ਸਮਾਣਾ (ਦਰਦ,ਅਸ਼ੋਕ)- ਸਮਾਣਾ-ਪਟਿਆਲਾ ਸੜਕ ’ਤੇ ਪਿੰਡ ਚੋਂਹਠ ਨੇੜੇ ਦੇਰ ਸ਼ਾਮ ਵਾਪਰੇ ਇਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਇਸ ਹਾਦਸੇ 'ਚ 3 ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖ਼ਮੀ ਨੌਜਵਾਨ ਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚ ਜ਼ੇਰੇ ਇਲਾਜ ਹੈ। ਸਦਰ ਪੁਲਸ ਨੇ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ ’ਚ ਲੈ ਕੇ ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪਟਿਆਲਾ ਦੇ ਹਸਪਤਾਲ ਪਹੁੰਚਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਘਰ 'ਚ ਦਾਖਲ ਹੋਏ ਲੁਟੇਰਿਆਂ ਨੇ ਪਹਿਲਾਂ ਬਣਵਾ ਕੇ ਪੀਤੀ ਚਾਹ, ਫਿਰ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ
ਜਾਂਚ ਅਧਿਕਾਰੀ ਏ.ਐੱਸ.ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਨਰਿੰਦਰ ਸਿੰਘ ਵਾਸੀ ਪਿੰਡ ਕੁਲਾਰਾਂ ਵੱਲੋਂ ਦਰਜ ਕਰਵਾਏ ਗਏ ਬਿਆਨਾਂ ਅਨੁਸਾਰ ਉਹ ਮਹਿੰਦਰਾ ਕਾਲਜ ’ਚ ਪੜ੍ਹਦੇ ਆਪਣੇ ਸਾਥੀਆਂ ਸਣੇ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਟਿਆਲਾ ਤੋਂ ਕੁਲਾਰਾਂ ਆ ਰਹੇ ਸਨ ਤਾਂ ਪਿੰਡ ਚੋਂਹਠ ਨੇੜੇ ਸਾਹਮਣੇ ਤੋਂ ਆ ਰਹੇ ਇਕ ਟਰੱਕ ਨਾਲ ਉਨ੍ਹਾਂ ਦੀ ਟਕੱਰ ਹੋ ਗਈ, ਜਿਸ ਕਾਰਨ ਉਨ੍ਹਾਂ ਦਾ ਮੋਟਰਸਾਈਕਲ ਤੇ ਉਸ ਦੇ ਸਾਥੀ ਸੜਕ ’ਤੇ ਡਿੱਗ ਪਏ ਤੇ ਉਹ ਦੂਰ ਖਤਾਨਾਂ ’ਚ ਜਾ ਡਿੱਗਾ। ਹਾਦਸੇ ਦੌਰਾਨ ਸੜਕ ’ਤੇ ਡਿੱਗੇ ਉਸ ਦੇ ਸਾਥੀਆਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਚੋਰਾਂ ਨੇ ਹੈਵਾਨੀਅਤ ਦੀ ਹੱਦ ਕੀਤੀ ਪਾਰ, ਚੋਰੀ ਕਰਨ ਤੋਂ ਰੋਕ ਰਹੀ ਕੁੱਤੀ ਦੇ ਕਤੂਰਿਆਂ ਦੇ ਸਿਰ ਧੜ ਤੋਂ ਕੀਤੇ ਵੱਖ
ਪੁਲਸ ਅਧਿਕਾਰੀ ਅਨੁਸਾਰ ਮ੍ਰਿਤਕਾਂ ਸੁਖਚੈਨ ਸਿੰਘ (26), ਜਸਪ੍ਰੀਤ ਸਿੰਘ (18) ਵਾਸੀ ਪਿੰਡ ਕਲਿਹਾਣਾ ਅਤੇ ਦਿਲਪ੍ਰੀਤ ਸਿੰਘ (18) ਵਾਸੀ ਪਿੰਡ ਮੈਹਸ (ਨਾਭਾ) ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰਨ ਉਪਰੰਤ ਟਰੱਕ ਚਾਲਕ ਸਰਦੂਲ ਸਿੰਘ ਪੁੱਤਰ ਸੋਹਨ ਸਿੰਘ ਵਾਸੀ ਪਿੰਡ ਧਨੇਠਾ ਖਿਲਾਫ਼ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਨਾਬਾਲਗ ਸਾਲੀ ਨਾਲ ਵਿਆਹ ਕਰਵਾਉਣ ਲਈ ਟੱਪੀਆਂ ਹੈਵਾਨੀਅਤ ਦੀਆਂ ਹੱਦਾਂ, ਠੰਡ 'ਚ ਮਾਰ ਦਿੱਤਾ 4 ਦਿਨ ਦਾ ਮਾਸੂਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਯੂਨੀਵਰਸਿਟੀ ’ਤੇ ਸਿਰਫ਼ ਪੰਜਾਬ ਦਾ ਅਧਿਕਾਰ, ਕਿਸੇ ਹੋਰ ਸੂਬੇ ਦਾ ਨਹੀਂ : ਕੰਗ
NEXT STORY