ਚੰਡੀਗੜ੍ਹ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਲਈ 1600 ਕਰੋੜ ਦੇ ਦਿੱਤੇ ਗਏ ਰਾਹਤ ਪੈਕੇਜ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਵੱਲੋਂ ਇਸ ਪੈਕੇਜ ਨੂੰ ਮਹਿਜ਼ ਡਰਾਮਾ ਕਰਾਰ ਦਿੱਤਾ ਗਿਆ ਹੈ। ਇਸੇ ਮੁੱਦੇ ਨੂੰ ਲੈ ਕੇ ਪੰਜਾਬ ਭਾਜਪਾ ਵੱਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਨੂੰ ਲੰਮੇਂ ਹੱਥੀ ਲਿਆ ਅਤੇ ਕਈ ਦੋਸ਼ ਲਗਾਏ।
ਪੰਜਾਬ ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਚੀਫ਼ ਸੈਕਟਰੀ 13 ਹਜ਼ਾਰ 99 ਕਰੋੜ ਦੀ ਗੱਲ ਕਰ ਰਹੇ ਹਨ। ਮੰਤਰੀ ਹਰਦੀਪ ਸਿੰਘ ਮੁੰਡੀਆ 20 ਹਜ਼ਾਰ ਕਰੋੜ ਰੁਪਏ ਦੀ ਗੱਲ ਕਰ ਰਹੇ ਹਨ। ਇਨ੍ਹਾਂ ਨੇ ਪੰਜਾਬ ਦਾ ਮਜ਼ਾਕ ਬਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਖ਼ੁਦ ਅੰਕੜਿਆਂ ਦਾ ਫ਼ੈਸਲਾ ਕਰ ਲਵੇ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਜਲੰਧਰ ਸੈਂਟਰਲ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਛਿੜੀ ਚਰਚਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'PM ਮੋਦੀ ਪੰਜਾਬੀਆਂ ਨਾਲ ਕੋਝਾ ਮਜ਼ਾਕ ਕਰ ਗਏ', ਪੰਜਾਬ ਦੌਰੇ ਲਈ ਅਮਨ ਅਰੋੜਾ ਨੇ ਵਿੰਨ੍ਹਿਆ ਤਿੱਖਾ ਨਿਸ਼ਾਨਾ (ਵੀਡੀਓ)
NEXT STORY