ਦੇਵੀਗੜ੍ਹ (ਨੌਗਾਵਾਂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨਾਲ ਮੁਲਾਕਾਤ ਕੀਤੀ ਗਈ ਹੈ। ਸੁਖਬੀਰ ਸਿੰਘ ਬਾਦਲ ਅਤੇ ਪਠਾਣਮਾਜਰਾ ਵਿਚਾਲੇ ਹੋਈ ਮੁਲਾਕਾਤ ਨੇ ਸਿਆਸੀ ਗਲਿਆਰਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ। ਦਰਅਸਲ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਆਪਣੇ ਨਵੇਂ ਬਣੇ ਘਰ ਦੀ ਖ਼ੁਸ਼ੀ ਵਿਚ ਆਪਣੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਦੇ ਉਪਰੰਤ ਅਨਾਜ ਮੰਡੀ ਘੜਾਮ ਵਿਖੇ ਰਾਗੀ ਜਥਿਆਂ ਵੱਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਇਸ ਧਾਰਮਿਕ ਸਮਾਗਮ ਵਿਚ ਜਿੱਥੇ ਹਲਕੇ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਨੇ ਹਾਜਰੀ ਲਵਾਈ, ਉੱਥੇ ਹੀ ਸੰਤ ਸਮਾਜ, ਸ਼੍ਰੋਮਣੀ ਅਕਾਲੀ ਦੱਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਦਿੱਲੀ ਤੋਂ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਜਿਨ੍ਹਾਂ ਨੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਨਵੇਂ ਬਣੇ ਘਰ ਦੀ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਨੂੰ ਹਲਕਾ ਨਿਵਾਸੀਆਂ ਦੀ ਸੇਵਾ ਕਰਨ ਲਈ ਉਤਸ਼ਾਹਤ ਕੀਤਾ।
ਇਹ ਵੀ ਪੜ੍ਹੋ: ਗ੍ਰੀਸ ਤੋਂ ਮੰਦਭਾਗੀ ਖ਼ਬਰ! ਪਰਿਵਾਰ ਨਾਲ ਘੁੰਮਣ ਨਿਕਲੇ ਜਲੰਧਰ ਦੇ ਵਿਅਕਤੀ ਨਾਲ ਵਾਪਰ ਗਿਆ ਭਾਣਾ

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਘਰ ਦਾ ਨਵੀਨੀਕਰਣ ਕਰਵਾਇਆ ਹੈ, ਜਿਸ ਦੀ ਖ਼ੁਸ਼ੀ ਵਿਚ ਇਹ ਧਾਰਮਿਕ ਸਮਾਗਮ ਕੁਝ ਮਹੀਨੇ ਪਹਿਲਾਂ ਕਰਵਾਉਣਾ ਸੀ ਪਰ ਆਮ ਆਦਮੀ ਪਾਰਟੀ ਦੇ ਨਾਲ ਵਿਵਾਦ ਪੈਦਾ ਹੋਣ ਕਾਰਨ ਉਨ੍ਹਾਂ ਨੂੰ ਕੁਝ ਸਮਾਂ ਬਾਹਰ ਰਹਿਣਾ ਪਿਆ, ਜਿਸ ਕਰਕੇ ਇਹ ਖ਼ੁਸ਼ੀ ਦਾ ਸਮਾਗਮ ਵਿਚ ਕੁਝ ਮਹੀਨੇ ਦੇਰੀ ਹੋਈ ਪਰ ਹੁਣ ਇਹ ਸਮਾਗਮ ਰੱਖਿਆ ਗਿਆ ਸੀ। ਇਸ ਮੌਕੇ ਵਿਧਾਇਕ ਪਠਾਣਮਾਜਰਾ ਅਤੇ ਉਨ੍ਹਾਂ ਦੇ ਸਪੁੱਤਰ ਹਰਜਸ਼ਨ ਸਿੰਘ ਪਠਾਣਮਾਜਰਾ ਨੇ ਆਈਆਂ ਸੰਗਤਾਂ ਅਤੇ ਸੰਤ ਸਮਾਜ ਦਾ ਪਹੁੰਚਣ ਤੇ ਕੋਟਿ ਕੋਟਿ ਧੰਨਵਾਦ ਕੀਤਾ।
ਇਹ ਵੀ ਪੜ੍ਹੋ: ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਨਵੀਂ ਵੀਡੀਓ! ਸਿਖਾਓ ਕਿਵੇਂ ਕਰੀਏ ਦੰਦਾਂ ਦੀ ਸਫ਼ਾਈ
ਇਸ ਮੌਕੇ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ, ਪੀਰ ਭੀਖਮ ਸ਼ਾਹ ਦੀ ਦਰਗਾਹ ਦੇ ਗੱਦੀ ਨਸ਼ੀਨ ਬੀਬੀ ਭੋਲੂ ਸ਼ਾਹ ਜੀ, ਬਾਬਾ ਹੰਸਾਲੀ ਵਾਲੇ, ਸੰਤ ਬਾਬਾ ਹਰਦੇਵ ਸਿੰਘ, ਬਾਬਾ ਸੁਖਦੇਵ ਸਿੰਘ, ਬਾਬਾ ਰਾਮ ਦੱਤ ਗਿਰੀ ਮਾਰਕੰਡਾ ਵਾਲੇ ਤੋਂ ਇਲਾਵਾ ਲਾਡੀ ਡੱਬਰੀ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ, ਜਗਰੂਪ ਸਿੰਘ ਵਿਧਾਇਕ ਬਠਿੰਡਾ, ਰਾਜਾ ਧੰਜੂ, ਹੈਪੀ ਸਰਪੰਚ, ਬੂਟਾ ਸਿੰਘ ਥਿੰਦ, ਪ੍ਰੇਮ ਸਿੰਘ ਖਨੇਜਾ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਪੰਚ ਸਰਪੰਚ, ਸਾਕ ਸਬੰਧੀ ਅਤੇ ਇਲਾਕਾ ਨਿਵਾਸੀ ਮੌਜੂਦ ਸਨ।
ਇਹ ਵੀ ਪੜ੍ਹੋ: ਅੱਧੀ ਰਾਤੀਂ ਭਾਖੜਾ ਨਹਿਰ 'ਤੇ ਪੁੱਜੀ ਵਿਆਹੁਤਾ, ਚੁੱਕਿਆ ਅਜਿਹਾ ਖ਼ੌਫ਼ਨਾਕ ਕਦਮ, ਸਾਰੇ ਪਰਿਵਾਰ ਦੇ ਉੱਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸੜਕ ਹਾਦਸੇ ’ਚ ਇਕ ਜ਼ਖਮੀ, ਪੁਲਸ ਨੇ ਕੀਤਾ ਮਾਮਲਾ ਦਰਜ
NEXT STORY