ਮੋਗਾ, (ਅਾਜ਼ਾਦ)- ਪਿੰਡ ਫਤਿਹਗਡ਼੍ਹ ਕੋਰੋਟਾਣਾ ਨਿਵਾਸੀ ਔਰਤ, ਜੋ ਦੋ ਬੇਟੀਆਂ ਦੀ ਮਾਂ ਹੈ, ਨੇ ਆਪਣੇ ਪਤੀ ਅਤੇ ਸਹੁਰੇ ਪਰਿਵਾਰ ਦੇ ਹੋਰ ਮੈਂਬਰਾਂ ’ਤੇ ਕੁੱਟ-ਮਾਰ ਕਰ ਕੇ ਘਰੋਂ ਬਾਹਰ ਕੱਢਣ ਦਾ ਦੋਸ਼ ਲਾਇਆ ਹੈ, ਜਿਸ ’ਤੇ ਉਸ ਨੂੰ ਪਰਿਵਾਰ ਵਾਲਿਆਂ ਵੱਲੋਂ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀਡ਼ਤਾ ਨੇ ਦੱਸਿਆ ਕਿ ਉਸ ਦਾ ਵਿਆਹ ਕਰੀਬ ਪੰਜ ਸਾਲ ਪਹਿਲਾਂ ਹੋਇਆ ਸੀ ਅਤੇ ਉਸ ਦੀਆਂ ਦੋ ਬੇਟੀਆਂ ਹਨ। ਉਸ ਦਾ ਪਤੀ ਅਤੇ ਸਹੁਰੇ ਪਰਿਵਾਰ ਦੇ ਹੋਰ ਮੈਂਬਰ ਪੇਕਿਆਂ ਤੋਂ ਪੈਸੇ ਲਿਆਉਣ ਲਈ ਤੰਗ-ਪ੍ਰੇਸ਼ਾਨ ਕਰਦੇ ਰਹਿੰਦੇ ਸਨ, ਜਦਕਿ ਮੇਰੇ ਪੇਕਿਆਂ ਵਾਲਿਆਂ ਵੱਲੋਂ ਕਈ ਵਾਰ ਮੇਰੇ ਪਤੀ ਨੂੰ ਪੈਸੇ ਦਿੱਤੇ ਗਏ।
ਪੀਡ਼ਤਾ ਨੇ ਕਿਹਾ ਕਿ ਹੁਣ ਵੀ ਮੈਂ ਪੈਸੇ ਲਿਆਉਣ ਤੋਂ ਇਨਕਾਰ ਕਰ ਦਿੱਤਾ, ਜਿਸ ’ਤੇ ਸਾਰਿਆਂ ਨੇ ਮਿਲ ਕੇ ਮੈਨੂੰ ਕੁੱਟ-ਮਾਰ ਕਰ ਕੇ ਘਰੋਂ ਬਾਹਰ ਕੱਢ ਦਿੱਤਾ, ਜਿਸ ’ਤੇ ਮੈਂ ਜ਼ਖਮੀ ਹਾਲਤ ਵਿਚ ਆਪਣੇ ਪੇਕੇ ਘਰ ਪੁੱਜੀ ਤੇ ਸਾਰੀ ਜਾਣਕਾਰੀ ਦਿੱਤੀ, ਜਿਨ੍ਹਾਂ ਮੈਨੂੰ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ ਅਤੇ ਪੁਲਸ ਨੂੰ ਸੂਚਿਤ ਕੀਤਾ। ਇਸ ਮੌਕੇ ਬਜਰੰਗ ਦਲ ਹਿੰਦੁਸਤਾਨ ਲੇਬਰ ਸੈੱਲ ਦੇ ਪ੍ਰਧਾਨ ਵੀਰਪ੍ਰਤਾਪ ਸਿੰਘ ਨੇ ਜ਼ਿਲਾ ਪੁਲਸ ਮੁਖੀ ਮੋਗਾ ਨੂੰ ਅਪੀਲ ਕੀਤੀ ਕਿ ਪੀਡ਼ਤ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਭਾਰਤੀ ਕਿਸਾਨ ਯੂਨੀਅਨ ਨੇ ਬਰਨਾਲਾ-ਲੁਧਿਆਣਾ ਮੁੱਖ ਮਾਰਗ ਕੀਤਾ ਜਾਮ
NEXT STORY