ਮੋਗਾ, (ਅਾਜ਼ਾਦ)- ਪਿੰਡ ਝੰਡੇਆਣਾ ਗਰਬੀ ’ਚ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਇਕ ਵਿਅਕਤੀ ਵੱਲੋਂ ਫਾਹ ਲੈ ਕੇ ਖੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਹੈ। ਇਸ ਸਬੰਧੀ ਥਾਣਾ ਸਦਰ ਮੋਗਾ ਦੇ ਸਹਾਇਕ ਥਾਣੇਦਾਰ ਸੰਤੋਖ ਸਿੰਘ ਵੱਲੋਂ ਮ੍ਰਿਤਕ ਦੀ ਪਤਨੀ ਬਲਜੀਤ ਕੌਰ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕੀਤੀ ਗਈ ਹੈ। ਪੁਲਸ ਸੂਤਰਾਂ ਅਨੁਸਾਰ ਮ੍ਰਿਤਕ ਕਾਫੀ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਅੱਜ ਸਵੇਰੇ ਉਸ ਨੇ ਆਪਣੇ ਘਰ ਵਿਚ ਹੀ ਫਾਹ ਲੈ ਕੇ ਖੁਦਕੁਸ਼ੀ ਕਰ ਲਈ। ਪਰਿਵਾਰ ਵਾਲਿਆਂ ਨੂੰ ਪਤਾ ਲੱਗਣ ’ਤੇ ਉਨ੍ਹਾਂ ਪੁਲਸ ਨੂੰ ਸੂਚਿਤ ਕੀਤਾ। ਸਹਾਇਕ ਥਾਣੇਦਾਰ ਸੰਤੋਖ ਸਿੰਘ ਨੇ ਦੱਸਿਆ ਕਿ ਲਾਸ਼ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਨੂੰ ਸੌਂਪ ਦਿੱਤੀ।
ਨਸ਼ੇ ਵਾਲੀਆਂ ਗੋਲੀਆਂ ਅਤੇ ਸ਼ਰਾਬ ਸਮੇਤ 5 ਗ੍ਰਿਫਤਾਰ, ਇਕ ਫਰਾਰ
NEXT STORY