ਤਲਵੰਡੀ ਸਾਬੋ (ਮੁਨੀਸ਼)- ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਸਾਬਕਾ ਕੇਂਦਰੀ ਮੰਤਰੀ ਅੱਜ ਲੋਹੜੀ ਦੇ ਤਿਉਹਾਰ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਤਖਤ ਸਾਹਿਬ ਨਤਮਸਤਕ ਹੋਣ ਉਪਰੰਤ ਉਨ੍ਹਾਂ ਨੇ ਸਮੁੱਚੀਆਂ ਸੰਗਤਾਂ ਨੂੰ ਲੋਹੜੀ ਅਤੇ ਮਾਘੀ ਦੇ ਪਾਵਨ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।
ਬੀਬਾ ਹਰਸਿਮਰਤ ਕੌਰ ਬਾਦਲ ਅੱਜ ਪਹਿਲਾਂ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਜਿੱਥੇ ਉਨ੍ਹਾਂ ਕੀਰਤਨ ਸ੍ਰਵਣ ਕਰਨ ਉਪਰੰਤ ਉਨ੍ਹਾਂ ਨੇ ਗੁਰਦੁਆਰਾ ਲਿਖਣਸਰ ਸਾਹਿਬ ਵਿਖੇ ਵੀ ਮੱਥਾ ਟੇਕਿਆ। ਪੱਤਰਕਾਰਾਂ ਨਾਲ ਗੱਲ ਕਰਦਿਆਂ ਬੀਬਾ ਬਾਦਲ ਨੇ ਸੰਗਤਾਂ ਨੂੰ ਲੋਹੜੀ ਦੀ ਮੁਬਾਰਕਬਾਦ ਦੇਣ ਦੇ ਨਾਲ ਖੁਸ਼ੀ ਪ੍ਰਗਟ ਕੀਤੀ ਕਿ ਜਦੋਂ ਤੋਂ ਉਨ੍ਹਾਂ ਦੀ ਸਮਾਜਿਕ ‘ਨੰਨ੍ਹੀ ਛਾਂ’ ਮੁਹਿੰਮ ਸ਼ੁਰੂ ਹੋਈ ਅਤੇ ਉਨ੍ਹਾਂ ਨੇ ਪੁੱਤਰਾਂ ਦੇ ਨਾਲ-ਨਾਲ ਧੀਆਂ ਦੀ ਲੋਹੜੀ ਮਨ੍ਹਾਉਣ ਦਾ ਵੀ ਸੱਦਾ ਦਿੱਤਾ ਉਦੋਂ ਤੋਂ ‘ਧੀਆਂ ਦੀ ਲੋਹੜੀ’ ਮਨ੍ਹਾਉਣ ਦਾ ਰੁਝਾਨ ਵਧਿਆ ਹੈ।
ਉਨ੍ਹਾਂ ਨੇ ਇੱਕ ਵਾਰ ਫਿਰ ਅਪੀਲ ਕੀਤੀ ਕਿ ਧੀਆਂ ਨੂੰ ਵੀ ਪੁੱਤਰਾਂ ਦੇ ਬਰਾਬਰ ਸਮਝਿਆ ਜਾਵੇ ਤਾਂ ਕਿ ਉਹ ਵੀ ਸਮਾਜ ਦੇ ਹਰ ਖੇਤਰ 'ਚ ਤਰੱਕੀ ਕਰ ਸਕਣ। ਇਸ ਮੌਕੇ ਬੀਬਾ ਬਾਦਲ ਨੇ ਸੰਗਤਾਂ ਨੂੰ ਇਹ ਵੀ ਅਪੀਲ ਕੀਤੀ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ 17 ਜਨਵਰੀ ਨੂੰ ਵੱਡੇ ਪੱਧਰ ਤੇ ਧਾਰਮਿਕ ਸਮਾਗਮ ਕਰਵਾਉਣ ਦੇ ਕੀਤੇ ਉਪਰਾਲੇ ਨੂੰ ਸਫਲ ਬਣਾਉਣ ਲਈ ਧਾਰਮਿਕ ਸਮਾਗਮਾਂ 'ਚ ਅਤੇ 16 ਜਨਵਰੀ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਪਹੁੰਚ ਰਹੇ ‘ਆਪੇ ਗੁਰੁ ਚੇਲਾ’ ਨਗਰ ਕੀਰਤਨ 'ਚ ਵਧ ਚੜ ਕੇ ਸ਼ਮੂਲੀਅਤ ਕੀਤੀ ਜਾਵੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ, ਤਖਤ ਸਾਹਿਬ ਦੇ ਮੈਨੇਜ਼ਰ ਭਾਈ ਰਣਜੀਤ ਸਿੰਘ,ਯੂਥ ਅਕਾਲੀ ਦਲ ਹਲਕਾ ਪ੍ਰਧਾਨ ਐਡਵੋਕੇਟ ਸਤਿੰਦਰ ਸਿੱਧੂ,ਸੀ.ਅਕਾਲੀ ਆਗੂ ਰਣਜੀਤ ਸਿੰਘ ਮਲਕਾਣਾ ਅਤੇ ਗੁਰਬਿੰਦਰ ਸਿੰਘ ਦਫਤਰ ਇੰਚਾਰਜ ਆਦਿ ਵੀ ਮੌਜੂਦ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਕੇਂਦਰੀ ਜੇਲ੍ਹ ਫਿਰੋਜ਼ਪੁਰ ’ਚੋਂ 3 ਮੋਬਾਇਲ ਫੋਨ ਬਰਾਮਦ, ਮਾਮਲਾ ਦਰਜ
NEXT STORY