ਮਲੋਟ (ਜੁਨੇਜਾ) : ਕਿਸਾਨੀ ਮੰਗਾਂ ਦੇ ਹੱਕ ’ਚ ਆਵਾਜ਼ ਚੁੱਕਣ ਸਮੇਤ 13 ਮੰਗਾਂ ਨੂੰ ਲੈ ਕੇ ਮੈਂਬਰ ਪਾਰਲੀਮੈਂਟਾਂ ਨੂੰ ਮੰਗ ਪੱਤਰ ਦੇਣ ਸਬੰਧੀ ਸੰਯੁਕਤ ਕਿਸਾਨ ਮੋਰਚੇ ਦੇ ਉਲੀਕੇ ਪ੍ਰੋਗਰਾਮ ਤਹਿਤ ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੂੰ ਮੰਗ ਪੱਤਰ ਦੇਣ ਗਈਆਂ ਕਿਸਾਨ ਜਥੇਬੰਦੀਆਂ ਵਿਚ ਉਸ ਵਕਤ ਨਿਰਾਸ਼ਾ ਅਤੇ ਰੋਸ ਫੈਲ ਗਿਆ, ਜਦੋਂ ਪ੍ਰੋਗਰਾਮ ਦੇਣ ਦੇ ਬਾਵਜੂਦ ਦੋਵੇਂ ਲੋਕ ਸਭਾ ਮੈਂਬਰ ਕਿਸਾਨਾਂ ਨੂੰ ਨਹੀਂ ਮਿਲੇ। ਕਿਸਾਨਾਂ ਨੇ ਗੁੱਸੇ ਵਿਚ ਆ ਕੇ ਬਾਦਲ ਜੋੜੇ ਦੀ ਕੋਠੀ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਮੰਗ ਪੱਤਰਾਂ ਦੀਆਂ ਕਾਪੀਆਂ ਸਾੜ ਕੇ ਅਕਾਲੀ ਦਲ ਵਿਰੁਧ ਰੱਜ ਕੇ ਭੜਾਸ ਕੱਢੀ। ਇਸ ਮੌਕੇ ਕਿਸਾਨ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਨੂੰ ਉਨ੍ਹਾਂ ਦੇ ਹਲਕਿਆਂ ਵਿਚ ਆਉਣ ’ਤੇ ਘਿਰਾਓ ਕਰਨ ਦੀ ਚਿਤਾਵਨੀ ਦਿੱਤੀ।
ਇਹ ਵੀ ਪੜ੍ਹੋ- ਪ੍ਰਭੂ ਦਰਸ਼ਨ ਦੀ ਚਾਹਤ : 20 ਸਾਲਾਂ 'ਚ 84 ਕਰੋੜ ਵਾਰ ਕਾਪੀ 'ਚ ਲਿਖਿਆ 'ਰਾਧੇ ਸ਼ਾਮ, ਸੀਤਾ ਰਾਮ'
ਜਾਣਕਾਰੀ ਅਨੁਸਾਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਆਗੂ ਵੱਡੀ ਗਿਣਤੀ ਵਿਚ ਪਿੰਡ ਬਾਦਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਦੋਵਾਂ ਲੋਕ ਸਭਾ ਮੈਂਬਰਾਂ ਨੂੰ ਮੰਗ ਪੱਤਰ ਦੇਣ ਲਈ ਗਏ ਪਰ ਸੁਖਬੀਰ ਸਿੰਘ ਬਾਦਲ ਦਿੱਲੀ ਵਿਖੇ ਗਏ ਹੋਏ ਸਨ ਤੇ ਹਰਸਿਮਰਤ ਕੌਰ ਬਾਦਲ ਕੁਝ ਸਮਾਂ ਪਹਿਲਾਂ ਹੀ ਕੋਠੀ ਤੋਂ ਬਠਿੰਡਾ ਆਪਣੇ ਹਲਕੇ ਦੇ ਪ੍ਰੋਗਰਾਮਾਂ ਲਈ ਰਵਾਨਾ ਹੋ ਗਏ, ਜਿਸ ਕਾਰਨ ਕਿਸਾਨਾਂ ਕੋਲੋਂ ਮੰਗ ਪੱਤਰ ਲੈਣ ਲਈ ਕੋਈ ਨੁਮਾਇੰਦਾ ਨਹੀਂ ਆਇਆ। ਸੁਖਬੀਰ ਬਾਦਲ ਦੇ ਓ. ਐੱਸ. ਡੀ. ਅਵਤਾਰ ਸਿੰਘ ਵਣਵਾਲਾ ਨੇ ਕਿਸਾਨਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਾਡੀ ਗੱਲ ਹਰਸਿਮਰਤ ਕੌਰ ਬਾਦਲ ਨਾਲ ਕਰਵਾਈ ਜਾਵੇ। ਇਸ ਤੋਂ ਬਾਅਦ ਕਿਸਾਨਾਂ ਨੇ ਕੋਠੀ ਦੇ ਬਾਹਰ ਹਰਸਿਮਰਤ ਅਤੇ ਸੁਖਬੀਰ ਬਾਦਲ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤੇ ਮੁੰਡਿਆਂ ਨਾਲ ਵਾਪਰਿਆ ਭਾਣਾ, 17 ਸਾਲਾ ਮੁੰਡੇ ਦੀ ਹੋਈ ਮੌਤ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਮੋਹਾਲੀ 'ਚ ਅਚਨਚੇਤ ਮਾਰਿਆ ਛਾਪਾ, ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ (ਤਸਵੀਰਾਂ)
NEXT STORY