ਭਵਾਨੀਗੜ੍ਹ (ਵਿਕਾਸ ਮਿੱਤਲ)- ਨੇੜਲੇ ਪਿੰਡ ਭੱਟੀਵਾਲ ਕਲਾਂ ਦੇ ਸਰਕਾਰੀ ਸਕੂਲ ਦੇ ਇੱਕ ਅਧਿਆਪਕ ਵੱਲੋਂ 12ਵੀਂ ਜਮਾਤ ਦੇ 3 ਵਿਦਿਆਰਥੀਆਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚਿਆਂ ਦੀ ਕੁੱਟਮਾਰ ਦੀ ਸਾਰੀ ਘਟਨਾ ਸਕੂਲ ਦੇ ਕਲਾਸ ਰੂਮ 'ਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਈ।ਸਕੂਲ 'ਚ ਬੱਚਿਆਂ ਦੀ ਕੁੱਟਮਾਰ ਦੀ ਘਟਨਾ ਸ਼ੁੱਕਰਵਾਰ ਨੂੰ ਵਾਪਰੀ। ਦੋਸ਼ ਹੈ ਕਿ ਜਦੋਂ ਪੀੜਤ ਬੱਚਿਆਂ ਨੇ ਪਿੰਡ ਦੇ ਸਰਪੰਚ ਨੂੰ ਮਾਮਲੇ ਬਾਰੇ ਦੱਸਿਆ ਤਾਂ ਸਕੂਲ ਪਹੁੰਚੇ ਸਰਪੰਚ ਤੇ ਉਸ ਦੇ ਸਾਥੀਆਂ ਨਾਲ ਵੀ ਉਕਤ ਅਧਿਆਪਕ ਤੇ ਸਟਾਫ਼ ਵੱਲੋਂ ਮਾੜਾ ਵਿਵਹਾਰ ਕੀਤਾ ਗਿਆ। ਇਸ ਮਾਮਲੇ ਤੋਂ ਬਾਅਦ ਬੱਚੇ ਤੇ ਉਨ੍ਹਾਂ ਦੇ ਮਾਪੇ ਸਹਿਮੇ ਹੋਏ ਹਨ।
ਇਹ ਵੀ ਪੜ੍ਹੋ- 6 ਮਹੀਨੇ ਦੇ ਮਾਸੂਮ ਨਾਲ ਵਾਪਰਿਆ ਦਰਦਨਾਕ ਹਾਦਸਾ, ਨਹੀਂ ਸੋਚਿਆ ਸੀ ਕਿ ਇੰਝ ਆਵੇਗੀ ਮੌਤ
ਦੂਜੇ ਪਾਸੇ ਸਕੂਲ ਦੇ ਅਧਿਆਪਕ ਸਟਾਫ਼ ਦਾ ਕਹਿਣਾ ਹੈ ਕਿ ਸਰਪੰਚ ਦੇ ਇਸ਼ਾਰੇ 'ਤੇ ਸਕੂਲ 'ਚ ਪਹੁੰਚੇ ਬੱਚਿਆਂ ਦੇ ਮਾਪਿਆਂ ਤੇ ਹੋਰ ਲੋਕਾਂ ਨੇ ਸਕੂਲ ਸਟਾਫ਼ ਨਾਲ ਹੱਥੋਪਾਈ ਕਰਦਿਆਂ ਉਕਤ ਅਧਿਆਪਕ ਦੀ ਕੁੱਟਮਾਰ ਕਰ ਦਿੱਤੀ ਜਿਸ ਕਾਰਨ ਅਧਿਆਪਕ ਨੂੰ ਹਸਪਤਾਲ 'ਚ ਦਾਖ਼ਲ ਕਰਵਾਉਣਾ ਪਿਆ। ਮਾਮਲੇ ਸਬੰਧੀ ਸਕੂਲ ਪੁੱਜੀ ਪੁਲਸ ਨੇ ਇੱਕ ਵਾਰ ਮਾਮਲਾ ਸ਼ਾਂਤ ਕਰਵਾਉਂਦਿਆਂ ਦੋਵਾਂ ਧਿਰਾਂ ਨੂੰ ਥਾਣੇ ਬੁਲਾ ਲਿਆ, ਜਦਕਿ ਸਿੱਖਿਆ ਵਿਭਾਗ ਦੇ ਜ਼ਿਲ੍ਹਾ ਅਧਿਕਾਰੀ ਨੇ ਮਾਮਲੇ ਦੀ ਵਿਭਾਗੀ ਜਾਂਚ ਕਰਵਾਉਣ ਦੀ ਗੱਲ ਕਹੀ ਹੈ। ਘਟਨਾ ਤੋਂ ਬਾਅਦ ਸਕੂਲ ਦੇ ਪ੍ਰਿੰਸੀਪਲ ਵੀ ਅਧਿਆਪਕ ਦੇ ਸਮਰਥਨ ਵਿੱਚ ਖੜ੍ਹੇ ਨਜ਼ਰ ਆਏ ਅਤੇ ਉਨ੍ਹਾਂ ਕਿਹਾ ਕਿ ਜੇਕਰ ਬੱਚੇ ਕੋਈ ਸ਼ਰਾਰਤ ਕਰਦੇ ਹਨ ਤਾਂ ਉਨ੍ਹਾਂ ਨੂੰ ਸਮਝਾਉਣਾ ਤਾਂ ਪਵੇਗਾ ਹੀ। ਇਸ ਦੇ ਬਾਵਜੂਦ ਉਨ੍ਹਾਂ ਨੇ ਮਾਮਲੇ ਦੀ ਰਿਪੋਰਟ ਆਪਣੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੀ ਹੈ।
ਇਹ ਵੀ ਪੜ੍ਹੋ- ਪਾਣੀ ਪੀਂਦੇ ਵਿਅਕਤੀ ਨਾਲ ਵਾਪਰ ਗਈ ਅਣਹੋਣੀ, ਦਰਦਨਾਕ ਤਰੀਕੇ ਨਾਲ ਹੋਈ ਮੌਤ
ਮਾਮਲੇ ਸਬੰਧੀ ਪਿੰਡ ਦੇ ਸਰਪੰਚ ਜਸਕਰਨ ਸਿੰਘ ਲੈਂਪੀ ਨੇ ਦੱਸਿਆ ਕਿ ਜਦੋਂ ਸਕੂਲੀ ਬੱਚੇ ਕੁੱਟਮਾਰ ਦੀ ਸ਼ਿਕਾਇਤ ਲੈ ਕੇ ਉਨ੍ਹਾਂ ਕੋਲ ਆਏ ਤਾਂ ਉਹ ਮਾਮਲੇ ਸਬੰਧੀ ਆਪਣੇ ਪਿੰਡ ਦੇ ਇੱਕ ਜ਼ਿੰਮੇਵਾਰ ਵਿਅਕਤੀ ਨੂੰ ਨਾਲ ਲੈ ਕੇ ਪ੍ਰਿੰਸੀਪਲ ਕੋਲ ਗੱਲ ਕਰਨ ਲਈ ਸਕੂਲ ਗਏ ਸਨ ਤਾਂ ਇਸ ਦੌਰਾਨ ਸਕੂਲ ਸਟਾਫ਼ ਵੱਲੋਂ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਗਿਆ ਤੇ ਜਦੋਂ ਉਹ ਪ੍ਰਿੰਸੀਪਲ ਨਾਲ ਗੱਲ ਕਰ ਰਹੇ ਸਨ ਤਾਂ ਉਕਤ ਅਧਿਆਪਕ ਨੇ ਬਾਹਰ ਬੱਚਿਆਂ ਦੇ ਮਾਪਿਆਂ ਨਾਲ ਗਾਲੀ-ਗਲੋਚ ਕਰਕੇ ਝਗੜਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਬਾਅਦ ਵਿੱਚ ਅਧਿਆਪਕ ਖੁਦ ਜਾ ਕੇ ਹਸਪਤਾਲ ਦਾਖਲ ਹੋ ਗਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੁੱਲ੍ਹੇ ਆਸਮਾਨ ਹੇਠ ਠੰਡ 'ਚ ਪ੍ਰਦਰਸ਼ਨ ਕਰਨ ਲਈ ਮਜਬੂਰ ਏਮਜ਼ ਨਰਸਿੰਗ ਸਟਾਫ਼
NEXT STORY