ਮੁੱਲਾਂਪੁਰ ਦਾਖਾ, (ਕਾਲੀਆ)- ਡਿਪਟੀ ਕਮਿਸ਼ਨਰ-ਕਮ ਜ਼ਿਲਾ ਚੋਣ ਅਫ਼ਸਰ ਪ੍ਰਦੀਪ ਕੁਮਾਰ ਅਗਰਵਾਲ ਨੇ ਜ਼ਿਲਾ ਲੁਧਿਆਣਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ’ਚ ਬਿਨਾਂ ਕਿਸੇ ਡਰ ਭੈਅ ਤੋਂ ਵਧ-ਚਡ਼੍ਹ ਕੇ ਹਿੱਸਾ ਲੈਣ। ਇਨ੍ਹਾਂ ਚੋਣਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾਡ਼੍ਹਨ ਲਈ ਵੱਡੀ ਗਿਣਤੀ ’ਚ ਸਿਵਲ ਅਤੇ ਪੁਲਸ ਸਟਾਫ਼ ਡਿਊਟੀ ’ਤੇ ਤਾਇਨਾਤ ਕੀਤਾ ਗਿਆ ਹੈ। ਇਨ੍ਹਾਂ ਚੋਣਾਂ ਸਬੰਧੀ ਜ਼ਿਲਾ ਪ੍ਰਸ਼ਾਸਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸ਼੍ਰੀ ਅਗਰਵਾਲ ਨੇ ਜ਼ਿਲਾ ਲੁਧਿਆਣਾ ਦੇ ਹਰੇਕ ਵੋਟਰ ਨੂੰ ਆਪਣੀ ਵੋਟ ਦਾ ਜ਼ਰੂਰੀ ਅਤੇ ਸਹੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਅੱਜ ਪੋਲਿੰਗ ਪਾਰਟੀਆਂ ਚੋਣ ਸਮੱਗਰੀ ਲੈ ਕੇ ਆਪਣੇ-ਆਪਣੇ ਚੋਣ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਹੋ ਗਈਆਂ।
ਹਥਿਆਰ ਲੈ ਕੇ ਚੱਲਣ ’ਤੇ ਪਾਬੰਦੀ
ਜ਼ਿਲੇ ਵਿਚ ਕਿਸੇ ਵੀ ਤਰ੍ਹਾਂ ਦਾ ਹਥਿਆਰ ਆਦਿ ਨਾਲ ਲੈ ਕੇ ਚੱਲਣ ’ਤੇ ਪਾਬੰਦੀ ਲਾਈ ਜਾ ਚੁੱਕੀ ਹੈ। ਚੋਣਾਂ ਦੌਰਾਨ ਜ਼ਿਲਾ ਲੁਧਿਆਣਾ ਦੇ ਸਾਰੇ ਅਸਲਾ ਧਾਰਕਾਂ ਨੂੰ ਆਪਣੇ-ਆਪਣੇ ਹਥਿਆਰ ਨੇਡ਼ੇ ਦੇ ਥਾਣਿਆਂ ਵਿਚ ਜਮ੍ਹਾ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਹਰ ਕਿਸਮ ਦੇ ਅਗਨ ਸ਼ਾਸਤਰ, ਵਿਸਫੋਟਕ ਪਦਾਰਥ, ਜਲਣਸ਼ੀਲ ਚੀਜ਼ਾਂ, ਤੇਜ਼ ਹਥਿਆਰ, ਜਿਨ੍ਹਾਂ ਵਿਚ ਟਕੂਏ, ਬਰਛੇ, ਛੁਰੇ, ਤ੍ਰਿਸ਼ੂਲ ਆਦਿ ਲੈ ਕੇ ਚੱਲਣ ’ਤੇ 23 ਸਤੰਬਰ ਤੱਕ ਪਾਬੰਦੀ ਲਾਈ ਗਈ ਹੈ।
1160751 ਵੋਟਰ ਕਰਨਗੇ ਵੋਟ ਦੀ ਵਰਤੋਂ
ਉਨ੍ਹਾਂ ਵੇਰਵੇ ਸਹਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਚੋਣਾਂ ’ਚ ਜ਼ਿਲਾ ਲੁਧਿਆਣਾ ਦੇ 1160751 ਵੋਟਰ ਆਪਣੀ ਵੋਟ ਦੀ ਵਰਤੋਂ ਕਰਨਗੇ, ਜਿਨ੍ਹਾਂ ਵਿਚ 619188 ਮਰਦ, 541563 ਅੌਰਤਾਂ ਅਤੇ 16 ਤੀਜੇ ਲਿੰਗ ਵਾਲੇ ਵੋਟਰ ਸ਼ਾਮਲ ਹਨ। ਸ਼੍ਰੀ ਅਗਰਵਾਲ ਨੇ ਦੱਸਿਆ ਕਿ ਪੁਲਸ ਕਮਿਸ਼ਨਰੇਟ ਲੁਧਿਆਣਾ ਅਧੀਨ ਆਉਂਦੇ ਖੇਤਰ ’ਚ 13 ਅਤਿ ਸੰਵੇਦਨਸ਼ੀਲ ਅਤੇ 128 ਸੰਵੇਦਨਸ਼ੀਲ ਪੋਲਿੰਗ ਬੂਥ ਹਨ, ਜਿੱਥੇ ਕਿ 3159 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸੇ ਤਰ੍ਹਾਂ ਲੁਧਿਆਣਾ ਦਿਹਾਤੀ (ਜਗਰਾਉਂ ਪੁਲਸ) ਵਿਚ 24 ਅਤਿ-ਸੰਵੇਦਨਸ਼ੀਲ ਅਤੇ 66 ਸੰਵੇਦਨਸ਼ੀਲ ਪੋਲਿੰਗ ਬੂਥ ਹਨ, ਜਿੱਥੇ ਕਿ 1571 ਮੁਲਾਜ਼ਮ ਲਾਏ ਗਏ ਹਨ। ਇਸ ਤੋਂ ਇਲਾਵਾ ਪੁਲਸ ਜ਼ਿਲਾ ਖੰਨਾ ਵਿਚ 21 ਅਤਿ ਸੰਵੇਦਨਸ਼ੀਲ ਅਤੇ 76 ਸੰਵੇਦਨਸ਼ੀਲ ਪੋਲਿੰਗ ਬੂਥ ਹਨ, ਜਿੱਥੇ ਕਿ 1012 ਮੁਲਾਜ਼ਮ ਲਾਏ ਗਏ ਹਨ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਨੇਪਰੇ ਚਾਡ਼੍ਹਨ ਲਈ 10300 ਸਿਵਲ ਮੁਲਾਜ਼ਮਾਂ ਨੂੰ ਵੋਟਾਂ ਦੀ ਡਿਊਟੀ ’ਤੇ ਲਾਇਆ ਗਿਆ ਹੈ, ਜਦਕਿ 1200 ਮੁਲਾਜ਼ਮ ਵੋਟਾਂ ਦੀ ਗਿਣਤੀ ਦਾ ਕੰਮ ਦੇਖਣਗੇ।
ਵੋਟਾਂ ਤੇ ਗਿਣਤੀ ਵਾਲੇ ਦਿਨ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ
®ਇਸ ਤੋਂ ਇਲਾਵਾ ਜ਼ਿਲਾ ਲੁਧਿਆਣਾ ਦੀ ਹੱਦ ਅੰਦਰ ਆਬਕਾਰੀ ਐਕਟ 1914 ਦੀ ਧਾਰਾ 54 (1) ਅਧੀਨ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਦੇ ਠੇਕੇ 19 ਸਤੰਬਰ ਅਤੇ 22 ਸਤੰਬਰ, 2018 ਨੂੰ ਬੰਦ (ਡਰਾਈ ਡੇਅ) ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਹੁਕਮ ਅਧੀਨ ਹੋਟਲ, ਰੈਸਟੋਰੈਂਟਾਂ, ਕਲੱਬਾਂ ਆਦਿ ਵਿਚ ਵੀ ਸ਼ਰਾਬ ਨਹੀਂ ਵਰਤਾਈ ਜਾਵੇਗੀ ਅਤੇ ਨਾ ਹੀ ਕੋਈ ਵਿਅਕਤੀ ਇਨ੍ਹਾਂ ਦਿਨਾਂ ਦੌਰਾਨ ਸ਼ਰਾਬ ਸਟੋਰ ਕਰ ਸਕਦਾ ਹੈ।
ਚੋਣਾਂ ਸਬੰਧੀ ਸ਼ਿਕਾਇਤ ਹੈ ਤਾਂ ਕਰੋ ਲਾਇਜ਼ਨ ਅਧਿਕਾਰੀਅਾਂ ਨਾਲ ਸੰਪਰਕ
® ਜ਼ਿਲਾ ਲੁਧਿਆਣਾ ਵਿਚ ਤਿੰਨ ਸੀਨੀਅਰ ਅਧਿਕਾਰੀਆਂ ਨੂੰ ਚੋਣ ਨਿਗਰਾਨ ਨਿਯੁਕਤ ਕੀਤਾ ਗਿਆ ਹੈ। ਜੇਕਰ ਕਿਸੇ ਵੀ ਵੋਟਰ ਜਾਂ ਵਿਅਕਤੀ ਨੂੰ ਚੋਣਾਂ ਸਬੰਧੀ ਕੋਈ ਸ਼ਿਕਾਇਤ ਹੈ ਤਾਂ ਉਹ ਸਿੱਧਾ ਚੋਣ ਨਿਗਰਾਨਾਂ ਜਾਂ ਉਨ੍ਹਾਂ ਦੇ ਸਹਾਇਕ ਅਫ਼ਸਰਾਂ (ਲਾਇਜ਼ਨ ਅਧਿਕਾਰੀ) ਨਾਲ ਸੰਪਰਕ ਕਰ ਸਕਦੇ ਹਨ। ਸਾਰੇ ਚੋਣ ਨਿਗਰਾਨਾਂ ਦੇ ਦਫ਼ਤਰ ਲੁਧਿਆਣਾ ਸਥਿਤ ਸਰਕਟ ਹਾਊਸ ਵਿਖੇ ਸਥਾਪਤ ਕੀਤੇ ਗਏ
ਲੁਟੇਰਿਆਂ ਨੇ ਇਕੋ ਰਾਤ ’ਚ ਵੱਖ-ਵੱਖ ਥਾਵਾਂ ’ਤੇ ਦਿੱਤਾ ਵਾਰਦਾਤਾਂ ਨੂੰ ਅੰਜਾਮ
NEXT STORY