ਤਲਵੰਡੀ ਸਾਬੋ (ਮਨੀਸ਼) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਸਿੱਖ ਕੌਮ ਦੇ ਚੋਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।
ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਵੀ ਮੌਜੂਦ ਰਹੇ। ਭਾਈ ਡੱਲ ਸਿੰਘ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਦੀ ਹਜ਼ੂਰੀ ਵਿਚ ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਆਉਂਦੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਜਪੁ ਜੀ ਸਾਹਿਬ ਦੇ ਪਾਠ ਸ਼ਰਧਾ ਅਤੇ ਭਾਵਨਾ ਨਾਲ ਕੀਤੇ ਗਏ। ਆਪਣੇ ਸੰਬੋਧਨ ਦੌਰਾਨ ਜਥੇਦਾਰ ਨੇ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਜੀਵਨ 'ਤੇ ਚਾਨਣਾ ਪਾਉਂਦੇ ਹੋਏ ਬੱਚਿਆਂ ਨੂੰ ਜਪੁ ਜੀ ਸਾਹਿਬ ਦੇ ਪਾਠ ਕਰਨ ਦੀ ਪ੍ਰੇਰਨਾ ਦਿੱਤੀ।
ਪਾਕਿਸਤਾਨ ਸਰਕਾਰ ਸਰਧਾਲੂਆਂ ਤੋਂ ਲਈ ਜਾਣ ਵਾਲੀ ਫੀਸ ਪ੍ਰਤੀ ਫਿਰ ਤੋਂ ਵਿਚਾਰ ਕਰੇ: ਰੱਖੜਾ
NEXT STORY