ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ)- ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਾਈ ਗਈ ਧਾਰਮਿਕ ਸਜ਼ਾ ਨੂੰ ਭੁਗਤਣ ਲਈ ਐਤਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਚ ਸੇਵਾ ਕੀਤੀ। ਐਤਵਾਰ ਨੂੰ ਸਿਹਤ ਠੀਕ ਨਾ ਹੋਣ ਕਾਰਨ ਉਨ੍ਹਾਂ ਨੇ ਸਿਰਫ ਦੋ ਘੰਟੇ ਸੇਵਾ ਨਿਭਾਈ। ਢੀਂਡਸਾ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਪਹੁੰਚੇ ਸਨ।
ਉਨ੍ਹਾਂ ਨੇ ਪਹਿਲਾਂ ਸੁਰੱਖਿਆ ਪਹਿਰੇਦਾਰ ਬਣ ਕੇ ਸੇਵਾ ਨਿਭਾਈ। ਫਿਰ ਉਨ੍ਹਾਂ ਕੀਰਤਨ ਸਰਵਣ ਕੀਤਾ ਅਤੇ ਬਰਤਨ ਵੀ ਸਾਫ਼ ਕੀਤੇ। ਹਾਲਾਂਕਿ ਸੁਖਬੀਰ ਬਾਦਲ ਸਮੇਤ ਸਾਰੇ ਆਗੂ ਬੁੱਧਵਾਰ ਅਤੇ ਵੀਰਵਾਰ ਨੂੰ ਮੁਕਤਸਰ ਵਿਚ ਆਪਣੀ ਸੇਵਾ ਪੂਰੀ ਕਰ ਚੁੱਕੇ ਹਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਚ ਅਰਦਾਸ ਵੀ ਕਰਵਾ ਚੁੱਕੇ ਹਨ ਪਰ ਢੀਂਡਸਾ ਦੀ ਸਿਹਤ ਠੀਕ ਨਾ ਹੋਣ ਕਾਰਨ ਉਨ੍ਹਾਂ ਨਾਲ ਸੇਵਾ ਕਰਨ ਨਹੀਂ ਆ ਸਕੇ ਸਨ। ਹੁਣ ਉਨ੍ਹਾਂ ਨੇ ਸ਼ਨੀਵਾਰ ਅਤੇ ਐਤਵਾਰ ਨੂੰ ਸੇਵਾ ਨਿਭਾਈ ਹੈ। ਉਨ੍ਹਾਂ ਨੇ ਗਲੇ ਵਿਚ ਤਖਤੀ ਪਾਈ ਅਤੇ ਕੀਰਤਨ ਸਰਵਣ ਕਰਦੇ ਹੋਏ ਗੁਰਦੁਆਰਾ ਸਾਹਿਬ ਵਿਚ ਸੇਵਾ ਕੀਤੀ ਤੇ ਅੰਤ ’ਚ ਲੰਗਰ ਛਕਿਆ।
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸਲਾਹਕਾਰ ਬੋਰਡ ਦੇ ਮੈਂਬਰ ਕੁਲਬੀਰ ਸਿੰਘ ਮੱਤਾ ਨੇ ਦੱਸਿਆ ਕਿ ਢੀਂਡਸਾ ਨੇ ਸੇਵਾ ਪੂਰੀ ਕਰ ਲਈ ਹੈ। ਹੁਣ ਢੀਂਡਸਾ ਸ੍ਰੀ ਅਕਾਲ ਤਖ਼ਤ ਸਾਹਿਬ ’ਚ ਅਰਦਾਸ ਕਰਵਾਉਣ ਲਈ ਜਾਣਗੇ। ਸਿਹਤ ਠੀਕ ਨਾ ਹੋਣ ਕਾਰਨ ਉਹ ਪਹਿਲਾਂ ਸੇਵਾ ਪੂਰੀ ਨਹੀਂ ਕਰ ਸਕੇ ਸਨ ਪਰ ਹੁਣ ਉਨ੍ਹਾਂ ਨੇ ਸੇਵਾ ਪੂਰੀ ਕਰ ਲਈ ਹੈ।
ਇਹ ਵੀ ਪੜ੍ਹੋ- ਕੱਲ੍ਹ ਲੱਗਿਆ 'ਛੁਆਰਾ', ਅੱਜ ਖੜ੍ਹੇ ਪੈਰ ਵਿਆਹ ਤੋਂ ਮੁਕਰ ਗਈ ਲਾੜੀ, ਖ਼ਾਲੀ ਹੱਥ ਮੁੜੀ ਬਰਾਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼ਿਮਲੇ ਨਾਲੋਂ ਵੀ ਠੰਡਾ ਹੋਇਆ ਚੰਡੀਗੜ੍ਹ, ਦਿਨ-ਰਾਤ ਦੇ ਤਾਪਮਾਨ 'ਚ ਸਿਰਫ਼ 3 ਡਿਗਰੀ ਦਾ ਫ਼ਰਕ
NEXT STORY