ਤਲਵੰਡੀ ਸਾਬੋ(ਮਨੀਸ਼)— ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਸੂਬੇ ਵਿਚ ਅੱਤਵਾਦ ਅਤੇ ਨਸ਼ਿਆਂ ਦੇ ਦੌਰ ਤੋਂ ਬਾਅਦ ਹੁਣ ਪੰਜਾਬ ਵਿਚ ਵਾਪਰ ਰਹੀਆਂ ਬਲਾਤਕਾਰ ਵਰਗੀਆਂ ਘਟਨਾਵਾਂ 'ਤੇ ਗੰਭੀਰ ਚਿੰਦਾ ਜ਼ਾਹਰ ਕੀਤੀ। ਦੱਸ ਦੇਈਏ ਕਿ ਮਨੀਸ਼ਾ ਗੁਲਾਟੀ ਤਲਵੰਡੀ ਸਾਬੋ ਦੀ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਇਕ ਸਮਾਗਮ ਵਿਚ ਸ਼ਿਰਕਤ ਕਰਨ ਲਈ ਪੁੱਜੇ ਹੋਏ ਸਨ।

ਇਸ ਦੌਰਾਨ ਉਨ੍ਹਾਂ ਨੇ ਲੁਧਿਆਣਾ ਵਿਚ ਵਾਪਰੀ ਗੈਂਗਰੇਪ ਦੀ ਘਟਨਾ 'ਤੇ ਦੁੱਖ ਪ੍ਰਗਟ ਕਰਦਿਆਂ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਪਿਛਲੇ ਦਿਨੀਂ ਮਾਨਸਾ ਵਿਖੇ ਦੂਜੀ ਕਲਾਸ ਵਿਚ ਪੜ੍ਹਦੀ ਬੱਚੀ ਨਾਲ ਹੋਈ ਬਲਾਤਕਾਰ ਦੀ ਘਟਨਾ ਤੋਂ ਅਣਜਾਣਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਬਿਤੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਸੂਬੇ ਵਿਚ ਕੁੜੀਆਂ ਲਈ ਵਧੇਰੇ ਸੁਰੱਖਿਆ ਦੀ ਮੰਗ ਕੀਤੀ ਹੈ।
ਅੱਤਵਾਦੀ ਹਮਲਾ : 15 ਮਿੰਟਾਂ ਲਈ ਬੰਦ ਰੱਖੇ ਗਏ ਲੁਧਿਆਣਾ ਦੇ ਪੈਟਰੋਲ ਪੰਪ
NEXT STORY