ਚੰਡੀਗੜ੍ਹ- ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦਰਮਿਆਨ ਪੈਦਾ ਹੋਇਆ ਵਿਵਾਦ ਵਧਦਾ ਹੀ ਜਾ ਰਿਹਾ ਹੈ। ਦੋਵਾਂ ਕਾਂਗਰਸੀ ਨੇਤਾਵਾਂ ਦਰਮਿਆਨ ਕੜਵਾਹਟ ਇੰਨੀ ਵਧ ਚੁੱਕੀ ਹੈ ਕਿ ਰਾਜਾ ਵੜਿੰਗ ਨੇ ਫੇਸਬੁੱਕ ’ਤੇ ਪੋਸਟ ਪਾ ਕੇ ਮਨਪ੍ਰੀਤ ਬਾਦਲ ’ਤੇ ਅਕਾਲੀ ਦਲ ਨਾਲ ਸੈਟਿੰਗ ਹੋਣ ਦੇ ਗੰਭੀਰ ਇਲਜ਼ਾਮ ਲਾ ਦਿੱਤੇ। ਇਸ ਸਾਰੇ ਮਸਲੇ 'ਤੇ ਹੁਣ ਪੰਜਾਬ ਸਹਿਕਾਰਤਾ ਅਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਰਾਜਾ ਵੜਿੰਗ ਦੀ ਪੋਸਟ 'ਤੇ ਰਿਪੋਸਟ ਕਰਦੇ ਹੋਏ ਕਿਹਾ ਕਿ ਪੰਜਾਬ ਨੂੰ ਜੜ੍ਹਾਂ ਤੋਂ ਖਤਮ ਕਰਨ ਵਾਲੇ ਅਕਾਲੀ ਦਲ ਨਾਲ ਕਾਂਗਰਸ ਪਾਰਟੀ ਦਾ ਕਦੇ ਵੀ ਕੋਈ ਸਮਝੋਤਾ ਨਹੀਂ ਹੋ ਸਕਦਾ ਜੇ ਕਰ ਫਿਰ ਵੀ ਕੋਈ ਅਜਿਹੀ ਧਾਰਨਾ ਹੋਵੇ ਤਾਂ ਉਸ ਦਾ ਟੁੱਟ ਜਾਣਾ ਹੀ ਸਹੀ ਹੋਵੇਗਾ।
ਇਹ ਵੀ ਪੜ੍ਹੋ- ਯੂਥ ਅਕਾਲੀ ਦਲ ਤੇ SOI ਵੱਲੋਂ ਪੰਜਾਬ ਯੂਨੀਵਰਸਿਟੀ 'ਚ ਵਿਸ਼ਾਲ ਧਰਨਾ
ਦੱਸ ਦੇਈਏ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ 'ਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਗੰਭੀਰ ਦੋਸ਼ ਲਗਾਉਂਦਿਆਂ ਇਕ ਪੋਸਟ ਸ਼ੇਅਰ ਕੀਤੀ ਗਈ ਸੀ ਜਿਸ 'ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਕਾਲੀ ਦਲ ਦੇ ਲੋਕਾਂ ਨੂੰ 15-15 ਲੱਖ ਰੁਪਏ ਦੇ ਚੈੱਕ ਦੇ ਕੇ ਉਨ੍ਹਾਂ ਦੀ ਹੌਸਲਾਅਫਜ਼ਾਈ ਕਰ ਰਹੇ ਸਨ। ਰਾਜਾ ਵੜਿੰਗ ਵਲੋਂ ਫੇਸਬੁੱਕ ’ਤੇ ਪੋਸਟ ਪਾ ਕੇ ਮਨਪ੍ਰੀਤ ਬਾਦਲ ਦੇ ਅਕਾਲੀ ਦਲ ਨਾਲ ਸੈਟਿੰਗ ਹੋਣ ਦੇ ਗੰਭੀਰ ਇਲਜ਼ਾਮ ਲਾਏ ਸਨ।
ਇਹ ਵੀ ਪੜ੍ਹੋ- ਗੁਰਦਾਸਪੁਰ ਜ਼ਿਲ੍ਹੇ ਦੇ ਇਕ ਨਿੱਜੀ ਹੋਟਲ ’ਚ ਲੱਗੀ ਭਿਆਨਕ ਅੱਗ
ਪੋਸਟ ਸ਼ੇਅਰ ਕਰਦਿਆਂ ਵੜਿੰਗ ਨੇ ਕਿਹਾ ਕਿ ਅੱਜ ਇਹ ਜਾਣ ਕੇ ਮਨ ਦੁਖੀ ਹੋਇਆ ਕਿ ਅਕਾਲੀ ਦਲ ਦੀ ਮਿਲੀਭੁਗਤ ਨਾਲ ਕਾਂਗਰਸ ਪਾਰਟੀ ਵਿਚ ਆਏ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਕਾਲੀ ਦਲ ਦੇ ਲੋਕਾਂ ਨੂੰ ਸ਼ਰੇਆਮ 15-15 ਲੱਖ ਰੁਪਏ ਦੇ ਚੈੱਕ ਦੇ ਕੇ ਉਨ੍ਹਾਂ ਦੀ ਹੌਸਲਾਅਫਜ਼ਾਈ ਕਰ ਰਹੇ ਹਨ। ਇਹ ਉਹੀ ਤੁਹਾਡੇ ਤਾਇਆ ਜੀ ਦੇ ਅਕਾਲੀ ਦਲ ਵਾਲੇ ਹਨ, ਜਿਨ੍ਹਾਂ ਨੂੰ ਛੱਡ ਕੇ ਮੰਤਰੀ ਜੀ ਤੁਸੀ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਸੀ । ਸਭ ਕੁਝ ਤਾਂ ਦੇ ਦਿੱਤਾ ਤੁਹਾਨੂੰ ਕਾਂਗਰਸ ਪਾਰਟੀ ਨੇ ਫਿਰ ਕਿਉਂ ਕਿਸ ਗੱਲ ਤੋਂ ਪਾਰਟੀ ਦੀ ਪਿੱਠ ਵਿਚ ਛੁਰਾ ਮਾਰ ਰਹੇ ਹੋ । ਯਾਦ ਰੱਖਣਾ ਕਾਂਗਰਸ ਵਿਚ ਰਹਿ ਕੇ ਅਕਾਲੀ ਦਲ ਦੀ ਸਪੋਰਟ ਕਰਨਾ ਤੁਹਾਡਾ ਰਾਜਨੀਤਕ ਜੀਵਨ ਤਬਾਹ ਕਰ ਦੇਵੇਗਾ ਅਤੇ ਪੰਜਾਬੀ ਇਸ ਗੱਲ ਨੂੰ ਕਦੇ ਨਹੀਂ ਭੁੱਲਣਗੇ।
ਯੂਥ ਅਕਾਲੀ ਦਲ ਤੇ SOI ਵੱਲੋਂ ਪੰਜਾਬ ਯੂਨੀਵਰਸਿਟੀ 'ਚ ਵਿਸ਼ਾਲ ਧਰਨਾ
NEXT STORY