ਤਪਾ ਮੰਡੀ (ਸ਼ਾਮ,ਗਰਗ) : ਤਪਾ ਪੁਲਸ ਨੇ ਇੱਕ ਮੌਜੂਦਾ ਪੰਚਾਇਤ ਮੈਂਬਰ ਅਤੇ ਉਸ ਦੇ ਸਾਥੀ ਨੂੰ ਨਜਾਇਜ਼ ਅਸਲਾ ਸਮੇਤ 2 ਜਿੰਦਾ ਰਾਊਦ ਸਣੇ ਕਾਬੂ ਕਰਕੇ ਮਾਮਲਾ ਦਰਜ ਕਰਨ ਬਾਰੇ ਜਾਣਕਾਰੀ ਮਿਲੀ ਹੈ। ਇਸ ਸੰਬੰਧੀ ਜਾਂਚ ਅਧਿਕਾਰੀ ਸਬ-ਇੰਸਪੈਕਟਰ ਅੰਮ੍ਰਿਤ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਬਰਨਾਲਾ ਮੈਡਮ ਅਲਕਾ ਮੀਨਾ ਦੇ ਦਿੱਤੇ ਨਿਰਦੇਸ਼ਾਂ,ਡੀ.ਐੱਸ.ਪੀ ਤਪਾ ਗੁਰਵਿੰਦਰ ਸਿੰਘ ਅਤੇ ਥਾਣਾ ਮੁੱਖੀ ਨਰਦੇਵ ਸਿੰਘ ਦੇ ਹੁਕਮਾਂ ‘ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਮੁਹਿੰਮ ਚਲਾਈ।
ਇਹ ਵੀ ਪੜ੍ਹੋ : ਫਿਰੋਜ਼ਪੁਰ ਜੇਲ੍ਹ 'ਚ ਬੰਦ ਗੈਂਗਸਟਰ ਭੋਲਾ ਸ਼ੂਟਰ ਦੀ ਸ਼ੱਕੀ ਹਾਲਾਤ 'ਚ ਮੌਤ
ਇਸ ਮੁਹਿੰਮ ਦੌਰਾਨ ਉਸ ਸਮੇਂ ਭਾਰੀ ਸਫ਼ਲਤਾ ਮਿਲੀ ਜਦ ਉਹ ਪੁਲਸ ਪਾਰਟੀ ਸਮੇਤ ਬੱਸ ਸਟੈਂਡ ਤਾਜੋ ਕੈਂਚੀਆਂ ਮੌਜੂਦ ਸੀ ਤਾਂ ਕਿਸੇ ਮੁਖਬਰ ਨੇ ਇਤਲਾਹ ਦਿੱਤੀ ਕਿ ਪਿੰਡ ਤਾਜੋਕੇ ਦਾ ਮੌਜੂਦਾ ਪੰਚਾਇਤ ਮੈਂਬਰ ਇੰਦਰਜੀਤ ਸਿੰਘ ਆਪਣੇ ਸਾਥੀ ਸੋਮਾ ਸਿੰਘ ਨਾਲ ਦਾਣਾ ਮੰਡੀ ਤਪਾ ਵਿਖੇ ਕਪਾਹ ਮੰਡੀ ਰੂਮ ਨਾਲ ਬੈਠੇ ਹਨ,ਜਿਨ੍ਹਾਂ ਕੋਲ ਨਜਾਇਜ਼ ਅਸਲਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੱਡੀ ਵਾਰਦਾਤ ਤੋਂ ਬਚਾਅ ਹੋ ਸਕਦਾ ਹੈ ਤਾਂ ਪੁਲਸ ਪਾਰਟੀ ਨੇ ਤੁਰੰਤ ਦੋਵਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਨਜ਼ਾਇਜ ਅਸਲਾ ਸਣੇ 2 ਜਿੰਦਾ ਰਾਊਦ ਬਰਾਮਦ ਕਰਕੇ ਅਸਲਾ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਪਾਰਟੀ ਨੇ ਦੱਸਿਆ ਕਿ ਫੜੇ ਗਏ ਦੋਸ਼ੀਆਂ ਤੋਂ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਪੇਕੇ ਪੁੱਜੀ ਕੁੜੀ ਦਾ ਪ੍ਰੇਮੀ ਨੇ ਕਿਰਚ ਮਾਰ ਕੇ ਕੀਤਾ ਕਤਲ
ਨੋਟ: ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।
ਪੰਜਾਬ 'ਚ ਕਣਕ ਦੀ ਖ਼ਰੀਦ ਦੌਰਾਨ ਲਾਈ ਜਾਵੇਗੀ ਜ਼ਿਲ੍ਹਾ ਵਾਰ ਲਿਮਿਟ
NEXT STORY