ਲੁਧਿਆਣਾ (ਸ਼ਿਵਮ): ਮੇਹਰਬਾਨ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡ ਸੱਜਾਦ ਵਾਲਾ ਵਿਚ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਜਗਦੇਵ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਸੱਜਾਦ ਵਾਲਾ ਪਿੰਡ ਵਿਚ ਇਕ ਅਣਪਛਾਤੇ ਵਿਅਕਤੀ ਨੇ ਦਰੱਖਤ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ ਹੈ। ਇਸ ਤੋਂ ਬਾਅਦ ਪੁਲਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ CM ਮਾਨ ਦੀ ਸਿੱਧੀ ਚੇਤਾਵਨੀ!
ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ ਲਗਭਗ 35 ਸਾਲ ਦੱਸੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੋਈ ਪਛਾਣ ਪੱਤਰ ਨਾ ਹੋਣ ਕਾਰਨ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਪੁਲਸ ਨੇ ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਪਛਾਣ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ’ਚ ਰੱਖਿਆ ਗਿਆ ਹੈ, ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਪੁਲਸ ਨੇ ਫਿਲਹਾਲ ਮ੍ਰਿਤਕ ਦੀ ਲਾਸ਼ ਦੀ ਫੋਟੋ ਪਛਾਣ ਲਈ ਇਲਾਕੇ ’ਚ ਭੇਜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਂਗਰਸੀ ਆਗੂ ਦੇ ਭਰਾ ਦੇ ਕਤਲ ਮਾਮਲੇ ’ਚ ਪੁਲਸ ਦੇ ਹੱਥ ਲੱਗੇ ਕਈ ਸਬੂਤ
NEXT STORY