ਲੁਧਿਆਣਾ (ਅਨਿਲ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਭੁਲੱਥ ਤੋਂ ਮੌਜੂਦਾ ਵਿਧਾਇਕ ਸੁਖਪਾਲ ਖਹਿਰਾ ਦੀ ਮਾਲਕੀਅਤ ਵਾਲੀ ਜਗ੍ਹਾ ਨੂੰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਢਹਿ ਢੇਰੀ ਕਰਨ ਦੀ ਕਾਰਵਾਈ ਨੂੰ ਬੇਹੱਦ ਮੰਦਭਾਗਾ ਤੇ ਬਦਲਾਲਊ ਭਾਵਨਾ ਕਰਾਰ ਦਿੰਦਿਆਂ ਕਿਹਾ ਕਿ ਜਦੋਂ ਤੋਂ ਸੂਬੇ ਦੀ ਸੱਤਾ 'ਤੇ ਆਮ ਆਦਮੀ ਪਾਰਟੀ ਕਾਬਜ਼ ਹੋਈ ਹੈ, ਹੋ ਉਦੋਂ ਤੋਂ ਲੈ ਕੇ ਹੁਣ ਤੱਕ ਇਹ ਸਰਕਾਰ ਸੱਚ ਦੀ ਆਵਾਜ਼ ਨੂੰ ਕੁਚਲਨ ਲਈ ਆਪਣੇ ਵਿਰੋਧੀਆਂ 'ਤੇ ਬਦਲਾ ਲਊ ਰਾਜਨੀਤੀ ਤਹਿਤ ਅਜਿਹੀਆਂ ਘਟੀਆ ਕਿਸਮ ਦੀਆਂ ਕਾਰਵਾਈਆਂ ਕਰਦੀ ਆ ਰਹੀ ਹੈ, ਜਿਸ ਨਾਲ ਲੋਕਤੰਤਰ ਦਾ ਘਾਣ ਅਤੇ ਕਾਨੂੰਨ ਦੇ ਰਾਜ ਦੀ ਹੱਤਿਆ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 1 ਆਪਣੇ ਖ਼ਿਲਾਫ਼ ਉੱਠਣ ਵਾਲੀਆਂ ਸੱਚੀਆਂ ਆਵਾਜ਼ਾਂ ਨੂੰ ਦਬਾਉਣ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਘਿਣਾਉਣਾ ਚਿਹਰਾ ਦੁਨੀਆ ਸਾਹਮਣੇ ਬੇਨਕਾਬ ਕਰ ਦਿੱਤਾ ਹੈ।
ਭਾਜਪਾ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੇ ਸਿਆਸੀ ਵਿਰੋਧੀਆਂ 'ਤੇ ਰੱਜ ਕੇ ਤਸ਼ੱਦਦ ਕੀਤਾ ਜਾ ਰਿਹਾ ਹੈ, ਇਸ ਦੀ ਤਾਜ਼ਾ ਮਿਸਾਲ ਇਕ ਚੁਣੇ ਹੋਏ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋ ਪੁਖ਼ਤਾ ਕਾਨੂੰਨੀ ਸਬੂਤ ਪੇਸ਼ ਕਰਨ ਦੇ ਬਾਵਜੂਦ ਉਸ ਦੀ ਜੱਦੀ-ਪੁਰਖਾਂ ਦੀ ਜਾਇਦਾਦ 'ਤੇ ਬੁਲਡੋਜ਼ਰ ਚਲਾਏ ਜਾਣ ਜਾਣ ਲੋਕਾਂ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਨਿਆਂਸੰਗਤ ਨਹੀਂ, ਸਗੋਂ ਖੁੱਲ੍ਹਾ ਸਿਆਸੀ ਬਦਲਾ ਹੈ। ਉਨ੍ਹਾਂ ਕਿਹਾ ਕਿ ਪਿੱਛਲੀਆਂ ਸਰਕਾਰਾਂ ਵੇਲੇ ਵੀ ਸਿਆਸੀ ਆਗੂਆਂ ਵਲੋਂ ਸਰਕਾਰੀ ਕੰਮਾਂ ਦੀ ਨੁਕਤਾਚੀਨੀ ਕੀਤੀ ਜਾਂਦੀ ਰਹੀ ਹੈ, ਪਰ ਕਿਸੇ ਵੀ ਸਰਕਾਰ ਨੇ ਆਪਣੇ ਵਿਰੋਧੀਆਂ 'ਤੇ ਇਸ ਤਰ੍ਹਾਂ ਦੀ ਘਟੀਆ ਰਾਜਨੀਤੀ ਨਹੀਂ ਕੀਤੀ। ਗਰਚਾ ਨੇ ਕਿਹਾ ਕਿ ਬੁਲਡੋਜ਼ਰ ਦੀ ਰਾਜਨੀਤੀ ਰਾਹੀਂ ਲੋਕਾਂ ਵਲੋਂ ਚੁਣੇ ਨੁਮਾਇੰਦੇ ਨੂੰ ਜਨਤਕ ਤੌਰ 'ਤੇ ਬਦਨਾਮ ਕਰਨ ਦੀ ਕੋਸ਼ਿਸ਼ ਲੋਕਤੰਤਰ ਦੀ ਆਤਮਾ 'ਤੇ ਸਿੱਧਾ ਹਮਲਾ ਹੈ। ਇਸ ਤੋਂ ਪਹਿਲਾਂ ਵੀ ਸਰਕਾਰ ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਮੀਡੀਆ 'ਤੇ ਹਮਲੇ ਕਰ ਚੁੱਕੀ ਹੈ।
ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 2 ਕਿੱਲੋ ਹੈਰੋਇਨ ਤੇ ਅਸਲਾ ਬਰਾਮਦ
NEXT STORY