ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ 'ਤੇ ਝੂਠਾ ਪਰਚਾ ਦਰਜ ਕੀਤਾ ਗਿਆ ਹੈ, ਜੋ ਕਿ ਸਿਆਸਤ ਤੋਂ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਤਰੀ ਪਾਰਟੀ ਅਕਾਲੀ ਦਲ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਖ਼ਿਲਾਫ਼ ਸਰਕਾਰ ਗਲਤ ਕਰ ਰਹੀ ਹੈ ਪਰ ਅਸੀਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਾਂ ਅਤੇ ਅਕਾਲੀ ਦਲ ਇਹ ਲੜਾਈ ਡੱਟ ਕੇ ਲੜੇਗਾ। ਉਨ੍ਹਾਂ ਨੇ ਕਿਹਾ ਕਿ ਇਸ ਕੇਸ 'ਚ ਕਈ ਅਧਿਕਾਰੀ ਵੀ ਝੂਠ ਦਾ ਸਾਥ ਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਕੋਲ ਜਾਵਾਂਗੇ ਅਤੇ ਲੋਕਾਂ ਨੂੰ ਸੱਚ ਬਾਰੇ ਜਾਣੂੰ ਕਰਵਾਵਾਂਗੇ। ਸੁਖਬੀਰ ਬਾਦਲ ਨੇ ਕਿਹਾ ਕਿ ਮਜੀਠੀਆ ਖ਼ਿਲਾਫ਼ ਝੂਠਾ ਪਰਚਾ ਦਰਜ ਕੀਤਾ ਗਿਆ ਹੈ ਅਤੇ ਜੋ ਵੀ ਸਾਡੀ ਲੀਗਲ ਟੀਮ ਕਹੇਗੀ, ਅਸੀਂ ਉਸ ਦੇ ਹਿਸਾਬ ਨਾਲ ਹੀ ਅੱਗੇ ਚੱਲਾਂਗੇ।
ਕੋਰੀਅਰ ਪਿਕਅੱਪ ਗੱਡੀ ਤੇ ਛੋਟੇ ਹਾਥੀ ਵਿਚਾਲੇ ਟੱਕਰ, ਕਈ ਜ਼ਖਮੀ
NEXT STORY