ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)—ਇਕ ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ 'ਤੇ ਇਕ ਵਿਅਕਤੀ ਖਿਲਾਫ ਥਾਣਾ ਅਮਰਗੜ੍ਹ 'ਚ ਮੁਕੱਦਮਾ ਦਰਜ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਲੜਕੀ ਦੇ ਪਿਤਾ ਨੇ ਬਿਆਨ ਦਰਜ ਕਰਵਾਏ ਕਿ 23 ਅਪ੍ਰੈਲ ਨੂੰ ਕਰੀਬ 10 ਵਜੇ ਉਹ ਆਪਣਾ ਕੰਮ ਮੁਕਾ ਕੇ ਆਪਣੇ ਪਰਿਵਾਰ ਸਣੇ ਸੌਂ ਗਿਆ। ਜਦੋਂ 24 ਅਪ੍ਰੈਲ ਨੂੰ ਸਵੇਰੇ 6 ਵਜੇ ਉਠ ਕੇ ਦੇਖਿਆ ਤਾਂ ਉਸ ਦੀ ਨਾਬਾਲਗ ਲੜਕੀ ਘਰ 'ਚ ਨਹੀਂ ਸੀ। ਉਸ ਵੱਲੋਂ ਪੜਤਾਲ ਕਰਨ 'ਤੇ ਪਤਾ ਲੱਗਾ ਕਿ ਉਸ ਦੀ ਲੜਕੀ ਨੂੰ ਰਣਬੀਰ ਸਿੰਘ ਉਰਫ ਰਿੰਕੂ ਵਾਸੀ ਜਲਾਲਗੜ੍ਹ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ।
ਭੁੱਕੀ ਦੀ ਸਮੱਗਲਿੰਗ ਦੇ ਮਾਮਲੇ 'ਚ ਦੋਸ਼ੀ ਨੂੰ ਕੈਦ ਤੇ ਜੁਰਮਾਨਾ
NEXT STORY