ਜੈਤੋ (ਜਿੰਦਲ)-ਅੱਜ ਸਵੇਰੇ ਕਰੀਬ 9.30 ਵਜੇ ਚੜ੍ਹਦੀਕਲਾ ਵੈੱਲਫੇਅਰ ਸੇਵਾ ਸੁਸਾਇਟੀ ਜੈਤੋ ਦੇ ਐਮਰਜੈਂਸੀ ਫੋਨ ਨੰਬਰ ’ਤੇ ਕਿਸੇ ਰਾਹਗੀਰ ਨੇ ਫੋਨ ਕਰ ਕੇ ਸੂਚਨਾ ਦਿੱਤੀ ਕਿ ਜੈਤੋ-ਦਬੜੀਖਾਨਾ ਰੋਡ ’ਤੇ, ਇਕ ਕਾਰ ਵਿਚ ਸਵਾਰ ਹੋ ਕੇ ਪਿਓ-ਪੁੱਤ ਜੈਤੋ ਤੋਂ ਆਪਣੇ ਪਿੰਡ ਵਾੜਾ ਭਾਈਕਾ ਵੱਲ ਜਾ ਰਹੇ ਸਨ। ਅਚਾਨਕ ਤੇਜ਼ ਰਫ਼ਤਾਰ ਹੋਣ ਕਾਰਨ ਉਨ੍ਹਾਂ ਦੀ ਕਾਰ, ਸੜਕ ਉੱਤੇ ਬਣੇ ਖੱਡੇ ’ਚ ਵੱਜ ਗਈ, ਜਿਸ ਕਾਰਨ ਉਨ੍ਹਾਂ ਦੀ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਸਿੱਧੀ ਬਿਜਲੀ ਦੇ ਖੰਭੇ ਵਿਚ ਵੱਜ ਕੇ, ਇਕ ਖਾਲੇ ’ਚ ਜਾ ਕੇ ਰੁਕ ਗਈ। ਇਸ ਦੁਰਘਟਨਾ ਦੌਰਾਨ ਪਿਓ-ਪੁੱਤ ਦੋਵੇਂ ਹੀ ਗੰਭੀਰ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ- ਦੀਵਾਲੀ ਦੀ ਰਾਤ ਦੋ ਦੋਸਤਾਂ ਨੂੰ ਮੌਤ ਨੇ ਪਾਇਆ ਘੇਰਾ, ਦੋਵਾਂ ਦੀ ਦਰਦਨਾਕ ਮੌਤ
ਘਟਨਾ ਦੀ ਸੂਚਨਾ ਮਿਲਦਿਆਂ ਹੀ ਚੜ੍ਹਦੀਕਲਾ ਵੈੱਲਫੇਅਰ ਸੇਵਾ ਸੁਸਾਇਟੀ ਜੈਤੋ ਦੇ ਪ੍ਰਧਾਨ ਮੀਤ ਸਿੰਘ ਮੀਤਾ ਤੇ ਆਗੂ ਗੋਰਾ ਔਲਖ, ਐਬੂਲੈਂਸ ਲੈ ਕੇ ਤੁਰੰਤ ਹੀ ਘਟਨਾ ਸਥਾਨ ’ਤੇ ਪਹੁੰਚੇ ਅਤੇ ਗੰਭੀਰ ਜ਼ਖ਼ਮੀ ਹਾਲਤ ’ਚ ਪਏ ਜ਼ਖਮੀ ਪਿਓ-ਪੁੱਤ ਨੂੰ ਚੁੱਕ ਕੇ ਸਿਵਲ ਹਸਪਤਾਲ ਜੈਤੋ ਵਿਖੇ ਲਿਆਂਦਾ ਗਿਆ। ਹਸਪਤਾਲ ’ਚ ਮੌਜੂਦ ਡਾਕਟਰ ਡੋਲੀ ਅਗਰਵਾਲ ਨੇ ਇਨ੍ਹਾਂ ਦੋਹਾਂ ਦੀ ਗੰਭੀਰ ਹਾਲਤ ਦੇਖਦੇ ਹੋਏ ਇਨ੍ਹਾਂ ਨੂੰ ਮੁੱਢਲੀ ਸਹਾਇਤਾ ਮੁਹੱਈਆ ਕਰਵਾਉਣ ਉਪਰੰਤ ਮੈਡੀਕਲ ਕਾਲਜ ਫ਼ਰੀਦਕੋਟ ਲਈ ਰੈਫਰ ਕਰ ਦਿੱਤਾ ਗਿਆ। ਇਨ੍ਹਾਂ ਗੰਭੀਰ ਜ਼ਖ਼ਮੀ ਪਿਓ-ਪੁੱਤ ਦੀ ਪਹਿਚਾਣ ਧਰਮਿੰਦਰ ਸਿੰਘ (33 ਸਾਲ) ਸਪੁੱਤਰ ਗੁਲਾਬ ਸਿੰਘ ਪਿੰਡ ਵਾੜਾ ਭਾਈਕਾ, ਲਵਪ੍ਰੀਤ ਸਿੰਘ (13 ਸਾਲ) ਸਪੁੱਤਰ ਧਰਮਿੰਦਰ ਸਿੰਘ ਵਾਸੀ ਪਿੰਡ ਵਾੜਾ ਭਾਈਕਾ ਵਜੋਂ ਹੋਈ।
ਇਹ ਵੀ ਪੜ੍ਹੋ- ਬੁਲੇਟ ਦੇ ਪਟਾਕੇ ਮਾਰਨ ਤੋਂ ਵਧਿਆ ਵਿਵਾਦ, 2 ਦਰਜਨ ਤੋਂ ਵੱਧ ਨੌਜਵਾਨਾਂ ਨੇ ਮਾਰ 'ਤਾ ਬੰਦਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੀਵਾਲੀ ਦੀ ਰਾਤ ਗੈਸ ਸਿਲੰਡਰ ਨੂੰ ਲੱਗੀ ਅੱਗ, ਦਾਦਾ ਪੋਤਾ ਝੁਲਸੇ
NEXT STORY