ਸੰਗਰੂਰ- ਸੰਗਰੂਰ ਵਿਖੇ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮਾਮਲੇ 'ਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਪਿੰਡ ਗੁੱਜਰਾਂ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਦੁਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸ਼ਰਾਬ ਪੀਣ ਨਾਲ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਦਿਲਾਸਾ ਦਿੱਤਾ। ਉਨ੍ਹਾਂ ਨੇ ਇਸ ਮੌਕੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਅਸੀਂ ਇਲੈਕਸ਼ਨ ਕਮਿਸ਼ਨ ਨੂੰ ਮਿਲ ਕੇ ਆਏ ਤਾਂ ਉਨ੍ਹਾਂ ਨੇ ਐੱਸ.ਆਈ.ਟੀ. ਦਾ ਗਠਨ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੀਆਂ ਕੁੜੀਆਂ ਨਾਲ ਜੁੜੀ ਅਹਿਮ ਖ਼ਬਰ, ਬਣਾਈ ਗਈ ਵਿਸ਼ੇਸ਼ ਨੀਤੀ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪਰਿਵਾਰ ਨਾਲ ਦੁਖ ਸਾਂਝੀ ਕੀਤਾ। ਉਨ੍ਹਾਂ ਕਿਹਾ ਕਿ ਇਸ ਪਿੰਡ ਇਕੱਠੇ ਕਈ ਸਿਵੇ ਬਲੇ ਹਨ ਅਤੇ ਪਰਿਵਾਰਾਂ ਦਾ ਬੁਰਾ ਹਾਲ ਹੈ। ਮੁੱਖ ਮੰਤਰੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਮ੍ਰਿਤਕ ਲੋਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦੀ ਗੱਲ ਕਹੀ ਅਤੇ ਨਾਲ ਹੀ ਕਿਹਾ ਕਿ ਉਨ੍ਹਾਂ ਦੇ ਬੱਚਿਆਂ ਨੂੰ ਪੜ੍ਹਾਉਣਗੇ ਵੀ ਅਤੇ ਨੌਕਰੀਆਂ ਵੀ ਦੇਣਗੇ ਅਤੇ ਜਿਹੜੇ ਲੋਕ ਇਸ ਘਟਨਾ ਲਈ ਜ਼ਿੰਮੇਵਾਰ ਹਨ, ਉਨ੍ਹਾਂ 'ਤੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਲਾਹੌਰ 'ਚ ਪਿਛਲੇ 80 ਦਿਨਾਂ ਵਿਚ ਵਾਪਰੀਆਂ 74 ਹਜ਼ਾਰ ਵਾਰਦਾਤਾਂ, 10 ਦਿਨਾਂ ਅੰਕੜਾ ਕਰੇਗਾ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
UK ਦਾ ਵੀਜ਼ਾ ਲਗਾਉਣ ਦੇ ਨਾਂ ’ਤੇ 13 ਲੱਖ 86 ਹਜ਼ਾਰ ਠੱਗੇ
NEXT STORY