ਜ਼ੀਰਾ, (ਅਕਾਲੀਆਂਵਾਲਾ)– ਤਨਖਾਹ ’ਚ ਕੀਤੀ ਕਟੌਤੀ ਦੇ ਵਿਰੋਧ ’ਚ ਸੰਘਰਸ਼ ਕਰ ਰਹੇ ਸਾਂਝਾ ਅਧਿਆਪਕ ਮੋਰਚਾ ਦੇ ਅਧਿਆਪਕਾਂ ਨੇ ਅੱਜ ਜ਼ੀਰਾ ਸ਼ਹਿਰ ’ਚ ਰੋਸ ਮਾਰਚ ਕੱਢਦੇ ਹੋਏ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਮੰਗ-ਪੱਤਰ ਦਿੱਤਾ, ਜਦਕਿ ਇਹ ਮੰਗ-ਪੱਤਰ ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਨੇ ਪ੍ਰਾਪਤ ਕੀਤਾ। ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਨੇ ਦੱਸਿਆ ਕਿ ਸਰਕਾਰ ਨੇ 10 ਸਾਲਾਂ ਤੋਂ ਕੰਮ ਕਰਦੇ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂ ’ਤੇ 65 ਫੀਸਦੀ ਕਟੌਤੀ ਕੀਤੀ ਹੈ, ਜਿਸ ਕਾਰਨ ਅਧਿਆਪਕਾਂ ਨੂੰ ਆਪਣਾ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਹੈ।
ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਨੇ ਅਧਿਆਪਕਾਂ ਤੋਂ ਮੰਗ-ਪੱਤਰ ਪ੍ਰਾਪਤ ਕੀਤਾ ਅਤੇ ਮੰਗਾਂ ਬਾਰੇ ਸਰਕਾਰ ਨਾਲ ਗੱਲਬਾਤ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਬਲਵਿੰਦਰ ਸਿੰਘ ਭੁੱਟੋ, ਨਵੀਨ ਸੱਚਦੇਵਾ, ਜਗਸੀਰ ਸਿੰਘ ਗਿੱਲ, ਦਵਿੰਦਰ ਸਿੰਘ, ਅਜੇ ਕੁਮਾਰ, ਗਗਨਦੀਪ ਸਿੰਘ, ਅਮਰਜੀਤ ਸਿੰਘ, ਜਗੀਰ ਸਿੰਘ, ਕੁਲਵੰਤ ਸਿੰਘ, ਗੁਰਦੇਵ ਸਿੰਘ, ਜਸਮੇਲ ਸਿੰਘ, ਸੁਖਵਿੰਦਰ ਸਿੰਘ, ਪਰਮਿੰਦਰ ਸਿੰਘ, ਰਾਜ ਸਿੰਘ, ਬਾਜ ਸਿੰਘ, ਭੁਪਿੰਦਰ ਸਿੰਘ, ਮਨਜੀਤ ਸਿੰਘ, ਸੁਖਵਿੰਦਰ ਪ੍ਰੀਤ ਕੌਰ, ਸ਼ਿਵਾਨੀ, ਅੰਜੂ ਰਾਣੀ, ਮੀਨੂੰ ਸ਼ਰਮਾ, ਨੀਰਜ ਕੁਮਾਰ, ਜਸਪ੍ਰੀਤ ਸਿੰਘ, ਅਮਰਜੀਤ ਸਿੰਘ, ਬਲਵਿੰਦਰ ਸਿੰਘ, ਤੇਜਿੰਦਰ ਸਿੰਘ, ਅਵਤਾਰ ਸਿੰਘ, ਗੁਲਸ਼ਨ ਕੁਮਾਰ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਸੁਨਿਆਰੇ ਦੇ ਘਰੋਂ 6 ਲੱਖ ਤੋਂ ਵੱਧ ਦੀ ਨਕਦੀ ਤੇ 155 ਗ੍ਰਾਮ ਸੋਨਾ ਚੋਰੀ
NEXT STORY