ ਖਤਮ ਕਰ ਲਈ। ਡੀ.ਐੱਸ.ਪੀ. ਯਾਦਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਮ੍ਰਿਤਕ ਮਹਿਲਾ ਦੀ ਇਕ 10 ਸਾਲਾ ਬੱਚੀ ਗੂੰਗੀ ਬਹਿਰੀ ਹੈ, ਜਿਸ 'ਤੇ ਕਾਫੀ ਖਰਚਾ ਕਰਨ ਦੇ ਬਾਅਦ ਇਲਾਜ ਨਹੀਂ ਹੋ ਰਿਹਾ, ਜਿਸ ਕਾਰਨ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦੀ ਸੀ ਅਤੇ ਉਸ ਦਾ ਪਤੀ ਵੀ ਬਾਹਰ ਕੰਮ ਕਰਦਾ ਹੈ, ਜਿਸ ਦੇ ਚੱਲਦੇ ਉਸ ਨੇ ਆਤਮ ਹੱਤਿਆ ਕਰ ਲਈ। ਉਨ੍ਹਾਂ ਨੇ ਦੱਸਿਆ ਕਿ ਥਾਣਾ ਫਤਿਹਗੜ੍ਹ ਪੰਜਤੂਰ ਦੇ ਥਾਣੇਦਾਰ ਨੇ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।
ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ 'ਚ ਇਕ ਹੋ ਸਕਦੇ ਹਨ ਪੈਟਰੋਲ ਤੇ ਡੀਜ਼ਲ ਦੇ ਮੁੱਲ
NEXT STORY