ਮੋਗਾ (ਤਰੁਣ)- ਮੋਗਾ ਤੋਂ ਖ਼ਬਰ ਸਾਹਮਣੇ ਆਈ ਹੈ ਜਿਥੇ ਅਦਾਲਤ 'ਚ ਪੇਸ਼ੀ ਤੋਂ ਬਾਅਦ ਮੁਲਜ਼ਮ ਹਵਲਦਾਰ ਨੂੰ ਧੱਕਾ ਦੇ ਕੇ ਫ਼ਰਾਰ ਹੋ ਗਿਆ । ਜਾਣਕਾਰੀ ਮੁਤਾਬਕ ਘਟਨਾ ਬੀਤੇ ਕੱਲ੍ਹ ਦੀ ਜਦੋਂ ਮੁਲਜ਼ਮ ਮਨਦੀਪ ਸਿੰਘ ਨੂੰ ਪੁਲਸ ਚੋਰੀ ਦੇ ਮਾਮਲੇ 'ਚ ਅਦਾਲਤ 'ਚ ਪੇਸ਼ ਕਰਨ ਲਈ ਲੈ ਕੇ ਗਈ ਤਾਂ ਪੇਸ਼ੀ ਮਗਰੋਂ ਉਸ ਨੇ ਹਵਲਦਾਰ ਨੂੰ ਧੱਕਾ ਦੇ ਕੇ ਫ਼ਰਾਰ ਹੋਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਸੁਖਬੀਰ ਬਾਦਲ ਨੇ ਅਕਾਲੀ ਸਰਕਾਰ ਵੇਲੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ 'ਤੇ ਮੰਗੀ ਮੁਆਫ਼ੀ
ਇਸ ਉਪਰੰਤ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਸ ਨੇ 4 ਘੰਟੇ ਬਾਅਦ ਮੋਗੇ ਤੋਂ ਮੁਲਜ਼ਮ ਨੂੰ ਕਾਬੂ ਕਰ ਲਿਆ। ਮੁਲਜ਼ਮ ਮਨਦੀਪ ਖ਼ਿਲਾਫ ਅਕਤੂਬਰ 2023 'ਚ ਚੋਰੀ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਸੀ। ਜਦੋਂ ਕੱਲ੍ਹ ਸ਼ਾਮ 5.30 ਵਜੇ ਪੇਸ਼ੀ ਤੋਂ ਬਾਅਦ ਪੁਲਸ ਉਸ ਨੂੰ ਵਾਪਸ ਲੈ ਕੇ ਜਾਣ ਲਗੀ ਤਾਂ ਉਸ ਨੇ ਪੁਲਸ ਨੂੰ ਧੱਕਾ ਮਾਰ ਦਿੱਤਾ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਇਸ ਬ੍ਰਿਜ ’ਤੇ 2 ਸਾਲਾਂ ਲਈ ਆਵਾਜਾਈ ਮੁਕੰਮਲ ਬੰਦ, ਜਾਣੋ ਕੀ ਰਹੀ ਵਜ੍ਹਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਾਹਕੋਟ ਹਲਕੇ ਤੋਂ AAP ਦੇ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਦੇ ਦਿਹਾਂਤ 'ਤੇ CM ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ
NEXT STORY