ਚੰਡੀਗੜ੍ਹ : ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ 'ਚ ਜਿੱਤੇ 31 ਆਜ਼ਾਦ ਕੌਂਸਲਰ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ। ਸੁਖਬੀਰ ਬਾਦਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਦੇ 192 ਕੌਂਸਲਰ ਜੇਤੂ ਰਹੇ ਸਨ ਅਤੇ ਆਜ਼ਾਦ 51 ਕੌਂਸਲਰਾਂ ਨੇ ਅਕਾਲੀ ਦਲ ਦਾ ਸਾਥ ਦੇਣ ਦਾ ਫ਼ੈਸਲਾ ਕੀਤਾ, ਜਿਨ੍ਹਾਂ 'ਚੋਂ 31 ਕੌਂਸਲਰ ਅੱਜ ਪਾਰਟੀ 'ਚ ਸ਼ਾਮਲ ਹੋ ਗਏ ਅਤੇ ਬਾਕੀ ਜਲਦੀ ਸ਼ਮੂਲੀਅਤ ਕਰਨਗੇ।
ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ-ਹਨ੍ਹੇਰੀ ਨੂੰ ਲੈ ਕੇ ਵੱਡੀ ਚਿਤਾਵਨੀ, 3 ਦਿਨ ਰਹੋ ਸਾਵਧਾਨ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ
ਸੁਖਬੀਰ ਬਾਦਲ ਨੇ ਇਨ੍ਹਾਂ ਸਭ ਦੇ ਫ਼ੈਸਲੇ ਦਾ ਸੁਆਗਤ ਕੀਤਾ ਅਤੇ ਕਿਹਾ ਕਿ ਸੱਤਾਧਿਰ ਵਲੋਂ ਧੱਕਾ ਕਰਨ ਦੇ ਬਾਵਜੂਦ ਅਕਾਲੀ ਉਮੀਦਵਾਰ ਵੱਡੀ ਗਿਣਤੀ 'ਚ ਜਿੱਤੇ ਅਤੇ ਬਾਕੀ ਥਾਵਾਂ 'ਤੇ ਦੂਜੇ ਸਥਾਨ 'ਤੇ ਰਹੇ, ਜੇਕਰ ਚੋਣਾਂ ਨਿਰਪੱਖ ਹੁੰਦੀਆਂ ਤਾਂ ਸਥਿਤੀ ਕੁੱਝ ਹੋਰ ਹੋਣੀ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਕਾਂਗਰਸ ਨਾਲੋਂ ਵਧੀਆ ਕਾਰਗੁਜ਼ਾਰੀ ਵਿਖਾਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਸਿਰਫ 1251 ਸੀਟਾਂ ’ਤੇ ਚੋਣ ਲੜੀ, ਜਦੋਂ ਕਿ ਕਾਂਗਰਸ ਨੇ 1550 ਸੀਟਾਂ ’ਤੇ ਚੋਣ ਲੜੀ।
ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਜ਼ਰੂਰੀ ਖ਼ਬਰ, ਮੁਲਾਜ਼ਮਾਂ ਨੇ ਕੀਤਾ ਵੱਡਾ ਐਲਾਨ
ਉਨ੍ਹਾਂ ਕਿਹਾ ਕਿ ਕਾਂਗਰਸ ਨਾਲੋਂ 300 ਸੀਟਾਂ ਘੱਟ ਲੜਨ ਲਈ ਮਜਬੂਰ ਕਰਨ ਦੇ ਬਾਵਜੂਦ ਕਾਂਗਰਸ ਪਾਰਟੀ ਅਕਾਲੀ ਦਲ ਨਾਲੋਂ ਸਿਰਫ 150 ਸੀਟਾਂ ਹੀ ਵੱਧ ਜਿੱਤ ਸਕੀ। ਸੁਖਬੀਰ ਬਾਦਲ ਨੇ ਇਨ੍ਹਾਂ ਚੋਣਾਂ ਦੌਰਾਨ ਬੂਥ ਕੈਪਚਰਿੰਗ ਅਤੇ ਪ੍ਰਸ਼ਾਸਨਿਕ ਦੁਰਵਿਵਹਾਰ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਦੂਜੀਆਂ ਪਾਰਟੀਆਂ ਦੇ ਏਜੰਟਾਂ ਨੂੰ ਉਨ੍ਹਾਂ ਬੂਥਾਂ ਤੋਂ ਹਟਾ ਦਿੱਤਾ ਗਿਆ, ਜਿੱਥੇ ਉਹ ਮੌਜੂਦ ਸਨ ਅਤੇ ਸੱਤਾਧਿਰ ਪਾਰਟੀ ਦੇ ਸਮਰਥਕ ਉੱਥੇ ਬੈਠੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
60 ਲੱਖ ਦੀ ਡਿਜੀਟਲ ਠੱਗੀ ਮਾਰਨ 'ਤੇ ਸੱਤ ਖਿਲਾਫ ਮਾਮਲਾ ਦਰਜ
NEXT STORY