ਪਟਿਆਲਾ (ਮਨਦੀਪ ਜੋਸਨ, ਰਾਜੇਸ਼ ਪੰਜੌਲਾ) - ਮਾਨਯੋਗ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਨੂੰ ਝਾੜ ਪਾਉਂਦਿਆਂ ਪਟਿਆਲਾ ਅਤੇ ਮੋਗਾ ਦੇ 50 ਵਾਰਡਾਂ ’ਚ ਦੁਬਾਰਾ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਹਨ। ਇਹ ਚੋਣਾਂ ਹਾਈਕੋਰਟ ਦੇ ਸਾਬਕਾ ਜੱਜ ਦੀ ਅਗਵਾਈ ਹੇਠ ਹੋਣਗੀਆਂ ਅਤੇ ਮਾਨਯੋਗ ਹਾਈਕੋਰਟ ਦੇ ਮੁੱਖ ਜੱਜ ਨੂੰ ਦਿਖਾਏ ਬਿਨਾਂ ਨਤੀਜੇ ਐਲਾਨੇ ਨਹੀਂ ਜਾਣਗੇ।
ਇਨ੍ਹਾਂ ਚੋਣਾਂ ਨੂੰ ਨਿਆਂਇਕ ਨਿਗਰਾਨੀ ਹੇਠ 6 ਹਫ਼ਤਿਆਂ ਦੇ ਅੰਦਰ ਦੁਬਾਰਾ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦਸੰਬਰ 2024 ’ਚ ਹੋਈਆਂ ਪਟਿਆਲਾ ਅਤੇ ਮੋਗਾ ਨਗਰ ਨਿਗਮ ਚੋਣਾਂ ’ਚ ਵੱਡੇ ਪੱਧਰ ’ਤੇ ਬੂਥ ਕੈਪਚਰਿੰਗ, ਜਾਅਲੀ ਵੋਟਾਂ ਪਾਉਣ ਅਤੇ ਨਾਮਜ਼ਦਗੀ ਪੱਤਰ ਦਾਖਲ ਨਾ ਕਰਨ ਦੇਣ ਦੇ ਮਾਮਲੇ ’ਚ ਕਈ ਧਿਰਾਂ ਮਾਨਯੋਗ ਹਾਈਕੋਰਟ ਅਤੇ ਫਿਰ ਸੁਪਰੀਮ ਕੋਰਟ ’ਚ ਪਹੁੰਚੀਆਂ ਸਨ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਾਬਕਾ ਜੱਜ ਜਸਟਿਸ ਨਿਰਮਲਜੀਤ ਕੌਰ ਦੀ ਪ੍ਰਧਾਨਗੀ ਹੇਠ ਤੱਥ-ਖੋਜ ਕਮਿਸ਼ਨ ਦਾ ਗਠਨ ਕੀਤਾ ਗਿਆ ਸੀ। ਇਸ ਕਮਿਸ਼ਨ ਨੇ ਆਪਣੀ ਰਿਪੋਰਟ ’ਚ ਸਪੱਸ਼ਟ ਕੀਤਾ ਸੀ ਕਿ ਪਟਿਆਲਾ ਦੇ 28 ਵਾਰਡਾਂ ਤੋਂ ਇਲਾਵਾ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਅਤੇ ਨਗਰ ਕੌਂਸਲ ਬਾਘਾ ਪੁਰਾਣਾ ਦੇ ਸਾਰੇ 15 ਵਾਰਡਾਂ ਦੀਆਂ ਚੋਣਾਂ ਨੂੰ ਧਾਂਦਲੀ ਤੋਂ ਪ੍ਰਭਾਵਿਤ ਮੰਨਿਆ ਗਿਆ ਸੀ।
ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਵੱਲੋਂ ਇਕ ਹਫ਼ਤੇ ਦੇ ਅੰਦਰ ਇਕ ਸੇਵਾ-ਮੁਕਤ ਹਾਈਕੋਰਟ ਜੱਜ ਨੂੰ ਨਿਗਰਾਨੀ ਕਮੇਟੀ ਦੇ ਰੂਪ ’ਚ ਨਿਯੁਕਤ ਕੀਤਾ ਜਾਵੇਗਾ ਅਤੇ ਚੋਣ ਪ੍ਰੋਗਰਾਮ ਉਦੋਂ ਤੱਕ ਜਾਰੀ ਨਹੀਂ ਕੀਤਾ ਜਾ ਸਕੇਗਾ, ਜਦੋਂ ਤੱਕ ਕਮੇਟੀ ਦਾ ਗਠਨ ਨਹੀਂ ਹੋ ਜਾਂਦਾ। ਇਸ ਦੇ ਨਾਲ ਹੀ ਹਾਈਕੋਰਟ ਬਾਰ ਦੇ 2 ਜਾਂ 3 ਸੀਨੀਅਰ ਮੈਂਬਰਾਂ ਨੂੰ ਆਬਜ਼ਰਵਰ ਨਿਯੁਕਤ ਕੀਤਾ ਜਾਵੇਗਾ। ਪਟਿਆਲਾ ਦੇ 28 ਵਾਰਡਾਂ ਦੇ ਨਾਲ-ਨਾਲ ਧਰਮਕੋਟ ਦੇ 7 ਅਤੇ ਬਾਘਾ ਪੁਰਾਣਾ ਦੇ 15 ਵਾਰਡਾਂ ’ਚ ਦੁਬਾਰਾ ਚੋਣਾਂ ਹੋਣਗੀਆਂ।
ਪੰਜਾਬ: ਹੋਟਲ ਦੇ ਕਮਰੇ 'ਚੋਂ ਮਿਲੀ ਬੰਦੇ ਦੀ ਲਾਸ਼! ਗੁਆਂਢਣ ਨਾਲ...
NEXT STORY