ਫਤਹਿਗੜ੍ਹ ਸਾਹਿਬ (ਬਿਪਿਨ ਭਾਰਦਵਾਜ) : ਪਿੰਡ ਜੱਲਾ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ 19 ਸਾਲਾ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਉਸ ਦੀ ਮਾਂ ਅਤੇ ਭੈਣ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ। ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਰਜਿੰਦਰ ਸਿੰਘ ਨੇ ਦੱਸਿਆ ਕਿ ਸੰਗਰੂਰ ਦੇ ਰਹਿਣ ਵਾਲੇ ਕ੍ਰਿਸ਼ਨ ਸਿੰਘ ਆਪਣੀ ਮਾਤਾ ਜਸਵੀਰ ਕੌਰ ਤੇ ਭੈਣ ਰਮਨਦੀਪ ਕੌਰ ਨਾਲ ਮੋਟਰਸਾਈਕਲ 'ਤੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਪਸ ਪਰਤ ਰਹੇ ਸਨ। ਜਦੋਂ ਉਹ ਪਿੰਡ ਜੱਲਾ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੀ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।
ਇਸ ਹਾਦਸੇ ਵਿਚ ਕ੍ਰਿਸ਼ਨ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜ਼ਖ਼ਮੀ ਮਾਂ-ਬੇਟੀ ਨੂੰ ਪਹਿਲਾਂ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਦਾਖਲ ਕਰਵਾਇਆ ਗਿਆ, ਜਿੱਥੋਂ ਗੰਭੀਰ ਹਾਲਤ ਕਾਰਨ ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ। ਰਮਨਦੀਪ ਕੌਰ ਦੀ ਹਾਲਤ ਜ਼ਿਆਦਾ ਖ਼ਰਾਬ ਹੋਣ ਕਾਰਨ ਉਸ ਨੂੰ ਅੱਗੇ ਪੀ.ਜੀ.ਆਈ. ਚੰਡੀਗੜ੍ਹ ਭੇਜਿਆ ਗਿਆ ਹੈ। ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਹੈ ਅਤੇ ਪੁਲਸ ਨੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਭਾਜਪਾ ਦੇ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ ਨੇ ਕੇਵਲ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
NEXT STORY